ਗੁਰਬਾਣੀ ਦੀ ਸਰਲ ਵਿਆਖਿਆ ਭਾਗ (408)
ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥
ਜੀਉ ਪਿੰਡੁ ਜਿiਨ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥
ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥
ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥
ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥
ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥
ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥
ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥3॥
ਜਿਸ ਪਰਮਾਤਮਾ ਨੇ ਸਭ ਜੀਵਾਂ ਦੀ iਜੰਦ ਸਾਜੀ ਹੈ, ਸਭ ਦਾ ਸਰੀਰ ਪੈਦਾ ਕੀਤਾ ਹੈ, ਮਿਹਰ ਕਰ ਕੇ ਸਭ ਨੂੰ ਜਿੰਦ ਦਿੱਤੀ ਹੈ, ਜੋ ਸਭ ਜੀਵਾਂ ਉੱਤੇ ਬਖਸ਼ਿਸ਼ਾਂ ਕਰਨ ਵਾਲਾ ਹੈ, ਜਿਸ ਨੂੰ ਸੰਤ-ਜਨ ਸਦਾ ਹੀ ਆਰਾਧਦੇ ਹਨ, ਗੁਰੂ ਦੇ ਸ਼ਬਦ ਦੀ ਰਾਹੀਂ, ਉਸ ਦਾ ਸਿਮਰਨ ਕਰਨਾ ਚਾਹੀਦਾ ਹੈ, ਉਸ ਦਾ ਪਵਿੱਤ੍ਰ ਜਾਪ ਜਪਣਾ ਚਾਹੀਦਾ ਹੈ।
ਉਹ ਕਰਤਾਰ ਸਭ ਤੋਂ ਵੱਡਾ ਮਾਲਕ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਨੂੰ ਭਾਗਾਂ ਵਾਲਾ ਆਖਣਾ ਚਾਹੀਦਾ ਹੈ।
ਜਿਸ ਨੂੰ ਮਾਲਕ ਖਸਮ-ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਜਿੰਦ ਦੀ ਹਰੇਕ ਤਾਂਘ ਪੂਰੀ ਹੋ ਜਾਂਦੀ ਹੈ।
ਨਾਨਕ ਵੀ ਉਸ ਹਰੀ ਦਾ ਜਾਪ ਜਪ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹੈ।
ਜਿਸ ਮਨੁੱਖ ਨੂੰ ਦਿਨੇ-ਰਾਤ ਕਿਸੇ ਵੇਲੇ ਵੀ ਪਰਮਾਤਮਾ ਨਹੀਂ ਭੁੱਲਦਾ, ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਮਨੁੱਖ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਜਿਵੇਂ ਪਾਣੀ ਖੁਣੋ ਸੁਕ ਰਿਹਾ ਰੁੱਖ, ਪਾਣੀ ਨਾਲ ਹਰਾ ਹੋ ਜਾਂਦਾ ਹੈ।3।
ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥
ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥
ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥
ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ (137)
ਉਦਮੁ ਸੋਈ ਕਰਾਇ ਪ੍ਰਭ ਮਿiਲ ਸਾਧੂ ਗੁਣ ਗਾਉ ॥
ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥
ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥
ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥
ਸਰਬ ਕਲਿਆਣਾ ਤਿਤੁ ਦਿiਨ ਹਰਿ ਪਰਸੀ ਗੁਰ ਕੇ ਪਾਉ ॥4॥1॥
ਹੇ ਪ੍ਰਭੂ ਤੂੰ ਸਾਰੀਆਂ ਸ਼ਕਤੀਆਂ ਨਾਲ ਭਰਪੂਰ ਹੈਂ, ਮੈਂ ਨਿਮਾਣੀ ਹਾਂ, ਤੂੰ ਹੀ ਆਸਰਾ ਹੈਂ। ਹੇ ਹਰੀ, ਮੈਂ ਆਪਣੇ ਮਨ ਵਿਚ ਤੇਰੀ ਓੁਟ ਲਈ ਹੈ, ਤੇਰਾ ਨਾਮ ਜਪ ਜਪ ਕੇ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ।
ਹੇ ਪ੍ਰਭੂ ਆਪਣੀ ਮਿਹਰ ਕਰ, ਮੈਂ ਤੇਰੇ ਸੰਤ-ਜਨਾਂ ਦੀ ਚਰਨ-ਧੂੜ ਵਿਚ ਸਮਾਇਆ ਰਹਾਂ। ਜਿਸ ਹਾਲ ਵਿਚ ਤੂਂ ਮੈਨੂੰ ਰੱਖਦਾ ਹੈਂ, ਮੈਂ ਖੁਸ਼ੀ ਨਾਲ, ਉਸ ਹਾਲ ਵਿਚ ਰਹਿੰਦਾ ਹਾਂ, ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਉਹੀ ਮੈਂ ਪਹਿਨਦਾ ਹਾਂ, ਉਹੀ ਮੈਂ ਖਾਂਦਾ ਹਾਂ।
ਹੇ ਪ੍ਰਭੂ ਮੇਰੇ ਪਾਸੋਂ ਉਹੀ ਉੱਦਮ ਕਰਾ, ਜਿਸ ਦੀ ਬਰਕਤ ਨਾਲ, ਮੈਂ ਗੁਰੂ ਨੂੰ ਮਿਲ ਕੇ ਤੇਰੇ ਗੁਣ ਗਾਂਦਾ ਰਹਾਂ। ਤੈਥੋਂ ਬਿਨਾ ਮੈਨੂੰ ਹੋਰ ਕੋਈ ਥਾਂ ਨਹੀਂ ਸੁੱਝਦੀ। ਤੈਥੋਂ ਬਿਨਾ ਮੈਂ ਹੋਰ ਕਿਸ ਦੇ ਅੱਗੇ ਫਰਿਆਦਿ ਕਰਾਂ ?
ਹੇ ਅਗਿਆਨਤਾ ਦਾ ਨਾਸ ਕਰਨ ਵਾਲੇ ਹਰੀ, ਹੇ ਮੋਹ ਦਾ ਹਨੇਰਾ ਦੂਰ ਕਰਨ ਵਾਲੇ ਹਰੀ, ਹੇ ਸਭ ਤੋਂ ਉੱਚੇ, ਹੇ ਅਪਹੁੰਚ, ਹੇ ਅਮਿੱਤ ਹਰੀ, ਨਾਨਕ ਦਾ ਇਹ ਮਨੋਰਥ ਹੈ ਕਿ ਨਾਨਕ ਦੇ ਵਿਛੁੜੇ ਹੋਏ ਮਨ ਨੂੰ ਆਪਣੇ ਚਰਨਾਂ ਵਿਚ ਮਿਲਾ ਲੈ। ਹੇ ਹਰੀ, ਮੈਨੂੰ ਨਾਨਕ ਨੂੰ, ਉਸ ਦਿਨ ਸਾਰੇ ਹੀ ਸੁਖ ਪ੍ਰਾਪਤ ਹੋ ਜਾਂਦੇ ਹਨ, ਜਦੋਂ ਮੈਂ ਗੁਰੂ ਦੇ ਚਰਨ ਛੁੰਹਦਾ ਹਾਂ।4।1।
ਚੰਦੀ ਅਮਰ ਜੀਤ ਸਿੰਘ ਚਲਦਾ