ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ! (ਭਾਗ 11)
ਗੁਰਬਾਣੀ ਦੀ ਸਰਲ ਵਿਆਖਿਆ! (ਭਾਗ 11)
Page Visitors: 2

 

ਗੁਰਬਾਣੀ ਦੀ ਸਰਲ ਵਿਆਖਿਆ!    (ਭਾਗ 11)              
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥
ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥
ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥
ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥
ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥
ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ
ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥
ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥5   519
  ਜਿਸ ਮਨੁੱਖ ਨੂੰ ਗੁਰ ਨੇਸ਼ਬਦ ਗੁਰੂ ਨੇ ਉਪਦੇਸ਼ ਦਿੱਤਾ ਹੈਉਹ ਸੰਸਾਰ ਦੇ ਵਿਚ ਰਹਿੰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੈਉਸ ਦੀ ਬਿਪਤਾ ਦੂਰ ਹੋ ਜਾਂਦੀ ਹੈਉਸ ਦੇ ਫਿਕਰ ਮਿਟ ਜਾਂਦੇ ਹਨ। ਉਸ ਦੇ ਦਰਸ਼ਨ ਕਰ ਕੇਉਸ ਦੇ ਸਿਧਾਂਤ ਦੀ ਸਮਝ ਆਉਣ ਨਾਲ ਸਾਰਾ ਜਗਤ ਨਿਹਾਲ ਹੋ ਜਾਂਦਾ ਹੈਉਸ ਜਨ ਦੀ ਸੰਗਤ ਵਿਚ ਜੀਵਪਾਪਾਂ ਦੀ ਮੈਲ ਧੋ ਕੇ ਨਿਹਾਲ ਹੁੰਦਾ ਹੈ। ਉਸ ਦੀ ਸੰਗਤ ਵਿਚ ਅਮਰ ਕਰਨ ਵਾਲਾਪ੍ਰਭੂ ਦਾ ਅੰਮ੍ਰਿਤੁ-ਨਾਮ ਸਿਮਰੀਦਾ ਹੈਤ੍ਰਿਸ਼ਨਾ ਦਾ ਮਾਰਿਆ ਬੰਦਾ ਵੀ ਓਥੇ ਰੱਜ ਜਾਂਦਾ ਹੈਉਸ ਦੇ ਮਨ ਨੂੰ ਸੰਤੋਖ ਆ ਜਾਂਦਾ ਹੈ।  ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈਉਸ ਦੇ ਮਾਇਆ ਵਾਲੇ ਬੰਧਨ ਕੱਟੇ ਜਾਂਦੇ ਹਨਪਰ ਕਿਸੇ ਵਿਰਲੇ ਮਨੁੱਖ ਨੇ ਹੀ. ਸ਼ਬਦ ਗੁਰੂ ਦੀ ਕਿਰਪਾ ਨਾਲ ਨਾਮ-ਧਨ ਖੱਟਿਆ ਹੈ।5  
        ਅਮਰ ਜੀਤ ਸਿੰਘ ਚੰਦੀ        (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.