ਗੁਰਬਾਣੀ ਦੀ ਸਰਲ ਵਿਆਖਿਆ ਭਾਗ (367)
ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥
ਸਤਿਗੁਰ ਆਪੇ ਮੇਲਿ ਮਿਲਾਏ iਮiਲ ਪ੍ਰੀਤਮ ਸੁਖੁ ਪਾਵਣਿਆ ॥5॥
ਜਿਹੜਾ ਮਨੁੱਖ ਵਿਕਾਰਾਂ ਵੱਲ ਦੌੜਦੇ ਮਨ ਦੀ ਰਾਖੀ ਕਰਦਾ ਹੈ, ਇਸ ਨੂੰ ਵਿਕਾਰਾਂ ਵਲੋਂ ਰੋਕ ਕੇ ਰੱਖਦਾ ਹੈ, ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। ਗੁਰੂ ਆਪ ਹੀ ਉਸ ਨੂੰ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਦੇਂਦਾ ਹੈ, ਪ੍ਰੀਤਮ ਪ੍ਰਭੂ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦਾ ਹੇ।5।
ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥
ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥6॥
ਕਈ ਜੀਵ ਐਸੇ ਹਨ ਜੋ ਨਾਸਵੰਤ ਜਗਤ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ, ਉਹ ਫਲ ਵੀ ਉਹੀ ਪ੍ਰਾਪਤ ਕਰਦੇ ਹਨ ਜਿਨ੍ਹਾਂ ਨਾਲੋਂ ਸਾਥ ਟੁੱਟ ਜਾਂਦਾ ਹੈ ਤੇ ਇਸ ਤਰ੍ਹਾਂ ਸਦਾ ਮਾਇਆ ਦੇ ਮੋਹ ਵਿਚ ਹੀ ਰਹਿ ਕੇ ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦੇ ਹਨ। ਉਹ ਆਪ ਮਾਇਆ ਦੇ ਮੋਹ ਵਿਚ ਗਲਤਾਨ ਰਹਿੰਦੇ ਹਨ, ਆਪਣੇ ਸਾਰੇ ਸਾਥੀਆਂ ਨੂੰ ਉਸ ਮੋਹ ਵਿਚ ਹੀ ਡੋਬੀ ਰੱਖਦੇ ਹਨ, ਉਹ ਸਦਾ ਮਾਇਆ ਦੇ ਮੋਹ ਦੀਆਂ ਹੀ ਗੱਲਾਂ ਕਰ ਕੇ ਉਸ ਜ਼ਹਰ ਨੂੰ ਆਪਣੀ ਆਤਮਕ ਖੁਰਾਕ ਬਣਾਈ ਰੱਖਦੇ ਹਨ, ਜੋ ਉਨ੍ਹਾਂ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।6।
ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਸੋਖੈ ॥
ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥7॥
ਆਮ ਤੌਰ ਤੇ ਹਰੇਕ ਮਨੁੱਖ ਮਾਇਕ ਪਦਾਰਥਾਂ ਦੇ ਪਿੱਛੇ ਹੀ ਭਟਕਦਾ ਫਿਰਦਾ ਹੈ, ਗੁਰੂ ਦੇ ਸਨਮੁੱਖ ਰਹਣ ਵਾਲਾ ਕੋਈ ਵਿਰਲਾ ਮਨੁੱਖ ਆਪਣੇ ਮਨ ਨੂੰ ਆਪਣੇ ਇਸ ਸਰੀਰ ਦੇ ਅੰਦਰ ਹੀ ਟਿਿਕਆ ਹੋਇਆ ਵੇਖਦਾ ਹੈ, ਪਰ ਇਹ ਤਦੋਂ ਹੀ ਹੁੰਦਾ ਹੈ, ਜਦੋਂ ਉਹ ਪ੍ਰਭੂ ਦੇ ਪ੍ਰੇਮ ਵਿਚ, ਪ੍ਰਭੂ ਦੀ ਭਗਤੀ ਵਿਚ ਟਿਕ ਕੇ ਆਪਣੇ ਅੰਦਰੋਂ ਹਉਮੈ ਮੁਕਾਂਦਾ ਹੈ। ਪੁੱਗੇ ਹੋਏ ਜੋਗੀ, ਜੋਗ ਸਾਧਨਾ ਕਰਨ ਵਾਲੇ ਜੋਗੀ, ਮੋਨ-ਧਾਰੀ ਸਾਧੂ, ਸੁਰਤ ਜੋੜਨ ਦਾ ਜਤਨ ਕਰਦੇ ਹਨ, ਪਰ ਉਹ ਵੀ ਆਪਣੇ ਮਨ ਨੂੰ ਸਰੀਰ ਦੇ ਅੰਦਰ ਟਿਿਕਆ ਹੋਇਆ ਨਹੀਂ ਰੱਖ ਸਕਦੇ।7।
ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥
ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥8॥23॥24॥
ਪਰ ਜੀਵਾਂ ਦੇ ਕੀ ਵੱਸ ? ਮਨ ਨੂੰ ਕਾਬੂ ਕਰਨ ਦਾ ਤੇ ਭਗਤੀ ਵਿਚ ਜੁੜਨ ਦਾ ਉੱਦਮ ਉਹ ਕਰਤਾਰ ਆਪ ਹੀ ਜੀਵਾਂ ਪਾਸੋਂ ਕਰਾਂਦਾ ਹੈ। ਆਪਣੇ ਆਪ ਕੋਈ ਜੀਵ ਕੀ ਕਰ ਸਕਦਾ ਹੈ ? ਕਰਤਾਰ ਦੇ ਪੈਦਾ ਕੀਤੇ ਹੋਏ ਜੀਵ ਪਾਸੋਂ ਆਪਣੇ ਉੱਦਮ ਨਾਲ ਕੁਝ ਨਹੀਂ ਹੋ ਸਕਦਾ। ਹੇ ਨਾਨਕ, ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਨਾਮ (ਹੁਕਮ-ਰਜ਼ਾ ਵਿਚ ਚੱਲਣ ਦੀ) ਦੀ ਦਾਤ ਦੇਂਦਾ ਹੈ, ਉਹੀ ਨਾਮ ਸਿਮਰ ਸਕਦਾ ਹੈ, ਉਹ ਸਦਾ ਪ੍ਰਭੂ ਦੇ ਨਾਮ ਨੂੰ ਹੀ ਆਪਣੇ ਮਨ ਵਿਚ ਵਸਾਈ ਰੱਖਦਾ ਹੈ।8।23।24।
ਚੰਦੀ ਅਮਰ ਜੀਤ ਸਿੰਘ (ਚਲਦਾ)