ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ! (ਭਾਗ 16)
ਗੁਰਬਾਣੀ ਦੀ ਸਰਲ ਵਿਆਖਿਆ! (ਭਾਗ 16)
Page Visitors: 4

 

ਗੁਰਬਾਣੀ ਦੀ ਸਰਲ ਵਿਆਖਿਆ!    (ਭਾਗ 16)              
 ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ 
ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥
ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ 
ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥
ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ1      691
  ਹੇ ਭਾਈਸਤਿਗੁਰਸ਼ਬਦ ਗੁਰੂਦੀਨਾਂ ਉੱਤੇ ਦਇਆ ਕਰਨ ਵਾਲਾ ਹੈਜਿਸ ਦੀ ਸੰਗਤ ਵਿਚ ਰਹਿ ਕੇਪਰਮਾਤਮਾ ਦੀ ਸਿਫਤ-ਸਾਲਾਹ ਕੀਤੀ ਜਾ ਸਕਦੀ ਹੈ।  ਗੁਰੂ ਦੀ ਸੰਗਤ ਵਿਚ ਆਤਮਕ ਜੀਵਨ ਦੇਣ ਵਾਲਾਪ੍ਰਭੂ ਦਾ ਅੰਮ੍ਰਿਤੁ ਨਾਮਸਿਮਰਿਆ ਜਾ ਸਕਦਾ ਹੈ। ਹੇ ਭਾਈਗੁਰੂ ਦੀ ਸੰਗਤ ਵਿਚ ਜਾਹਓਥੇ ਇਕ ਪ੍ਰਭੂ ਦਾ ਸਿਮਰਨ ਕਰਸਿਮਰਨ ਦੀ ਬਰਕਤ ਨਾਲਜਨਮ-ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। ਜਿਸ ਮਨੁੱਖ ਦੇ ਮੱਥੇ ਤੇਧੁਰ ਦਰਗਾਹ ਤੋਂ ਸਿਮਰਨ ਕਰਨ ਵਾਸਤੇ ਬਖਸ਼ਿਸ਼ ਦਾ ਲੇਖ ਲਿਖਿਆ ਹੁੰਦਾ ਹੈਓਹੀ ਸਦਾ-ਥਿਰ ਹਰ-ਨਾਮਸਿਮਰਨ ਦੀ ਸਿਖਿਆ ਗ੍ਰਹਣ ਕਰਦਾ ਹੈਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈਸਿਮਰਨ ਦੀ ਬਰਕਤ ਨਾਲਸਾਰੇ ਡਰਸਾਰੇ ਭਰਮ ਨਾਸ ਹੋ ਜਾਂਦੇ ਹਨਮਨ ਵਿਚ ਬੱਝੀ ਹੋਈਜਮ ਦੇ ਡਰ ਦੀ ਗੰਢ ਖੁਲ੍ਹ ਜਾਂਦੀ ਹੈਆਤਮਕ ਮੌਤ ਸਹੇੜਨ ਵਾਲੇ ਰਸਤੇ ਤੇ ਬਿਲਕੁਲ ਨਹੀਂ ਤੁਰੀਦਾ।
  ਨਾਨਕ ਬੇਨਤੀ ਕਰਦਾ ਹੈਹੇ ਪ੍ਰਭੂ ਮਿਹਰ ਕਰ ਕਿ ਅਸੀਂ ਜੀਵਸਦਾ ਤੇਰੀ ਸਿਫਤ-ਸਾਲਾਹ ਕਰਦੇ ਰਹੀਏ।1           
ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥
ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥
ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥
ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥3        802
  ਹੇ ਭਾਈਜਿਨ੍ਹਾਂ ਮਨੁੱਖਾਂ ਦਾ ਬਹਣ-ਖਲੋਣਸਦਾ ਸੰਤ-ਜਨਾਂ ਦੀ ਸੰਗਤ ਵਿਚ ਹੈਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ ਹੀ ਆਤਮਕ ਜੀਵਨ ਦੇਣ ਵਾਲਾਅੰਮ੍ਰਿਤੁ ਨਾਮ ਸਿਮਰਿਆ ਜਾ ਸਕਦਾ ਹੈਅਤੇ ਮਨ ਵਿਚ ਉੱਚੇ ਆਤਮਕ ਜੀਵਨ ਦਾ ਚਾਨਣਗਿਆਨ ਪੈਦਾ ਹੁੰਦਾ ਹੈ।  ਹੇ ਭਾਈ ਗੁਰਮੁਖਾਂ ਦੀ ਸੰਗਤ ਵਿਚ ਹੀ ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈਅਤੇ ਜਮਰਾਜ ਦੀ ਧੌਂਸ ਵੀ ਮੁਕ ਜਾਂਦੀ ਹੈ
  ਪਰ ਹੇ ਨਾਨਕਗੁਰਮੁਖਾਂ ਦਾ ਦਰਸ਼ਨੁ, (ਇਹ ਦਰਸ਼ਨੁ ਵੀ ਇਕੋ ਇਕ ਹੈ) ਜ਼ਿੰਦਗੀ ਜੀਉਣ ਦੇ ਫਲਸਫੇਦਾ ਗਿਆਨ ਵੀ ਉਨ੍ਹਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈਜੋ ਆਪਣੇ ਪਰਮਾਤਮਾ ਨੂੰ ਪਿਆਰੇ ਲਗਦੇ ਹਨ 3
            ਅਮਰ ਜੀਤ ਸਿੰਘ ਚੰਦੀ        (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.