ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਆਖਿਆ ਿਭਾਗ (333)
ਗੁਰਬਾਣੀ ਦੀ ਸਰਲ ਵਆਖਿਆ ਿਭਾਗ (333)
Page Visitors: 3

    ਗੁਰਬਾਣੀ ਦੀ ਸਰਲ  ਵਆਖਿਆ ਿਭਾਗ (333)
     ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਿਨ ਸਚੁ ਜਾਤਾ ਸੋ ਸਹਜਿ ਸਮਾਵੈ ॥
     ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥5
      ਜੇ ਸਦਾ-ਥਿਰ ਪ੍ਰਭੂ ਦੀ ਰਜ਼ਾ ਹੋਵੇ ਤਾਂ, ਜਿਸ ਮਨੁੱਖ ਉੱਤੇ ਉਹ ਮਿਹਰ ਕਰਦਾ ਹੈ, ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ ਸਦਾ-ਥਿਰ ਪਰਮਾਤਮਾ ਹਰ ਥਾਂ ਮੌਜੂਦ ਹੈ। ਪ੍ਰਭੂ ਦੀ ਮਿਹਰ ਨਾਲ ਜਿਸ ਮਨੁੱਖ ਨੇ ਸਦਾ ਕਾਇਮ ਰਹਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ। ਹੇ ਭਾਈ ਗੁਰੂ ਦੇ ਸਨਮੁੱਖ ਰਹਣ ਵਾਲੇ ਮਨੁੱਖਾਂ ਦਾ ਕਰਤਬ ਹੀ ਇਹ ਹੈ, ਕਿ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਰਹਿੰਦੇ ਹਨ, ਤੇ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਹੋ ਜਾਂਦੇ ਹਨ।5। 
     ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ  ਲਾਗਿ ਜਗੁ ਖਪਿ ਖਪਿ ਮੂਆ ॥
     ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥6
      ਸਦਾ ਥਿਰ ਰਹਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਆਤਮਕ ਆਨੰਦ ਦੇਣ ਵਾਲਾ ਨਹੀਂ ਹੈ, ਜਗਤ ਉਸ ਨੂੰ ਵਿਸਾਰ ਕੇ ਤੇ ਸੁਖ ਦੀ ਖਾਤਰ ਮਾਇਆ ਦੇ ਮੋਹ ਵਿਚ ਫੱਸ ਕੇ, ਦੁਖੀ ਹੋ ਕੇ ਆਤਮਕ ਮੌਤ ਸਹੇੜਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ, ਉਹ ਇਕ ਪ੍ਰਭੂ ਦਾ ਹੀ ਸਿਮਰਨ ਕਰ ਕੇ ਆਤਮਕ ਆਨੰਦ ਮਾਣਦਾ ਹੈ।6
     ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥
     ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥7
      ਹੇ ਪ੍ਰਭੂ, ਜਗਤ ਦੇ ਸਾਰੇ ਜੀਵ ਤੇਰਾ ਹੀ ਆਸਰਾ ਤੱਕ ਸਕਦੇ ਹਨ। ਹੇ ਪ੍ਰਭੂ, ਇਹ ਤੇਰਾ ਰਚਿਆ ਜਗਤ, ਮਾਨੋ ਚਉਪੜ ਦੀ ਖੇਡ ਹੈ, ਤੂੰ ਆਪ ਹੀ ਇਸ ਚਉਪੜ ਉੱਤੇ ਕੱਚੀਆਂ ਪੱਕੀਆਂ ਨਰਦਾਂ, ਉੱਚੇ ਤੇ ਕੱਚੇ ਜੀਵਨ ਵਾਲੇ ਜੀਵ ਰਚ ਕੇ ਇਨ੍ਹਾਂ ਦੀ ਸੰਭਾਲ ਕਰਦਾ ਹੈਂ। ਹੇ ਭਾਈ, ਹਰ ਰੋਜ਼, ਹਰ ਵੇਲੇ ਪ੍ਰਭੂ ਆਪ ਹੀ ਜੀਵਾਂ ਵਿਚ ਵਿਆਪਕ ਹੋ ਕੇ ਜੀਵਾਂ ਪਾਸੋਂ ਕਾਰ ਕਰਾਂਦਾ ਹੈਂ, ਤੇ ਆਪ ਹੀ ਆਪਣੇ ਚਰਨਾਂ ਵਿਚ ਮਿਲਾਂਦਾ ਹੈਂ।7।  
     ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥
     ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥ 867
      ਹੇ ਪ੍ਰਭੂ ਤੂੰ ਆਪ ਹੀ ਜੀਵਾਂ ਦੇ ਅੰਗ ਸੰਗ ਹੋ ਕੇ, ਸਭ ਦੀ ਸੰਭਾਲ ਕਰਦਾ ਹੈਂ ਤੇ ਆਪਣੇ ਚਰਨਾਂ ਵਿਚ ਜੋੜਦਾ ਹੈਂ। ਹੇ ਭਾਈ ਸਭ ਜੀਵਾਂ ਵਿਚ ਪਰਮਾਤਮਾ ਆਪ ਹੀ ਹਾਜ਼ਰ-ਨਾਜ਼ਰ ਮੌਜੂਦ ਹੈ। ਹੇ ਨਾਨਕ, ਸਭ ਥਾਈਂ ਕਰਤਾਰ ਆਪ ਹੀ ਵਰਤ ਰਿਹਾ ਹੈ। ਗੁਰੂ ਦੇ ਸਨਮੁਖ ਰਹਣ ਵਾਲੇ ਬੰਦਿਆਂ ਨੂੰ ਇਹ ਸਮਝ ਆ ਜਾਂਦੀ ਹੈ।867
        ਚੰਦੀ ਅਮਰ ਜੀਤ ਸਿੰਘ     (ਚਲਦਾ)

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.