ਜੇ ਬੇਦੋਸ਼ੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਦਿੱਲੀ ਦੀ ਅਦਾਲਤ ਬਰੀ ਕਰ ਦੇਵੇ
ਤਾਂ ਦਿੱਲੀ ਦੀ ਅਦਾਲਤ ਅਤੇ ਦਿੱਲੀ ਦੀ ਕੇਂਦਰ ਸਰਕਾਰ ਸਿੱਖਾਂ ਦੀ ਦੁਸ਼ਮਣ ।
ਜੇ ਪੰਜਾਬ ਵਿੱਚ ਮਾਰੇ ਗਏ ਬੇਦੋਸ਼ੇ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਪ੍ਰਕਾਸ਼ ਸਿੰਘ ਬਾਦਲ ਬਰੀ ਕਰਕੇ ਉਸਨੂੰ ਪੰਜਾਬ ਪੁਲਿਸ ਦਾ ਮੁਖੀ ਬਣਾ ਦੇਵੇ ਤਾਂ ਉਹ ਸਿੱਖਾਂ ਦਾ ਹਮਦਰਦ!!
ਇੱਕ ਮਈ ਦਾ ਅਖਬਾਰ ਜਦੋਂ ਸਵੇਰੇ ਹੀ ਚੁੱਕ ਕੇ ਵੇਖਿਆ ਤਾਂ ਮੁੱਖ ਖਬਰ ਸੀ ਕਿ ਦਿੱਲੀ ਦੀ ਅਦਾਲਤ ਨੇ ਸੱਜਣ ਕੁਮਾਰ ਨੂੰ ਕੀਤਾ ਬਰੀ। ਨਵੰਬਰ 1984 ਦੇ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ 30 ਅਪ੍ਰੈਲ ਨੂੰ ਬਰੀ ਕਰ ਦਿੱਤਾ। ਜਿਸ ਕਾਰਨ ਪੂਰੇ ਸਿੱਖ ਜਗਤ ਵੱਲੋਂ ਇਸ ਫੈਸਲੇ ਤੇ ਰੋਸ ਮਨਾਇਆ ਗਿਆ। ਸਿੱਖ ਪੰਥ ਦੇ ਹਰ ਛੋਟੇ-ਵੱਡੇ ਧਾਰਮਿਕ ਤੇ ਸਿਆਸੀ ਆਗੂਆਂ ਨੇ ਦਿੱਲੀ ਦੀ ਅਦਾਲਤ ਅਤੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ, ਅਜਿਹੇ ਅਨਿਆਂ ਦੀ ਨਿਖੇਧੀ ਹੋਣੀ ਵੀ ਚਾਹੀਦੀ ਹੈ।
ਕਿਉਂਕਿ ਆਪਣੇ ਆਪ ਨੂੰ ਧਰਮ ਨਿਰਪੱਖ ਕਹਾਉਣ ਵਾਲੇ ਦੇਸ਼ ਵਿੱਚ ਇੱਕ ਧਰਮ ਦੇ ਬੇਦੋਸ਼ੇ ਲੋਕਾਂ ਨੂੰ ਦਿਨ ਦਿਹਾੜੇ ਸ਼ਰੇਆਮ ਹਜਾਰਾਂ ਦੀ ਗਿਣਤੀ ਵਿੱਚ ਕਤਲ ਕਰ ਦਿੱਤਾ ਜਾਵੇ ਫਿਰ ਇਨਸਾਫ ਦੇਣ ਦੇ ਨਾਮ ’ਤੇ 28 ਸਾਲ ਪੀੜਤਾਂ ਨੂੰ ਖੱਜਲ ਖੁਆਰ ਤੇ ਪ੍ਰੇਸ਼ਾਨ ਕਰਨ ਤੋਂ ਬਾਅਦ ਵੀ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਜਾਵੇ ਤਾਂ ਸਰਕਾਰਾਂ ਅਤੇ ਅਦਾਲਤਾਂ ਪ੍ਰਤੀ ਰੋਸ ਅਤੇ ਬੇਵਿਸ਼ਵਾਸੀ ਹੋਣੀ ਤਾਂ ਸੁਭਾਵਿਕ ਹੀ ਹੈ। ਜੇ ਸੱਜਣ ਕੁਮਾਰ ਨੂੰ ਸਜਾ ਹੋ ਵੀ ਜਾਂਦੀ ਤਾਂ ਵੀ ਇਹ ਕੋਈ ਇਨਸਾਫ ਨਹੀਂ ਹੋਣਾ ਸੀ ਕਿਉਂਕਿ ਇੱਕ ਤਾਂ 28 ਸਾਲ ਦੇ ਲੰਮੇ ਸਮੇਂ ਬਾਅਦ ਮਿਲਿਆ ਇਨਸਾਫ ਵੀ ਬੇਇਨਸਾਫੀ ਹੀ ਹੁੰਦੀ ਹੈ।
ਦੂਜਾ ਇਹ ਕਿ ਜੇਕਰ ਸੈਂਕੜੇ ਇਨਸਾਨਾਂ ਨੂੰ ਮਾਰਨ ਜਾਂ ਮਰਵਾਉਣ ਵਾਲੇ ਇੱਕ ਵਿਅਕਤੀ ਨੂੰ ਫਾਂਸੀ ਵੀ ਦੇ ਦਿੱਤੀ ਜਾਵੇ ਤਾਂ ਉਹ ਵੀ ਥੋੜੀ ਹੈ, ਵੈਸੇ ਮੈਂ ਫਾਂਸੀ ਦੇ ਹੱਕ ਵਿੱਚ ਨਹੀਂ ਹਾਂ। ਫਾਂਸੀ ਦੀ ਬਜਾਇ ਦੋਸ਼ ਮੁਤਾਬਿਕ ਦੋਸ਼ੀ ਨੂੰ ਜੇਲ੍ਹ ਦੀ ਸਜ਼ਾ ਹੀ ਹੋਣੀ ਚਾਹੀਦੀ ਹੈ, ਉਹ ਭਾਵੇਂ ਉਸ ਦੇ ਮਰਨ ਤੱਕ ਜੇਲ ਵਿੱਚ ਰਹਿਣ ਦੀ ਸਜਾ ਹੋਵੇ। ਜੇਕਰ ਸੈਂਕੜੇ ਵਿਅਕਤੀਆਂ ਨੂੰ ਮਾਰਨ ਜਾਂ ਮਰਵਾਉਣ ਵਾਲੇ ਇੱਕ ਵਿਅਕਤੀ ਨੂੰ ਮਰਨ ਤੱਕ ਜੇਲ੍ਹ ਵਿੱਚ ਰਹਿਣ ਦੀ ਸਜਾ ਮਿਲ ਵੀ ਜਾਵੇ ਤਾਂ ਇਹ ਸਜ਼ਾ ਵੀ ਇਨਸਾਫ ਨਹੀਂ ਹੋ ਸਕਦੀ। ਕਿਉਂਕਿ ਇੱਕ ਤਾਂ ਇਹ ਕਿ ਜਿਸ ਦੋਸ਼ੀ ਨੇ ਸੈਂਕੜੇ ਇਨਸਾਨੀ ਜਿੰਦਗੀਆਂ ਖਤਮ ਕਰ ਦਿੱਤੀਆਂ ਉਹਨਾਂ ਦੇ ਬਦਲੇ ਉਸ ਦੋਸ਼ੀ ਦੀ ਇੱਕ ਜਿੰਦਗੀ ਹੀ ਖਤਮ ਹੋਵੇਗੀ, ਦੂਜਾ ਇਹ ਕਿ ਉਹ ਸੈਂਕੜੇ ਬੇਦੋਸ਼ਿਆਂ ਦਾ ਕੀ ਦੋਸ਼ ਸੀ ਜਿੰਨ੍ਹਾਂ ਨੂੰ ਬਿਨ੍ਹਾਂ ਗੁਨਾਹ ਤੋਂ ਹੀ ਮੌਤ ਦੀ ਸਜ਼ਾ ਦੇ ਦਿੱਤੀ ਗਈ। ਜੇ ਅਜਿਹੇ ਬੇਗੁਨਾਹਾਂ ਦੇ ਕਾਤਲਾਂ ਨੂੰ ਸਜ਼ਾ ਮਿਲ ਵੀ ਜਾਵੇ ਤਾਂ ਵੀ ਇਸ ਨਾਲ ਮਾਰੇ ਗਏ ਬੇਗੁਨਾਹ ਮਾਵਾਂ ਦੇ ਪੁੱਤ, ਪਤਨੀਆਂ ਦੇ ਪਤੀ, ਭੈਣਾਂ ਦੇ ਵੀਰ, ਬੱਚਿਆਂ ਦੇ ਪਿਤਾ ਤਾਂ ਵਾਪਿਸ ਨਹੀਂ ਆਉਣਗੇ, ਜਿਸ ਕਾਰਨ ਉਹਨਾਂ ਨਾਲ ਹੋਈ ਬੇਇਨਸਾਫੀ ਦਾ ਇਨਸਾਫ ਤਾਂ ਹੋ ਹੀ ਨਹੀਂ ਸਕਦਾ।
ਹਾਂ ਇੰਨਾ ਕੁ ਜਰੂਰ ਹੋ ਜਾਂਦਾ ਹੈ ਕਿ ਜੇਕਰ ਦੋਸ਼ੀ ਨੂੰ ਸਜ਼ਾ ਮਿਲ ਜਾਵੇ ਤਾਂ ਪੀੜ੍ਹਤਾਂ ਨੂੰ ਥੋੜਾ ਜਿਹਾ ਧਰਵਾਸ ਮਿਲ ਜਾਂਦਾ ਹੈ। ਉਹ ਇਸ ਗੱਲ ’ਤੇ ਸੰਤੁਸ਼ਟ ਹੋ ਜਾਂਦੇ ਹਨ ਕਿ ਜੇਕਰ ਦੋਸ਼ੀ ਨੇ ਮਾੜਾ ਕੀਤਾ ਸੀ ਤਾਂ ਉਹ ਵੀ ਹੁਣ ਉਸਦੀ ਸਜ਼ਾ ਭੁਗਤ ਰਿਹਾ ਹੈ। ਪਰ ਸਾਡੇ ਮਹਾਨ ਦੇਸ਼ ਦੀਆਂ ਸਰਕਾਰਾਂ ਅਤੇ ਅਦਾਲਤਾਂ ਘੱਟ ਗਿਣਤੀ ਦੇ ਪੀੜਤ ਪਰਿਵਾਰਾਂ ਦੇ ਜਖਮਾਂ ਉੱਤੇ ਮਲ੍ਹਮ ਲਾਉਣ ਹਿੱਤ ਵੱਧ ਗਿਣਤੀ ਦੇ ਦੋਸ਼ੀ ਵਿਅਕਤੀਆਂ ਨੂੰ ਥੋੜੀ ਮੋਟੀ ਸਜ਼ਾ ਦੇਣ ਬਾਰੇ ਸੋਚਣ ਨੂੰ ਵੀ ਪਾਪ ਸਮਝਦੀਆਂ ਹਨ। ਸਰਕਾਰ ਭਾਵੇਂ ਕਾਂਗਰਸ ਦੀ ਹੋਵੇ ਤੇ ਭਾਵੇਂ ਭਾਜਪਾ ਦੀ ਹੋਵੇ, ਘੱਟ ਗਿਣਤੀ ਦੇ ਬੇਗੁਨਾਹਾਂ ਨੂੰ ਘੱਟ ਗਿਣਤੀ ਹੋਣ ਦਾ ਅਹਿਸਾਸ ਕਰਵਾਉਣ ਵਿੱਚ ਦੋਹੇਂ ਕੋਈ ਕਸਰ ਬਾਕੀ ਨਹੀਂ ਛੱਡਦੀਆਂ। ਘੱਟ ਗਿਣਤੀਆਂ ਨਾਲ ਅਜਿਹਾ ਵਿਹਾਰ ਹੋਣਾ, ਘੱਟ ਗਿਣਤੀਆਂ ਨੂੰ ਕਤਲ ਕਰਨਾ, ਘੱਟ ਗਿਣਤੀਆਂ ਦੇ ਕਾਤਲਾਂ ਨੂੰ ਬਰੀ ਕਰਨਾ, ਇਹ ਵੀ ਕੋਈ ਨਵੀਂ ਗੱਲ ਨਹੀਂ, ਅਜਿਹਾ ਤਾਂ ਮੁੱਢ ਤੋਂ ਹੀ ਹੁੰਦਾ ਆਇਆ ਹੈ, ਪਰ ਅਜਿਹਾ ਹੋਣ ਨਾਲ ਕਦੇ ਕੌਮਾਂ ਖਤਮ ਨਹੀਂ ਹੁੰਦੀਆਂ। ਅਜਿਹੇ ਵਿੱਚ ਦੁਸ਼ਮਣ ਦੀ ਪਹਿਚਾਣ ਸਾਡੇ ਧੁਰ ਅੰਦਰ ਤੱਕ ਉਤਰ ਜਾਂਦੀ ਹੈ। ਨਾਲੇ ਕਦੇ ਵੀ ਆਪਣੀ ਕੌਮ ਦੇ ਗੱਦਾਰਾਂ ਤੋਂ ਬਿਨ੍ਹਾਂ ਕਦੇ ਵੀ ਕੋਈ ਦੁਸ਼ਮਣ ਕਿਸੇ ਕੌਮ ਨੂੰ ਖਤਮ ਨਹੀਂ ਕਰ ਸਕਿਆ। ਇਸ ਲਈ ਦੁਸ਼ਮਣ ਨਾਲ ਸਮਝੌਤਾ ਹੋ ਸਕਦਾ ਹੈ ਪਰ ਗੱਦਾਰਾਂ ਨਾਲ ਨਹੀਂ। ਕੌਮ ਦੇ ਜਿਉਂਦੇ ਰਹਿਣ ਲਈ ਇਹ ਜਰੂਰੀ ਹੈ ਕਿ ਉਸ ਨੂੰ ਆਪਣੇ ਦੁਸ਼ਮਣਾਂ ਅਤੇ ਗੱਦਾਰਾਂ ਦੀ ਪਹਿਚਾਣ ਹੋਵੇ। ਮੇਰੀ ਆਪਣੀ ਸੋਚ ਮੁਤਾਬਿਕ ਦੁੱਖ ਦੀ ਗੱਲ ਇਹ ਹੈ ਕਿ ਅਜੋਕੀ ਸਿੱਖ ਕੌਮ ਨੂੰ ਦੁਸ਼ਮਣਾਂ ਅਤੇ ਗੱਦਾਰਾਂ ਦੀ ਪਹਿਚਾਣ ਨਹੀਂ ਰਹੀ। ਜਿਸ ਕਾਰਨ ਸਿੱਖ ਕੌਮ ਦੇ ਦੁਸ਼ਮਣਾਂ ਤੋਂ ਵੀ ਵੱਧ ਖਤਰਨਾਕ ਗੱਦਾਰ ਆਗੂ ਨੰਗੇ ਚਿੱਟੇ ਦੁਸ਼ਮਣਾਂ ਨੂੰ ਦੁਸ਼ਮਣ ਪ੍ਰਚਾਰਕੇ ਹੀ ਆਪ ਕਾਤਲ ਹੁੰਦੇ ਹੋਏ ਵੀ ਹਮਦਰਦ ਬਣ ਕੇ ਦਰਦ ਦੇ ਰਹੇ ਹਨ। ਇਹ ਤਾਂ ਪੁਰਾਣੀ ਕਹਾਵਤ ਹੈ ਕਿ ਜੇਕਰ ਜੰਗਲ ਨੂੰ ਕੱਟਣਾ ਹੋਵੇ ਤਾਂ ਕੁਹਾੜੀ ਦਾ ਦਸਤਾ ਵੀ ਜੰਗਲ ਵਿੱਚੋਂ ਹੀ ਲੈਣਾ ਪੈਂਦਾ ਹੈ। ਕਾਂਗਰਸ ਨੇ ਮੁੱਢ ਤੋਂ ਹੀ ਸਿੱਖਾਂ ਨਾਲ ਦੁਸ਼ਮਣਾਂ ਵਾਲਾ ਵਤੀਰਾ ਰੱਖਿਆ, ਜੇ ਦੁਸ਼ਮਣ ਮਾਰੇ ਤਾਂ ਰੋਸ ਕਿਸ ਅੱਗੇ ਕਰਨਾ ਹੈ। ਪਰ ਅਫਸੋਸ ਕਿ ਅਸੀਂ ਸਾਡੇ ਦੁਸ਼ਮਣ ਨੂੰ ਦੁਸ਼ਮਣ ਕਹਿਣ ਵਾਲੇ ਨੂੰ ਹੀ ਹਮਦਰਦ ਸਮਝਕੇ ਉਸ ਤੋਂ ਇਨਸਾਫ ਦੀ ਉਮੀਦ ਲਾ ਬੈਠੇ।
ਸਿੱਖ ਕੌਮ ਦੇ ਮਹਿਲ ਦੀ ਉਸਾਰੀ ਲਈ ਗੁਰੂਆਂ ਨੇ ਆਪਣੇ ਪਰਿਵਾਰਾਂ ਦੀਆਂ ਲਾਸ਼ਾਂ ਨੂੰ ਇਸ ਦੀ ਉਸਾਰੀ ਲਈ ਵਰਤਿਆ, ਗੁਰੂ ਕੇ ਸਿੱਖਾਂ ਨੇ ਵੀ ਘੱਟ ਨਹੀਂ ਗੁਜਾਰੀ ਆਪਣੇ ਸੀਸਾਂ (ਸਿਰਾਂ), ਧੜਾਂ ਦੇ ਢੇਰ ਲਗਾ ਦਿੱਤੇ ਸਨ ਤਾਂ ਹੀ ਸਿੱਖ ਕੌਮ ਇਸ ਸਥਾਨ ਤੱਕ ਪਹੁੰਚੀ ਸੀ ਭਾਵ ਕਿ ਛੋਟੀ ਜਿਹੀ ਉਮਰ ਵਿੱਚ ਹੀ ਆਪਣੀ ਵੱਡੀ ਹੋਂਦ ਬਣਾ ਲਈ ਸੀ। ਜਿਸਦਾ ਹੁਣ ਸਲਾਮਤ ਰਹਿਣਾ ਅਸੰਭਵ ਜਾਪ ਰਿਹਾ ਹੈ। ਕੀ ਬਾਹਰੀ ਨੰਗੇ ਚਿੱਟੇ ਦੁਸ਼ਮਣਾਂ ਨੇ ਹੀ ਕੌਮ ਦੀ ਇਹ ਹਾਲਤ ਕਰ ਦਿੱਤੀ? ਨਹੀਂ, ਪੁਰਾਣਾ ਇਤਿਹਾਸ ਪੜ੍ਹ ਲਵੋ। ਦੁਸ਼ਮਣ ਤਾਂ ਇਸ ਨੂੰ ਖਤਮ ਕਰਦੇ ਕਰਦੇ ਖੁਦ ਹੀ ਖਤਮ ਹੋ ਗਏ ਸਨ। ਪਰ ਇਹ ਕੌਮ ਖਤਮ ਨਹੀਂ ਸੀ ਹੋਈ। ਸੱਜਣ ਕੁਮਾਰ ਹੋਰਾਂ ਨੂੰ ਹੀ ਵੇਖ ਲਵੋ ਕੀ ਇੰਨ੍ਹਾਂ ਨੇ ਦਿੱਲੀ ਵਿੱਚੋਂ ਸਿੱਖ ਖਤਮ ਕਰ ਦਿੱਤੇ? ਨਹੀਂ, ਕਿਉਂਕਿ ਦਿੱਲੀ ਵਿੱਚ ਤਾਂ ਦਾੜੀ ਕੇਸਾਂ ਤੇ ਦਸਤਾਰਾਂ ਵਾਲੇ ਸਿੱਖ ਸਰਦਾਰ ਅੱਜ ਵੀ ਵੱਡੀ ਗਿਣਤੀ ਵਿੱਚ ਮੌਜੂਦ ਹਨ। ਪਰ ਸਿੱਖੀ ਦਾ ਗੜ੍ਹ ਮੰਨੇ ਜਾਂਦੇ ਪੰਜਾਬ ਵਿੱਚ ਦਾੜ੍ਹੀ, ਕੇਸਾਂ ਤੇ ਦਸਤਾਰਾਂ ਦੀ ਗਿਣਤੀ ਲਗਾਤਾਰ ਘੱਟਦੀ ਜਾ ਰਹੀ ਹੈ। ਫਿਰ ਪੰਜਾਬ ਵਿੱਚ ਕਿਹੜਾ ਸੱਜਣ ਕੁਮਾਰ ਹੈ ਜੋ ਲਗਾਤਾਰ ਹੁਣ ਤੱਕ ਸਿੱਖਾਂ ਦੇ ਕਤਲੇਆਮ ਕਰ ਰਿਹਾ ਹੈ? ਕੌਣ ਹੈ ਜੋ ਸਿੱਖਾਂ ਦੇ ਕਾਤਲਾਂ ਨੂੰ ਹੱਲਾ- ਸ਼ੇਰੀ ਦੇ ਰਿਹਾ ਹੈ? ਜੇ ਅਸੀਂ ਥੋੜੀਆਂ ਜਿਹੀਆਂ ਵੀ ਅੱਖਾਂ ਖੋਲ੍ਹ ਕੇ ਵੇਖੀਏ ਤਾਂ ਉਹ ਸਾਫ ਦਿੱਖ ਪਵੇਗਾ। ਥੋੜਾ ਜਿਹਾ ਭੁਲੇਖਾ ਇਸ ਲਈ ਪੈ ਰਿਹਾ ਹੈ ਕਿ ਉਹ ਮੋਨਾ ਨਹੀਂ ਤੇ ਨਾ ਹੀ ਕਾਂਗਰਸ ਦਾ ਮੈਂਬਰ ਹੈ। ਜਿਸ ਕਾਰਨ ਸਾਡੀਆਂ ਅੱਖਾਂ ਧੋਖਾਂ ਖਾ ਜਾਂਦੀਆਂ ਹਨ। ਅਸਲ ਵਿੱਚ ਉਹ ਸਿੱਖੀ ਸਰੂਪ ਦੇ ਭੇਖ ਵਿੱਚ ਵਿਚਰ ਰਿਹਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਹੈ। ਬਾਦਲ ਵਾਰੇ ਜਿੰਨਾ ਕੁ ਮੇਰੇ ਪੜ੍ਹਣ ਸੁਣਨ ਵਿੱਚ ਆਇਆ ਹੈ ਉਸ ਅਨੁਸਾਰ ਕੁੱਝ ਕੁ ਵੰਨਗੀਆਂ ਲਿਖ ਰਿਹਾ ਹਾਂ । ਜੋ ਕਈਆਂ ਨੂੰ ਚੰਗੀਆਂ ਤੇ ਕਈਆਂ ਨੂੰ ਮੰਦੀਆਂ ਵੀ ਲੱਗਣਗੀਆਂ।
ਪਹਿਲੀ ਵਾਰ ਬਾਦਲ ਨੇ 1971-72 ਵਿੱਚ ਨਕਸਲੀ ਲਹਿਰ ਦੇ ਨੌਜੁਆਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਖਤਮ ਕੀਤਾ, ਜੋ ਸਾਰੇ ਹੀ ਪੰਜਾਬ ਦੇ ਪੁੱਤਰ ਸਨ।
ਫਰਵਰੀ 1978 ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਦੀ ਇਜਾਜਤ ਦਿੱਤੀ ਤਾਂ ਕਿ ਪੰਜਾਬੀਆਂ ਖਾਸ ਕਰ ਸਿੱਖਾਂ ਨੂੰ ਪਾਣੀ ਤੋਂ ਵਾਂਝੇ ਰੱਖਿਆ ਜਾ ਸਕੇ ਅਤੇ ਪੰਜਾਬ ਦੀ ਉਪਜਾਊ ਧਰਤੀ ਨੂੰ ਵੰਜਰ ਬਣਾਇਆ ਜਾ ਸਕੇ।
ਅਪ੍ਰੈਲ 1978 ਵਿੱਚ ਅੰਮ੍ਰਿਤਸਰ ਦੀ ਧਰਤੀ ਤੇ ਸਿੱਖ ਵਿਰੋਧੀ ਨਿਰੰਕਾਰੀਆਂ ਦਾ ਸਮਾਗਮ ਕਰਵਾਕੇ ਸਿੱਖ ਕੌਮ ਨੂੰ ਚਿੜਾਇਆ ਅਤੇ ਸਿੱਖਾਂ ਦੇ ਖੂਨ ਦੀ ਹੋਲੀ ਖੇਡੀ, ਦੋਸ਼ੀ ਨਿਰੰਕਾਰੀ ਨੂੰ ਉੱਥੋਂ ਸੁਰੱਖਿਅਤ ਕੱਢਿਆ। ਬਾਦਲ ਵੱਲੋਂ 1978 ਵਿੱਚ ਲਗਾਈ ਗਈ ਅੱਗ ਅੱਜ ਤੱਕ ਸੁਲਗ ਰਹੀ ਹੈ। ਇਸ ਅੱਗ ਨੇ ਅਣਗਿਣਤ ਸਿੰਘਾਂ ਨੂੰ ਭਸਮ ਕਰ ਦਿੱਤਾ ਅਤੇ ਅੱਜ ਵੀ ਕਰ ਰਹੀ ਹੈ।
ਜੂਨ 1984 ਦਾ ਦਰਬਾਰ ਸਾਹਿਬ ਤੇ ਹਮਲਾ ਅਤੇ ਦਿੱਲੀ ਦਾ ਸਿੱਖ ਕਤਲੇਆਮ ਇਸੇ ਕੜੀ ਦਾ ਹਿੱਸਾ ਸੀ। ਬਾਦਲ ਦੇ ਮਿੱਤਰ ਲਾਲ ਕ੍ਰਿਸ਼ਨ ਅਡਵਾਨੀ ਨੇ ਇੰਦਰਾ ਗਾਂਧੀ ਤੇ ਦਬਾਅ ਪਾ ਕੇ ਦਰਬਾਰ ਸਾਹਿਬ ਉੱਪਰ ਹਮਲਾ ਕਰਵਾਇਆ। ਬਾਦਲ ਦਲ ਦਰਬਾਰ ਸਾਹਿਬ ’ਤੇ ਛੇਤੀ ਹਮਲਾ ਕਰਨ ਲਈ ਇੰਦਰਾ ਗਾਂਧੀ ਨੂੰ ਚਿੱਠੀਆਂ ਲਿਖਦਾ ਰਿਹਾ ਹੈ। ਦਰਬਾਰ ਸਾਹਿਬ ’ਤੇ ਹਮਲਾ ਕਰਨ ਲਈ ਬਾਦਲ ਦੇ ਰਿਸ਼ਤੇਦਾਰ ਰਮੇਸ਼ਇੰਦਰ ਸਿੰਘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਜਾਜਤ ਦਿੱਤੀ ਸੀ।
ਕਾਲੇ ਦੌਰ ਸਮੇਂ ਪੁਲਿਸ ਅਫਸਰ ਇਜਹਾਰ ਆਲਮ ਨੇ ਅੰਮ੍ਰਿਤਸਰ ਵਿੱਚ ਨਿਰਦੋਸ਼ ਸਿੱਖ ਨੌਜੁਆਨਾਂ ਦੇ ਖੂਨ ਦੀ ਹੋਲ਼ੀ ਖੇਡ੍ਹੀ, ਬਾਦਲ ਨੇ ਇਸ ਦੋਸ਼ੀ ਸਾਬਕਾ ਪੁਲਿਸ ਅਫਸਰ ਨੂੰ ਮਲੇਰਕੋਟਲੇ ਤੋਂ ਆਪਣੇ ਦਲ ਦਾ ਆਗੂ ਥਾਪਿਆ ਅਤੇ ਇਸਦੇ ਘਰਵਾਲੀ ਨੂੰ ਆਪਣੀ ਪਾਰਟੀ ਵੱਲੋਂ ਵਿਧਾਨ ਸਭਾ ਦੀ ਟਿਕਟ ਦੇ ਕੇ ਜਿਤਾਇਆ।
ਸੁਮੇਧ ਸਿੰਘ ਸੈਣੀ ਨੇ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਦਾ ਕਤਲ ਕੀਤਾ, ਸ੍ਰ: ਬਾਦਲ ਨੇ ਇਸਨੂੰ ਸਨਮਾਨਿਤ ਕਰਦਿਆਂ ਪੰਜਾਬ ਪੁਲਿਸ ਦਾ ਮੁਖੀ ਬਣਾਇਆ। ਪੱਛਮੀ ਬੰਗਾਲ ਦਾ ਪ੍ਰਸਿੱਧ ਕਾਂਗਰਸੀ ਸਿਧਾਰਥ ਸ਼ੰਕਰ ਰੇਅ ਜੋ ਬੰਗਾਲ ਵਿੱਚ ਹਥਿਆਰ ਬੰਦ ਨਕਸਲੀ ਲਹਿਰ ਨੂੰ ਕੁਚਲਣ ਦਾ ਮਾਹਿਰ ਸੀ, 1986 ਤੋਂ 1989 ਤੱਕ ਪੰਜਾਬ ਦਾ ਗਵਰਨਰ ਰਿਹਾ ਇਸਨੇ ਵੱਡੀ ਪੱਧਰ ਤੇ ਸਿੱਖ ਨੌਜੁਆਨਾਂ ਦਾ ਘਾਣ ਕੀਤਾ। ਇਸਦੀ ਮੌਤ 6-11-2010 ਨੂੰ ਪੱਛਮੀ ਬੰਗਾਲ ਵਿੱਚ ਹੋਈ ਤਾਂ ਬਾਦਲ ਸਰਕਾਰ ਨੇ ਇਸ ਦੀ ਮੌਤ ’ਤੇ ਪੰਜਾਬ ਵਿੱਚ ਦੋ ਦਿਨਾਂ ਦੇ ਸੋਗ ਦਾ ਐਲਾਨ ਕੀਤਾ। ਹਰਿਆਣੇ ਦੇ ਸਵ: ਮੁੱਖ ਮੰਤਰੀ ਦੇਵੀ ਲਾਲ ਦਾ ਬੁੱਤ ਲੱਖਾਂ ਰੁਪਏ ਖਰਚਕੇ ਪੰਜਾਬ ਦੇ ਲੰਬੀ ਹਲਕੇ ਵਿੱਚ ਲਾਇਆ। ਆਰ.ਐਸ.ਐਸ. ਸ਼ਰੇਆਮ ਸਿੱਖ ਧਰਮ ਵਿੱਚ ਦਖਲ ਅੰਦਾਜੀ ਕਰਦੀ ਰਹਿੰਦੀ ਹੈ, ਜਿਸ ਕਾਰਨ ਸਿੱਖਾਂ ਵਿੱਚ ਆਰ.ਐਸ.ਐਸ. ਵਿਰੁੱਧ ਰੋਸ ਫੈਲਦਾ ਰਹਿੰਦਾ ਹੈ। ਇਸ ਰੋਸ ਵਿਰੁੱਧ 9 ਦਸੰਬਰ 2000 ਦੇ ਪੰਜਾਬੀ ਟ੍ਰਿਬਿਊਨ 'ਚ ਬਾਦਲ ਦਾ ਬਿਆਨ ਸੀ ਕਿ ਆਰ.ਐਸ.ਐਸ. ਵਿਰੁੱਧ ਬਿਆਨ ਦੇਣ ਵਾਲੇ ਪੰਜਾਬ ਦੇ ਦੁਸ਼ਮਣ ਅਤੇ ਅਮਨ ਨੂੰ ਅੱਗ ਲਾਉਣ ਵਾਲੇ ਹਨ।
ਲੁਧਿਆਣੇ ਵਿੱਚ 5 ਦਸੰਬਰ 2009 ਨੂੰ ਆਸ਼ੂਤੋਸ਼ ਦੇ ਹੋ ਰਹੇ ਸਮਾਗਮ ਨੂੰ ਰੁਕਵਾਉਣ ਲਈ ਸ਼ਾਂਤਮਈ ਰੋਸ ਮਾਰਚ ਕਰ ਰਹੇ ਸਿੰਘਾਂ ਉੱਪਰ ਬਾਦਲ ਸਰਕਾਰ ਨੇ ਗੋਲੀਆਂ ਚਲਵਾਈਆਂ, ਜਿਸ ਵਿੱਚ ਇੱਕ ਦਰਸ਼ਨ ਸਿੰਘ ਲੁਹਾਰਾ ਸ਼ਹੀਦ ਹੋ ਗਿਆ ਤੇ ਦਰਜਨਾਂ ਸਿੰਘ ਜਖਮੀ ਹੋ ਗਏ ਸਨ। ਕਿਉਂਕਿ ਬਾਦਲ ਪਰਿਵਾਰ ਆਸ਼ੂਤੋਸ਼ ਦਾ ਸੇਵਕ ਹੈ, ਬਾਦਲ ਦੀ ਪਤਨੀ ਸੁਰਿੰਦਰ ਕੌਰ ਆਸ਼ੂਤੋਸ਼ ਦੀਆਂ ਚੌਂਕੀਆਂ ਭਰਦੀ ਰਹੀ ਹੈ।
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਸ਼ਰੇਆਮ ਸਿਰਸੇ ਡੇਰੇ ਦੇ ਸੌਦਾ ਸਾਧ ਤੋਂ ਆਸ਼ੀਰਵਾਦ ਲੈਂਦੇ ਰਹੇ ਹਨ। ਬਾਦਲ ਹਵਨ ਕਰਦਾ ਰਿਹਾ ਹੈ, ਸਿਰ ਤੇ ਮੁਕਟ ਸਜਾਉਂਦਾ ਰਿਹਾ ਹੈ, ਗੁਰਮਤਿ ਵਿਰੋਧੀ ਹਰ ਡੇਰੇ ਵਿੱਚ ਜਾਂਦਾ ਹੈ।
ਮਈ 2009 ਵਿੱਚ ਆਸਟਰੀਆ ਦੇ ਬਿਆਨਾ ਕਾਂਡ ਦੇ ਪੀੜਤ ਸਿੱਖਾਂ ਦੇ ਵਿਰੁੱਧ ਬਾਦਲ ਦੇ ਗੁਲਾਮ ਅਵਤਾਰ ਸਿੰਘ ਮੱਕੜ ਨੇ ਅਖਵਾਰ ਵਿੱਚ ਇਸ਼ਤਿਹਾਰ ਦੇ ਕੇ ਗੁਰਮਤਿ ਦੀਆਂ ਧੱਜੀਆਂ ਉਡਾਉਣ ਵਾਲੇ ਸਾਧ ਦੀ ਪ੍ਰਸ਼ੰਸ਼ਾ ਕੀਤੀ ਅਤੇ ਮਨਮਤਿ ਨੂੰ ਰੋਕਣ ਵਾਲੇ ਸਿੰਘਾਂ ਨੂੰ ਸਖਤ ਤੋਂ ਸਖਤ ਸਜਾ ਦੇਣ ਦੀ ਮੰਗ ਕੀਤੀ। ਇਸੇ ਸਾਧ ਦੇ ਨਮਿੱਤ ਅਖੰਡ ਪਾਠ ਪ੍ਰਕਾਸ਼ ਕਰਵਾਉਣ ਸਮੇਂ ਬਾਦਲ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਕੁਰਸੀ ਤੇ ਬੈਠਿਆ ਅਤੇ ਬੱਲਾਂ ਦੇ ਡੇਰੇ ਵਿੱਚ ਜਾ ਕੇ ਭੁੰਜੇ (ਥੱਲੇ) ਬੈਠਿਆ।
ਸਿੱਖ ਕੌਮ ਦੀ ਵੱਖਰੀ ਹੋਂਦ ਦੇ ਪ੍ਰਤੀਕ ਨਾਨਕ ਸ਼ਾਹੀ ਕੈਲੰਡਰ ਜੋ 2003 ਵਿੱਚ ਲਾਗੂ ਹੋਇਆ ਸੀ ਨੂੰ ਆਰ.ਐਸ.ਐਸ. + ਸੰਤ ਸਮਾਜ ਦੇ ਇਸ਼ਾਰੇ ’ਤੇ 2010 ਵਿੱਚ ਖਤਮ ਕੀਤਾ