ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(297)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(297)
Page Visitors: 2

 

   ਗੁਰਬਾਣੀ ਦੀ ਸਰਲ ਵਿਆਖਿਆ ਭਾਗ(297)   
      ਮਾਝ ਮਹਲਾ 5
     ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥
     ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ1
      ਹੇ ਭਾਈ, ਮੇਰੇ ਵਾਸਤੇ ਤਾਂ ਪਰਮਾਤਮਾ ਦਾ ਨਾਮ ਹੀ ਦੁਨੀਆ ਦੇ ਨੌਂ ਖਜ਼ਾਨੇ ਹੈ, ਪ੍ਰਭੂ ਦਾ ਨਾਮ ਹੀ ਆਤਮਕ ਤਾਕਤ ਹੈ, ਪ੍ਰਭੂ ਦਾ ਨਾਮ ਹੀ ਧਨ ਦੀ ਬਹੁਲਤਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਪਰਮਾਤਮਾ ਦੀ ਮਿਹਰ ਨਾਲ ਮੈਨੂੰ ਮਨੁੱਖਾ ਜਨਮ, ਦੁਲੱਭ-ਪਦਾਰਥ ਦਿਸ ਰਿਹਾ ਹੈ। ਪਰ ਇਹ ਨਾਮ, ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ, ਜਿਹੜਾ ਮਨੁੱਖ ਗੁਰੂ ਦੀ ਚਰਨੀਂ ਲਗਦਾ ਹੈ, ਉਹ ਲੱਖਾਂਕ੍ਰੋੜਾਂ ਆਤਮਕ ਖੁਸ਼ੀਆਂ ਅਤੇ ਆਨੰਦ ਮਾਣਦਾ ਹੈ।1
     ਦਰਸਨੁ ਪੇਖਤ ਭਏ ਪੁਨੀਤਾਸਗਲ ਉਧਾਰੇ ਭਾਈ ਮੀਤਾ ॥
     ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥2
      ਗੁਰੂ ਦਾ ਦੀਦਾਰ ਕਰ ਕੇ ਮੇਰਾ ਤਨ-ਮਨ ਪਵਿੱਤ੍ਰ ਹੋ ਗਿਆ ਹੈ, ਮੇਰੇ ਸਾਰੇ ਭਰਾ ਤੇ ਮਿੱਤ੍ਰ, ਗਿਆਨ-ਇੰਦਰੇ, ਗੁਰੂ ਨੇ ਵਿਕਾਰਾਂ ਤੋਂ ਬਚਾ ਲਏ ਹਨ। ਮੈਂ, ਗੁਰੂ ਦੀ ਕਿਰਪਾ ਨਾਲ ਆਪਣੇ ਉਸ ਮਾਲਕ ਨੂੰ ਸਿਮਰ ਰਿਹਾ ਹਾਂ, ਜੋ ਅਪਹੁੰਚ ਹੈ, ਜਿਸ ਤੱਕ ਗਿਆਨ-ਇੰਦਰਿਆਂ ਦੀ ਪਹੁੰਚ ਨਹੀਂ ਹੈ ਤੇ ਜੋ ਸਦਾ ਕਾਇਮ ਰਹਣ ਵਾਲਾ ਹੈ।2   
     ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥
     ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥3
      ਜਿਸ ਪਰਮਾਤਮਾ ਨੂੰ ਉਸ ਦੇ ਪੈਦਾ ਕੀਤੇ ਸਾਰੇ ਜੀਵ ਭਾਲਦੇ ਰਹਿੰਦੇ ਹਨ, ਉਸਦਾ ਦਰਸ਼ਨ ਕੋਈ ਵਿਰਲਾ ਹੀ ਵੱਡੇ ਭਾਗਾਂ ਵਾਲਾ ਮਨੁੱਖ ਕਰਦਾ ਹੈ। ਜਿਹੜਾ ਪ੍ਰਭੂ ਸਭ ਤੋਂ ਉੱਚੀ ਹਸਤੀ ਵਾਲਾ ਹੈ, ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਜਿਸ ਤੱਕ ਗਿਆਨ ਇੰਦਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਸ ਦਾ ਉਹ ਉੱਚਾ ਥਾਂ-ਟਿਕਾਣਾ ਗੁਰੂ ਹੀ ਵਿਖਾਂਦਾ ਹੈ।3
     ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥
     ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥41623
      ਹੇ ਡੂੰਘੇ ਪ੍ਰਭੂ ਤੇ ਵੱਡੇ ਜਿਗਰੇ ਵਾਲੇ ਪ੍ਰਭੂ, ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਤੇਰਾ ਨਾਮ ਵੱਸ ਪੈਂਦਾ ਹੈ, ਉਹ ਵਿਕਾਰਾਂ ਤੋਂ ਖਲਾਸੀ ਵਾਲਾ ਬਣ ਜਾਂਦਾ ਹੈ। ਹੇ ਨਾਨਕ, ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਨਾਮ ਵੱਸਿਆ ਹੈ, ਗੁਰੂ ਨੇ ਉਨ੍ਹਾਂ ਦੇ, ਮਾਇਆ ਦੇ ਸਾਰੇ ਫਾਹੇ ਕੱਟ ਦਿੱਤੇ ਹਨ, ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।41623                              ਚੰਦੀ ਅਮਰ ਜੀਤ ਸਿੰਘ           (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.