CM Amarinder Singh’s Visit to Delhi Cancelled due to his ill-health! Political Ill-Health Why or What?
Highlights By: Balbir Singh Sooch-Sikh Vichar Manch
https://twitter.com/sherryontopp?ref_src=twsrc%5Egoogle%7Ctwcamp%5Eserp%7Ctwgr%5Eauthor
1. ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕੈਪਟਨ-ਸਿੱਧੂ ਵਿਵਾਦ ਦੇ ਚੱਲਦਿਆਂ ਮੁੱਖ ਮੰਤਰੀ ਹਾਲ ਦੀ ਘੜੀ ਕਾਂਗਰਸ ਹਾਈਕਮਾਨ ਤੋਂ ਦੂਰੀ ਬਣਾ ਕੇ ਰੱਖਣਾ ਚਾਹੁੰਦੇ ਹਨ।
2. Is it sudden political ill-health of C M Amarinder Singh to cancel his Visit to Delhi?
3. “ਮੁੱਖ ਮੰਤਰੀ ਵੱਲੋਂ ਅਚਨਚੇਤ ਹੀ ਨਵੀਂ ਦਿੱਲੀ ਦਾ ਦੌਰਾ ਰੱਦ ਕੀਤੇ ਜਾਣ ਕਾਰਨ ਸੱਤਾ ਦੇ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਇਸ ਦੌਰੇ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਰਮਿਆਨ ਮੀਟਿੰਗ ਹੋਣੀ ਸੀ।
4. ਪੰਜਾਬ ਦੇ ਮੁੱਖ ਮੰਤਰੀ ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਛੁੱਟੀਆਂ ਮਨਾਉਣ ਲਈ ਗਏ ਹੋਏ ਸਨ। ਉਹ ਲੰਘੀ ਸ਼ਾਮ ਹੀ ਚੰਡੀਗੜ੍ਹ ਪਹੁੰਚੇ ਸਨ ਤੇ ਅੱਜ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਮੂਲੀਅਤ ਨਾ ਕਰਨ ਦਾ ਫੈਸਲਾ ਕੀਤਾ ਗਿਆ।
5. ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕੈਪਟਨ-ਸਿੱਧੂ ਵਿਵਾਦ ਦੇ ਚੱਲਦਿਆਂ ਮੁੱਖ ਮੰਤਰੀ ਹਾਲ ਦੀ ਘੜੀ ਕਾਂਗਰਸ ਹਾਈਕਮਾਨ ਤੋਂ ਦੂਰੀ ਬਣਾ ਕੇ ਰੱਖਣਾ ਚਾਹੁੰਦੇ ਹਨ ਤੇ ਅਗਲੇ ਹਫ਼ਤੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਮਦ ਪਟੇਲ ਨਾਲ ਮੁਲਾਕਾਤ ਕੀਤੇ ਜਾਣ ਦੇ ਆਸਾਰ ਹਨ।
6. ਇਸ ਤਰ੍ਹਾਂ ਨਾਲ ਵਿਭਾਗਾਂ ਦੀ ਨਵੀਂ ਵੰਡ ਤੋਂ ਬਾਅਦ ਦੋਹਾਂ ਆਗੂਆਂ ਦਰਮਿਅਨ ਛਿੜਿਆ ਇਹ ਵਿਵਾਦ ਡੂੰਘਾ ਹੋਣ ਦੇ ਵੀ ਆਸਾਰ ਬਣ ਗਏ ਹਨ”।ਮੁੱਖ ਮੰਤਰੀ ਦਾ ਦਿੱਲੀ ਦੌਰਾ ਰੱਦ; ਸਿੱਧੂ ਦੀ ਉਡੀਕ ਹੋਈ ਲੰਮੀ: Posted On June - 15 – 2019: ਟ੍ਰਿਬਿਊਨ ਨਿਊਜ਼ ਸਰਵਿਸ
“ਚੰਡੀਗੜ੍ਹ, 14 ਜੂਨ 2019
(i) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਨਵੀਂ ਦਿੱਲੀ ’ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
(ii) ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਬਿਮਾਰ ਹੋਣ ਕਾਰਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੰਭਵ ਨਹੀਂ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ।
(iii) ਮੁੱਖ ਮੰਤਰੀ ਵੱਲੋਂ ਅਚਨਚੇਤ ਹੀ ਨਵੀਂ ਦਿੱਲੀ ਦਾ ਦੌਰਾ ਰੱਦ ਕੀਤੇ ਜਾਣ ਕਾਰਨ ਸੱਤਾ ਦੇ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਇਸ ਦੌਰੇ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਰਮਿਆਨ ਮੀਟਿੰਗ ਹੋਣੀ ਸੀ।
(iv) ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵਿਚਾਰੇ ਜਾਣ ਦੀ ਸੰਭਾਵਨਾ ਸੀ ਪਰ ਹੁਣ ਮੁੱਖ ਮੰਤਰੀ ਦਾ ਦਿੱਲੀ ਦੌਰਾ ਰੱਦ ਹੋਣ ਕਾਰਨ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਚੱਲ ਰਿਹਾ ਵਿਵਾਦ ਸੁਲਝਣ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ।
(v) ਮੁੱਖ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਾਪਸ ਲਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਅਹਿਮਦ ਪਟੇਲ ਨਾਲ ਮੁਲਾਕਾਤ ਕੀਤੀ ਸੀ।
(vi) ਕਾਂਗਰਸੀ ਹਲਕਿਆਂ ਅਨੁਸਾਰ ਇਨ੍ਹਾਂ ਮੀਟਿੰਗਾਂ ਹੀ ਸ੍ਰੀ ਗਾਂਧੀ ਵੱਲੋਂ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਛਿੜੇ ਵਿਵਾਦ ਨੂੰ ਹੱਲ ਕਰਨ ਲਈ ਅਹਿਮਦ ਪਟੇਲ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
(vii) ਪੰਜਾਬ ਕਾਂਗਰਸ ਦੇ ਸਾਰੇ ਆਗੂਆਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਦੀ ਸੰਭਾਵੀ ਦਿੱਲੀ ਫੇਰੀ ’ਤੇ ਟਿਕੀਆਂ ਹੋਈਆਂ ਸਨ। ਉਧਰ ਨਵਜੋਤ ਸਿੰਘ ਸਿੱਧੂ ਨੇ ਵੀ ਹੁਣ ਤੱਕ ਬਿਜਲੀ ਵਿਭਾਗ ਦਾ ਚਾਰਜ ਨਹੀਂ ਸੰਭਾਲਿਆ।
(viii) ਪੰਜਾਬ ਦੇ ਮੁੱਖ ਮੰਤਰੀ ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਛੁੱਟੀਆਂ ਮਨਾਉਣ ਲਈ ਗਏ ਹੋਏ ਸਨ। ਉਹ ਲੰਘੀ ਸ਼ਾਮ ਹੀ ਚੰਡੀਗੜ੍ਹ ਪਹੁੰਚੇ ਸਨ ਤੇ ਅੱਜ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਮੂਲੀਅਤ ਨਾ ਕਰਨ ਦਾ ਫੈਸਲਾ ਕੀਤਾ ਗਿਆ।
(ix) ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਅੱਜ (ਸ਼ੁੱਕਰਵਾਰ) ਸ਼ਾਮ ਨੂੰ ਕਾਂਗਰਸ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨੂੰ ਰਾਤਰੀ ਭੋਜ ਦਾ ਸੱਦਾ ਦਿੱਤਾ ਹੋਇਆ ਸੀ। ਇਸ ਰਾਤਰੀ ਭੋਜ ’ਚ ਹੀ ਕਾਂਗਰਸ ਦੇ ਹੋਰਨਾਂ ਸੀਨੀਅਰ ਆਗੂਆਂ ਨੇ ਸ਼ਾਮਲ ਹੋਣਾ ਸੀ।
(x) ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕੈਪਟਨ-ਸਿੱਧੂ ਵਿਵਾਦ ਦੇ ਚੱਲਦਿਆਂ ਮੁੱਖ ਮੰਤਰੀ ਹਾਲ ਦੀ ਘੜੀ ਕਾਂਗਰਸ ਹਾਈਕਮਾਨ ਤੋਂ ਦੂਰੀ ਬਣਾ ਕੇ ਰੱਖਣਾ ਚਾਹੁੰਦੇ ਹਨ ਤੇ ਅਗਲੇ ਹਫ਼ਤੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਮਦ ਪਟੇਲ ਨਾਲ ਮੁਲਾਕਾਤ ਕੀਤੇ ਜਾਣ ਦੇ ਆਸਾਰ ਹਨ।
(xi) ਇਸ ਤਰ੍ਹਾਂ ਨਾਲ ਵਿਭਾਗਾਂ ਦੀ ਨਵੀਂ ਵੰਡ ਤੋਂ ਬਾਅਦ ਦੋਹਾਂ ਆਗੂਆਂ ਦਰਮਿਅਨ ਛਿੜਿਆ ਇਹ ਵਿਵਾਦ ਡੂੰਘਾ ਹੋਣ ਦੇ ਵੀ ਆਸਾਰ ਬਣ ਗਏ ਹਨ”। ਮੁੱਖ ਮੰਤਰੀ ਦਾ ਦਿੱਲੀ ਦੌਰਾ ਰੱਦ; ਸਿੱਧੂ ਦੀ ਉਡੀਕ ਹੋਈ ਲੰਮੀ: Posted On June - 15 – 2019: ਟ੍ਰਿਬਿਊਨ ਨਿਊਜ਼ ਸਰਵਿਸ
Highlights By: Balbir Singh Sooch-Sikh Vichar Manch
P.S:
Voice of People
CM Amarinder Singh’s Visit to Delhi Cancelled due to his ill-health! Political Ill-Health Why or What?
Page Visitors: 2394