ਗੁਰਬਾਣੀ ਦੀ ਸਰਲ ਵਿਆਖਿਆ ਭਾਗ (405)
ਜਿiਨ ਜਿiਨ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
ਹਰਿ ਗੁਰ ਪੂਰਾ ਆਰਾਧਿਆ ਦਰਗਹ ਸਚਿ ਖਰੇ ॥
ਸਰਬ ਸੁਖਾ ਨਿiਧ ਚਰਣ ਹਰਿ ਭਉਜਲੁ ਬਿਖਮੁ ਤਰੇ ॥
ਪ੍ਰੇਮ ਭਗਤਿ ਤਿਨ ਪਾਈਆ ਬਿiਖਆ ਨਾਹਿ ਜਰੇ ॥
ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥
ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥
ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥
ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥14॥1॥
ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਨ੍ਹਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਗੁਰੂ ਦੀ ਸਿiਖਆ ਅਨੁਸਾਰ ਸਿਮਰਿਆ ਹੈ, ਉਹ ਸਦਾ-ਥਿਰ ਰਹਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁਖਾਂ ਦਾ ਖਜ਼ਾਨਾ ਹਨ, ਜਿਹੜੇ ਜੀਵ ਚਰਨੀਂ ਲਗਦੇ ਹਨ, ਉਹ ਔਖੇ ਸੰਸਾਰ-ਸਮੁੰਦਰ ਵਿਚੋਂ ਸਹੀ ਸਲਾਮਤ ਪਾਰ ਲੰਘ ਜਾਂਦੇ ਹਨ।
ਉਨ੍ਹਾਂ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਨ੍ਹਾਂ ਦੇ ਵਿਅਰਥ ਝੂਠੇ ਲਾਲਚ ਖਤਮ ਹੋ ਜਾਂਦੇ ਹਨ, ਉਨ੍ਹਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਪੂਰੇ ਤੌਰ ਤੇ ਸਦਾ-ਥਿਰ ਹਰੀ
ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ-ਜੋਤ ਪਰਮਾਤਮਾ ਨੂੰ ਵਸਾ ਕੇ, ਸਦਾ ਉਸ ਨੂੰ ਸਿਮਰਦੇ ਹਨ।
ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਆਪਣੇ ਨਾਮ ਦੀ ਦਾਤ ਦੇਂਦਾ ਹੈ, ਉਨ੍ਹਾਂ ਵਾਸਤੇ ਸਾਰੇ ਮਹੀਨੇ, ਸਾਰੇ ਦਿਹਾੜੇ, ਸਾਰੇ ਹੀ ਮਹੂਰਤ ਸੁਲੱਖਣੇ ਹਨ, ਸੰਗ੍ਰਾਂਦ ਆਦਿ ਦੀ ਪਵਿੱਤ੍ਰਤਾ ਦੇ ਭਰਮ-ਭੁਲੇਖੇ, ਅੰਮ੍ਰਿਤ-ਵੇਲੇ ਦੀ ਵਿਚਾਰ ਆਦਿ ਉਨ੍ਹਾਂ ਨੂੰ ਨਹੀਂ ਪੈਂਹਦੀ।
ਹੇ ਹਰੀ, ਮੇਰੇ ਉੱਤੇ ਮਿਹਰ ਕਰ, ਮੈਂ ਨਾਨਕ, ਮੈਂ ਤੇਰੇ ਦਰ ਤੋਂ ਤੇਰੇ ਦੀਦਾਰ ਦੀ ਦਾਤ ਮੰਗਦਾ ਹਾਂ।14।
ਚੰਦੀ ਅਮਰ ਜੀਤ ਸਿੰਘ (ਚਲਦਾ)