ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(285)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(285)
Page Visitors: 12

 

  ਗੁਰਬਾਣੀ ਦੀ ਸਰਲ ਵਿਆਖਿਆ ਭਾਗ(285)                        (97)                     
  ਮਾਝ ਮਹਲਾ 5
     ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥
     ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥1
      ਹੇ ਸਖੀ, ਜਿਸ ਹਿਰਦੇ-ਘਰ ਵਿਚ ਪ੍ਰਭੂ ਪਤੀ ਨੇ ਆਪਣੇ ਪਰਕਾਸ਼ ਨਾਲ ਚੰਗਾ ਭਾਗ ਲਾ ਦਿੱਤਾ ਹੋਵੇ, ਉਸ ਹਿਰਦੇ-ਘਰ
ਵਿਚ ਪ੍ਰਭੂ-ਪਤੀ ਦੀ ਸਿਫਤ-ਸਾਲਾਹ ਦਾ ਗੀਤ ਗਾਇਆ ਜਾਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਨੇ ਆਤਮਕ ਸੁੰਦਰਤਾ
ਬਖਸ਼ ਦਿੱਤੀ ਹੋਵੇ, ਉਸ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਸੋਭਦੇ ਹਨ, ਆਤਮਕ ਖੁਸ਼ੀਆਂ ਸੋਭਦੀਆਂ ਹਨ।1 
     ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥
     ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ 2
      ਜਿਹੜੀ ਜੀਵ-ਇਸਤ੍ਰੀ ਪ੍ਰਭੂ ਦੀ ਪਿਆਰੀ ਬਣ ਜਾਵੇ, ਉਹ ਸਭ ਗੁਣਾਂ ਦੀ ਮਾਲਕ ਬਣ ਜਾਂਦੀ ਹੈ, ਉਹ ਵੱਡੇ ਭਾਗਾਂ ਵਾਲੀ ਹੋ ਜਾਂਦੀ ਹੈ, ਉਹ ਆਤਮ-ਗਿਆਨ-ਰੂਪ ਪੁਤ੍ਰ ਵਾਲੀ, ਚੰਗੇ ਸੁਭਾਉ ਵਾਲੀ ਤੇ ਸੁਹਾਗ-ਭਾਗ ਵਾਲੀ ਬਣ ਜਾਂਦੀ ਹੈ। ਉਸ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ, ਉਹ ਸੁਚੱਜੀ ਘਾੜਤ ਵਾਲੇ ਮਨ ਦੀ ਮਾਲਕ ਤੇ ਚੰਗੀ ਸੂਝ ਦੀ ਮਾਲਕ ਬਣ ਜਾਂਦੀ ਹੈ।2        ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥
     ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥3
      ਜਿਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗ ਹੋ ਕੇ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦਾ ਆਚਰਨ ਉੱਚਾ ਹੋ ਜਾਂਦਾ ਹੈ, ਉਹ ਸੰਗਤ ਵਿਚ ਮੰਨੀ-ਪਰਮੰਨੀ ਹੋ ਜਾਂਦੀ ਹੈ, ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਦਾ ਸਦਕਾ ਸਾਰੇ ਆਤਮਕ ਗੁਣ ਉਸ ਦੇ ਜੀਵਨ ਨੂੰ ਸੰਵਾਰ ਦੇਂਦੇ ਹਨ, ਉਹ ਉੱਚੀ ਕੁਲ ਵਾਲੀ ਸਮਝੀ ਜਾਂਦੀ ਹੈ, ਉਹ ਭਰਾਵਾਂ ਵਾਲੀ ਹੋ ਜਾਂਦੀ ਹੈ।3
     ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥
     ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥4411
      ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਵਿਚ ਲੀਨ ਕਰ ਲਿਆ ਹੋਵੇ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।
 ਹੇ ਦਾਸ ਨਾਨਕ, ਜਿਹੜਾ ਪਰਮਾਤਮਾ ਅਪਹੁੰਚ ਹੈ, ਜਿਸ ਤੱਕ ਗਿਆਨ ਇੰਦਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਹ ਉਸ ਜੀਵ-ਇਸਤ੍ਰੀ ਦਾ ਸਦਾ ਕਾਇਮ ਰਹਣ ਵਾਲਾ ਸੁਹਾਗ-ਭਾਗ ਬਣ ਜਾਂਦਾ ਹੈ, ਉਸ ਜੀਵ-ਇਸਤ੍ਰੀ ਨੂੰ ਉਸ ਦੇ ਪ੍ਰੇਮ ਦਾ ਆਸਰਾ ਸਦਾ
ਮਿਲਿਆ ਰਹਿੰਦਾ ਹੈ।4411 
          ਚੰਦੀ ਅਮਰ ਜੀਤ ਸਿੰਘ       (ਚਲਦਾ)

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.