ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਆਿਖਆਿ ਭਾਗ (346)
ਗੁਰਬਾਣੀ ਦੀ ਸਰਲ ਵਆਿਖਆਿ ਭਾਗ (346)
Page Visitors: 3

   ਗੁਰਬਾਣੀ ਦੀ ਸਰਲ ਵਆਿਖਆਿ ਭਾਗ (346)  
      ਮਾਝ ਮਹਲਾ 3
     ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿiਰ ਓਪਤਿ ਹੋਵੈ ॥
     ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥1
      ਪਰਮਾਤਮਾ ਦੇ ਹੁਕਮ ਵਿਚ ਹੀ ਜਗਤ ਬਣਦਾ ਹੈ ਅਤੇ ਨਾਸ ਹੁੰਦਾ ਹੈ। ਨਾਸ ਹੋਣ ਮਗਰੋਂ, ਪ੍ਰਭੂ ਦੇ ਹੁਕਮ ਵਿਚ ਹੀ ਫਿਰ ਬਣਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ ਹਰੇਕ ਥਾਂ ਸਦਾ-ਥਿਰ ਪਰਮਾਤਮਾ ਆਪ ਹੀ ਮੌਜੂਦ ਹੈ,
 
ਜਗਤ ਪੈਦਾ ਕਰ ਕੇ ਉਸ ਵਿਚ ਲੀਨ ਹੋ ਰਿਹਾ ਹੈ।1
     ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥
     ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥1ਰਹਾਉ ॥
      ਮੈਂ ਉਨ੍ਹਾਂ ਮਨੁੱਖਾਂ ਤੋਂ ਸਦਕੇ, ਕੁਰਬਾਨ ਜਾਂਦਾ ਹਾਂ, ਜੋ ਪੂਰੇ ਗੁਰੂ ਨੂੰ ਆਪਣੇ ਮਨ ਵਿਚ ਵਸਾਂਦੇ ਹਨ। ਗੁਰੂ ਪਾਸੋਂ ਆਤਮਕ
ਅਡੋਲਤਾ ਮਿਲਦੀ ਹੈ, ਗੁਰੂ ਦੀ ਸਰਨ ਪੈ ਕੇ ਮਨੁੱਖ ਦਿਨ ਰਾਤ ਪ੍ਰਭੂ ਦੀ ਭਗਤੀ ਕਰਦਾ ਹੈ, ਪ੍ਰਭੂ ਦੇ ਗੁਣ ਉਚਾਰ ਕੇ, ਗੁਣਾਂ ਦੇ
ਮਾਲਕ ਪਰਮਾਤਮਾ ਵਿਚ ਲੀਨ ਰਹਿੰਦਾ ਹੈ।1ਰਹਾਉ।
     ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥
     ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥2
      ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਾਣਦਾ ਹੈ ਕਿ ਧਰਤੀ, ਪਾਣੀ, ਹਵਾ, ਅੱਗ ਰੂਪ ਹੋ ਕੇ ਪਰਮਾਤਮਾ ਜਗਤ-ਰੂਪ
ਅਚਰਜ ਖੇਡ , ਖੇਡ ਰਿਹਾ ਹੈ। ਉਹ ਮਨੁੱਖ, ਜਿਹੜਾ ਗੁਰੂ ਤੋਂ ਬੇਮੁਖ ਹੈ, ਆਤਮਕ ਮੌਤ ਸਹੇੜ ਕੇ ਜੰਮਦਾ ਮਰਦਾ ਰਹਿੰਦਾ ਹੈ,
ਨਿਗੁਰੇ ਨੂੰ ਜਨਮ-ਮਰਨ ਦਾ ਗੇੜ ਪਿਆ ਰਹਿੰਦਾ ਹੈ।2।   
     ਤਿiਨ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿiਚ ਸਭੁ ਕਿਛੁ ਪਾਇਆ ॥
     ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥3
      ਹੇ ਭਾਈ, ਉਸ ਕਰਤਾਰ ਨੇ, ਇਹ ਜਗਤ, ਇਕ ਤਮਾਸ਼ਾ ਰਚਿਆ ਹੋਇਆ ਹੈ, ਉਸ ਨੇ ਮਨੁੱਖਾ ਸਰੀਰ ਵਿਚ ਹਰੇਕ ਗੁਣ
ਭਰ ਦਿੱਤਾ ਹੈ। ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ, ਆਪਣੇ ਆਪੇ ਦੀ ਖੋਜ ਕਰ ਕੇ ਪਰਮਾਤਮਾ ਦੀ ਹਜ਼ੂਰੀ ਵਿਚ
ਪਹੁੰਚ ਜਾਂਦਾ ਹੈ, ਪਰਮਾਤਮਾ ਉਸ ਨੂੰ ਆਪਣੀ ਹਜ਼ੂਰੀ ਵਿਚ ਹੀ ਟਿਕਾਈ ਰੱਖਦਾ ਹੈ।3।  
     ਸਚਾ ਸਾਹੁ ਸਚੇ ਵਣਜਾਰੇ ॥ ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
     ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥4
      ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਇਕ ਸ਼ਾਹੂਕਾਰ ਹੈ, ਜਗਤ ਦੇ ਸਾਰੇ ਜੀਵ, ਉਸ ਸਦਾ-ਥਿਰ ਸ਼ਾਹ ਦੇ ਭੇਜੇ ਹੋਏ
ਵਪਾਰੀ ਹਨ। ਉਹੀ ਜੀਵ-ਵਣਜਾਰੇ ਸਦਾ-ਥਿਰ ਨਾਮ-ਸੌਦਾ ਵਿਹਾਜਦੇ ਹਨ, ਜਿਹੜੇ ਬੇਅੰਤ-ਪ੍ਰਭੂ ਦੇ ਰੂਪ, ਗੁਰੂ ਦੇ ਪ੍ਰੇਮ ਵਿਚ
ਟਿਕੇ ਰਹਿੰਦੇ ਹਨ। ਉਹ ਸਦਾ-ਥਿਰ ਰਹਿਣ ਵਾਲਾ ਨਾਮ ਵਿਹਾਜਦੇ ਹਨ, ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਸਦਾ ਟਿਕੇ ਰਹਿਣ
ਵਾਲਾ ਨਾਮ ਹੀ ਨਾਮ ਕਮਾਂਦੇ ਰਹਿੰਦੇ ਹਨ।4।    
           ਚੰਦੀ ਅਮਰ ਜੀਤ ਸਿੰਘ       (ਚਲਦਾ)

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.