ਕੈਟੇਗਰੀ

ਤੁਹਾਡੀ ਰਾਇ



ਇਤਹਾਸਕ ਝਰੋਖਾ
ਸਿੱਖ ਇਤਿਹਾਸ ਦਾ ਸ਼ਹੀਦੀ ਹਫਤਾ 20 ਦਸੰਬਰ ਤੋਂ 27 ਦਸੰਬਰ ਤੱਕ
ਸਿੱਖ ਇਤਿਹਾਸ ਦਾ ਸ਼ਹੀਦੀ ਹਫਤਾ 20 ਦਸੰਬਰ ਤੋਂ 27 ਦਸੰਬਰ ਤੱਕ
Page Visitors: 2586

ਸਿੱਖ ਇਤਿਹਾਸ ਦਾ ਸ਼ਹੀਦੀ ਹਫਤਾ 20 ਦਸੰਬਰ ਤੋਂ 27 ਦਸੰਬਰ ਤੱਕ
By : ਬਾਬੂਸ਼ਾਹੀ ਬਿਊਰੋ
Saturday, Dec 23, 2017 06:06 PM
 ????6 ਪੋਹ /20 ਦਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ।
    ????6 ਪੋਹ /20 ਦਸੰਬਰ : ਦੀ ਰਾਤ ਗੁਰੂ ਜੀ ਅਤੇ ਵੱਡੇ ਸਾਹਿਬਜ਼ਾਦੇ ਕੋਟਲਾ- ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ।
    ????ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁੱਗੀ ਵਿਚ ਰਹੇ।
    ????7 ਪੋਹ/21 ਦਸੰਬਰ : ਗੁਰੂ ਸਾਹਿਬ ਅਤੇ ਵੱਡੇ ਸਾਹਿਬਜ਼ਾਦੇ ਸ਼ਾਮ ਤੱਕ ਚਮਕੌਰ ਸਾਹਿਬ ਪਹੁੰਚੇ।
    ????ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ।
    ????8 ਪੋਹ/ 22 ਦਸੰਬਰ : ਚਮਕੋਰ ਗੜੀ ਦੀ ਜੰਗ ਸ਼ੁਰੂ ਹੋਈ, ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ (ਪੰਜ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾਂ ਨਾਲ ਸ਼ਹੀਦ ਹੋਏ ।
    ????ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ (ਪੰਜ ਪਿਆਰਿਆਂ ਵਾਲੇ ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ।
    ????8 ਪੋਹ / 22 ਦਸੰਬਰ : ਨੂੰ ਹੀ ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ।
    ????9 ਪੋਹ / 23 ਦਿਸੰਬਰ : ਨੂੰ  ਰਾਤ ਰਹਿੰਦੀ ਤੜਕ ਸਾਰ ਗੁਰੂ ਸਾਹਿਬ ਸਿੰਘਾਂ ਦੇ ਹੁਕਮ ਨੂੰ ਮੰਨਦੇ ਹੋਏ ਚਮਕੋਰ ਦੀ ਗੜੀ ਵਿਚੋਂ ਨਿਕਲ ਗਏ।
    ????9 ਪੋਹ /23 ਦਿਸੰਬਰ : ਦੀ ਰਾਤ ਦਸ਼ਮੇਸ਼ ਜੀ ਨੇ ਮਾਛੀਵਾੜੇ ਦੇ ਜੰਗਲ ਵਿੱਚ ਅਤੇ ਦਾਦੀ ਸਮੇਤ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਠੰਡੇ ਬੁਰਜ ਵਿਚ ਗੁਜਾਰੀ।
    ????10 ਅਤੇ 11 ਪੋਹ/ 24 ਅਤੇ 25 ਦਸੰਬਰ : ਦੋ ਦਿਨ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ???? ਅਤੇ
    ????ਪਿਤਾ ਦਸ਼ਮੇਸ਼ ਜੀ ਉੱਚ ਦੇ ਪੀਰ ਬਣ ਪਿੰਡ ਆਲਮਗੀਰ ਤੱਕ ਸਫਰ ਵਿੱਚ ਰਹੇ।
    ????12 ਪੋਹ / 26 ਦਸੰਬਰ: ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਉਮਰ 7 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 5 ਸਾਲ ਸੀ, ਦੋਵੇਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤੇ ਗਏ।
    ????ਮਾਤਾ ਗੁਜਰ ਕੌਰ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ।
    ????13 ਪੋਹ ./ 27 ਦਸੰਬਰ ਨੂੰ ਤਿੰਨਾਂ ਦਾ ਦੇਹ ਸਸਕਾਰ ਸਤਿਕਾਰ ਯੋਗ ਮੋਤੀ ਰਾਮ ਮਹਿਰਾ ਅਤੇ ਟੋਡਰ ਮੱਲ ਨੇ ਮਿਲ ਕੇ ਕੀਤਾ ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.