ਗੁਰਬਾਣੀ ਦੀ ਸਰਲ ਵਿਆਖਿਆ ਭਾਗ (372)
ਮਾਝ ਮਹਲਾ 3 ॥
ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥
ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥1॥
ਪੂਰਾ ਗੁਰੂ ਆਪਣੇ ਸ਼ਬਦ ਵਿਚ ਜੋੜ ਕੇ, ਸਰਨ ਆਏ ਮਨੁੱਖ ਨੂੰ ਵਿਖਾ ਦੇਂਦਾ ਹੈ, ਭਰੋਸਾ ਕਰਾ ਦੇਂਦਾ ਹੈ ਕਿ ਸਭ ਸਰੀਰਾਂ ਵਿਚ ਪਰਮਾਤਮਾ ਦੀ ਹੀ ਜੋਤ ਵਿਆਪਕ ਹੈ, ਪਰਮਾਤਮਾ ਨੇ ਆਪ ਹੀ ਸਭ ਜੀਵਾਂ ਦੀ ਬਨਾਵਟ ਬਣਾਈ ਹੈ, ਪੈਦਾ ਕੀਤੇ ਹਨ ਤੇ ਆਪ ਹੀ ਉਸ ਨੇ ਸਾਰੇ ਸਰੀਰਾਂ ਵਿਚ ਆਤਮਕ ਜੀਵਨ ਦਾ ਫਰਕ ਬਣਾਇਆ ਹੋਇਆ ਹੈ।1।
ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥
ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥1॥ ਰਹਾਉ ॥
ਮੈਂ ਸਦਾ ਉਨ੍ਹਾਂ ਮਨੁੱਖਾਂ ਤੋਂ ਸਦਕੇ, ਕੁਰਬਾਨ ਜਾਂਦਾ ਹਾਂ, ਜਿਹੜੇ ਸਦਾ-ਥਿਰ ਰਹਣ ਵਾਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਆਤਮਕ-ਅਡੋਲਤਾ ਵਿਚ ਰਹਿ ਕੇ ਹੀ ਸਿਫਤ-ਸਾਲਾਹ ਕੀਤੀ ਜਾ ਸਕਦੀ ਹੈ, ਤੇ ਗੁਰੂ ਦੀ ਸਰਨ ਤੋਂ ਬਿਨਾ ਕੋਈ ਮਨੁੱਖ ਆਤਮਕ-ਅਡੋਲਤਾ ਹਾਸਲ ਨਹੀਂ ਕਰ ਸਕਦਾ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹੀ ਆਤਮਕ-ਅਡੋਲਤਾ ਵਿਚ ਲੀਨ ਰਹਿੰਦੇ ਹਨ ।1।ਰਹਾਉ।
ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥
ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥2॥
ਹੇ ਕਰਤਾਰ, ਤੂੰ ਆਪ ਹੀ ਜਗਤ ਰਚ ਕੇ, ਜਗਤ ਰਚਨਾ ਦੀ ਰਾਹੀਂ ਆਪਣੀ ਸੁੰਦਰਤਾ ਵਿਖਾ ਰਿਹਾ ਹੈਂ, ਤੇ ਉਸ ਸੁੰਦਰਤਾ ਨਾਲ ਤੂੰ ਆਪ ਹੀ ਜਗਤ ਨੂੰ ਮੋਹਿਤ ਕਰਦਾ ਹੈਂ। ਤੂੰ ਆਪ ਹੀ ਆਪਣੀ ਮਿਹਰ ਦੀ ਨਿਗਾਹ ਨਾਲ ਜਗਤ ਨੂੰ ਆਪਣੀ ਕਾਇਮ ਕੀਤੀ ਮਰਯਾਦਾ ਦੇ ਧਾਗੇ ਵਿਚ ਪ੍ਰੋਈ ਰੱਖਦਾ ਹੈਂ। ਹੇ ਕਰਤਾਰ ਤੂੰ ਆਪ ਹੀ ਜੀਵਾਂ ਨੂੰ ਦੁੱਖ ਦੇਂਦਾ ਹੈਂ ਤੇ ਆਪ ਹੀ ਸੁਖ ਦੇਂਦਾ ਹੈਂ, ਹੇ ਹਰੀ ਗੁਰੂ ਦੀ ਸਰਨ ਪੈਣ ਵਾਲੇ ਬੰਦੇ ਹਰ ਥਾਂ ਤੇਰਾ ਦਰਸ਼ਨ ਕਰਦੇ ਹਨ।2।
ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥
ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥3॥
ਹੇ ਭਾਈ, ਸਾਰੇ ਜੀਵਾਂ ਵਿਚ ਵਿਆਪਕ ਹੋ ਕੇ ਕਰਤਾਰ ਆਪ ਹੀ ਸਭ-ਕੁਝ ਕਰ ਰਿਹਾ ਹੈ ਤੇ ਜੀਵਾਂ ਪਾਸੋਂ ਕਰਾ ਰਿਹਾ ਹੈ। ਕਰਤਾਰ ਆਪ ਹੀ ਗੁਰੂ ਦਾ ਸ਼ਬਦ ਜੀਵਾਂ ਦੇ ਮਨ ਵਿਚ ਵਸਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਤਮਕ ਜੀਵਨ ਦੇਣ ਵਾਲੀ ਸਿਫਤ-ਸਾਲਾਹ ਦੀ ਬਾਣੀ ਦੀ ਲਗਨ ਜੀਵਾਂ ਦੇ ਹਿਰਦੇ ਵਿਚ ਪੈਦਾ ਹੁੰਦੀ ਹੈ। ਗੁਰੂ ਦੇ ਸਨਮੁਖ ਰਹਣ ਵਾਲਾ ਮਨੁੱਖ ਸਿਫਤ- ਸਾਲਾਹ ਦੀ ਬਾਣੀ ਉਚਾਰ ਕੇ ਹੋਰਨਾ ਨੂੰ ਵੀ ਸੁਣਾਂਦਾ ਹੈ।3।
ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥
ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥4॥
ਕਰਤਾਰ ਆਪ ਹੀ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ, ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਦੁਨੀਆ ਦੇ ਪਦਾਰਥ ਭੋਗਣ ਵਾਲਾ ਹੈ, ਕਰਤਾਰ ਆਪ ਹੀ ਸਾਰੇ ਜੀਵਾਂ ਦੇ ਮਾਇਆ ਦੇ ਮੋਹ ਦੇ ਬੰਧਨ ਤੋੜਦਾ ਹੈ, ਉਹ ਆਪ ਸਦਾ ਹੀ ਬੰਧਨਾਂ ਤੋਂ ਮੁਕਤ ਹੈ। ਸਦਾ-ਥਿਰ ਰਹਣ ਵਾਲਾ ਕਰਤਾਰ ਆਪ ਸਦਾ ਹੀ ਨਿਰਲੇਪ ਹੈ, ਆਪ ਹੀ ਅਦ੍ਰਿਸਟ ਵੀ ਹੈ, ਤੇ ਆਪ ਹੀ ਆਪਣਾ ਸਰੂਪ ਜੀਵਾਂ ਨੂੰ ਵਿਖਾਲਣ ਵਾਲਾ ਹੈ।4।
ਚੰਦੀ ਅਮਰ ਜੀਤ ਸਿੰਘ (ਚਲਦਾ)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (372) (125)