= * ਮਰਨ ਮੁਕਤਿ ਕਿਨਿ ਪਾਈ॥ * =
= * ਮਰਨ ਮੁਕਤਿ ਕਿਨਿ ਪਾਈ॥ * =
= * ਮਰਨ ਮੁਕਤਿ ਕਿਨਿ ਪਾਈ॥ * =
ਸਿਰੀ ਰਾਗ ਵਿੱਚ ਬੇਣੀ ਜੀ ਦਾ ਸ਼ਬਦ ਹੈ:
“ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ॥
ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ॥
ਤੇ ਦਿਨ ਸੰਭਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ॥
ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥ 1॥
ਫਿਰ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥
ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥1॥ਰਹਾਉ॥
ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ॥
ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ॥
ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮੁ ਨਾਮੁ ਨ ਅਰਾਧਿਆ॥
ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ॥ 2॥
ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ॥
ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ॥
ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ॥
ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ॥ 3॥
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ॥
ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ॥
ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ॥
ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ॥ 4॥
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ॥
ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੁ ਨ ਸੂਝੈ॥
ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ॥
ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ॥5॥{ਪੰਨਾ-93}
ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ॥
ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ॥
ਤੇ ਦਿਨ ਸੰਭਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ॥
ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥ 1॥
ਇਸ ਸ਼ਬਦ ਵਿਚ ਭਗਤ ਬੇਣੀ ਜੀ ਮਨੁੱਖ ਨੂੰ ਸੰਬੋਧਨ ਕਰਦੇ ਕਿਹੰਦੇ ਹਨ ਕਿ, ਹੇ ਮਨੁੱਖ ਜਦੋਂ ਤੂੰ ਮਾਂ ਦੇ ਗਰਭ ਵਿਚ ਸੀ, ਤਾਂ ਤੇਰੀ ਸੁਰਤ ਪ੍ਰਭੂ ਨਾਲ ਜੁੜੀ ਹੋਈ ਸੀ, ਭਾਵੇਂ ਤੂੰ ਉਸ ਵੇਲੇ ਬੜੇ ਕਸ਼ਟਾਂ ਵਿਚ ਸੀ। ਜਦੋਂ ਦਾ ਤੂੰ ਗਰਭ ਛੱਡ ਕੇ ਸੰਸਾਰ ਵਿਚ ਆਇਆ ਹੈਂ, ਤੂੰ ਆਪਣੇ ਮਨ ਨੂੰ ਦੁਨਿਆਵੀ ਝੰਜਟਾਂ ‘ਚ ਫਸਾ ਕੇ ਕਰਤਾਰ ਨੂੰ ਭੁਲਾਅ ਦਿੱਤਾ ਹੈ।1।
ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥1॥ਰਹਾਉ॥
ਤੂੰ ਅਮੋੜ੍ਹ ਹੋ ਕੇ ਫਿਰਦਾ ਹੈਂ । ਪ੍ਰਭੂ ਨੂੰ ਚੇਤੇ ਕਰ ਨਹੀਂ ਤਾਂ ਜਮਪੁਰੀ ਵਿਚ ਘੱਲ ਦਿੱਤਾ ਜਾਵੇਂਗਾ, ਮੁੜ ਜਨਮ-ਮਰਨ ਦੇ ਗੇੜ ਵਿਚ ਪੈ ਜਾਵੇਂਗਾ।1॥ਰਹਾਉ॥
ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ॥
ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ॥
ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮੁ ਨਾਮੁ ਨ ਅਰਾਧਿਆ॥
ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ॥ 2॥
ਬਾਲਪਨ ਵਿਚ ਤਾਂ ਤੂੰ ਖੇਡਾਂ ਵਿਚ ਲੱਗਾ ਰਿਹਾ, ਹੁਣ ਤੂੰ ਪ੍ਰਭੂ ਦੇ ਨਾਮ ਨੂੰ ਭੁੱਲ ਕੇ, ਕਾਮ, ਕ੍ਰੋਧ, ਲੋਭ, ਮੋਹ. ਹੰਕਾਰ ਨਾਲ ਆਪਣਾ ਨਾਤਾ ਜੋੜ ਲਿਆ ਹੈ।2।
ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ॥
ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ॥
ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ॥
ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ॥ 3॥
ਹੁਣ ਤੈਨੂੰ ਜੁਆਨੀ ਦੇ ਜੋਰ ਕਾਰਨ, ਕਾਮ ਅਤੇ ਮਾਇਆ ਵਿਚ ਫਸੇ ਨੂੰ ਪਾਪ-ਪੁੰਨ ਦੀ ਸੋਝੀ ਵੀ ਨਹੀਂ ਰਹੀ, ਤੂੰ ਮਨੋ ਪ੍ਰਭੂ ਨੂੰ ਵਿਸਾਰ ਕੇ ਆਪਣਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ ਹੈ।3।
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ॥
ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ॥
ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ॥
ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ॥ 4॥
ਤੇਰੇ ਕੇਸ ਚਿੱਟੇ ਹੋ ਗਏ ਹਨ, ਤੇਰੀ ਆਵਾਜ਼ ਮੱਧਮ ਪੈ ਗਈ ਹੈ, ਤੇਰੀਆਂ ਅੱਖਾਂ ਵਿਚੋਂ ਪਾਣੀ ਵਗਦਾ ਹੈ, ਤੇਰੀ ਚਤਰਾਈ ਵਾਲੀ ਮੱਤ ਕਮਜ਼ੋਰ ਹੋ ਚੁੱਕੀ ਹੈ, ਵਿਸ਼ੇ-ਵਿਕਾਰਾਂ ਵਿਚ ਫਸੇ ਦਾ ਤੇਰਾ ਕੌਲ ਫੁੱਲ ਵਰਗਾ ਸਰੀਰ ਵੀ ਕਮਲਾਅ ਗਿਆ ਹੈ, ਤੂੰ ਕਰਤਾਰ ਦਾ ਭਜਨ ਛੱਡ ਕੇ ਪਿੱਛੋਂ ਪਛਤਾਵੇਂਗਾ।4।
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ॥
ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੁ ਨ ਸੂਝੈ॥
ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ॥
ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ॥5॥
ਤੈਨੂੰ ਕੁਟੰਭ ਦੇ ਪਿਆਰ ਵਿਚ ਇਹ ਵੀ ਯਾਦ ਨਹੀਂ ਰਹਿੰਦਾ ਕਿ, ਇਕ ਦਿਨ ਤੇਰਾ ਇਹ ਸਰੀਰ ਵੀ ਜਰਜਰਾ ਹੋ ਜਾਣਾ ਹੈ, ਤੂੰ ਇਹ ਸਾਰਾ ਪਰਿਵਾਰ ਛੱਡ ਕੇ, ਇਸ ਸੰਸਾਰ ਤੋਂ ਚਲੇ ਜਾਣਾ ਹੈ। ਫਿਰ ਤੇਰੀ ਇਹ ਮੁਰਦਾ ਦੇਹੀ ਵੇਹੜੇ ਵਿਚ ਪਈ, ਕਿਸੇ ਨੂੰ ਵੀ ਚੰਗੀ ਨਹੀਂ ਲੱਗਣੀ।
ਬੇਣੀ ਜੀ ਸਮਝਾਉਂਦੇ ਹਨ ਕਿ, ਜੇ ਮਨੁੱਖ ਦਾ ਸਾਰੀ ਜ਼ਿੰਦਗੀ ਵਿਚ ਇਹੀ ਹਾਲ ਰਿਹਾ, ਵਿਸ਼ੇ ਵਿਕਾਰਾਂ ਤੋਂ ਮੁਕਤ ਨਾ ਹੋਇਆ, ਤਾਂ ਮਰਨ ਮਗਰੋਂ ਕਿਸੇ ਨੂੰ ਮੁਕਤੀ ਨਹੀਂ ਮਿਲਦੀ।5।
ਬੇਣੀ ਜੀ ਵਾਲੇ ਉਪਰੋਕਤ ਸ਼ਬਦ ਵਿਚੋਂ ਮਹਾਨਤਮ ਵਿਦਵਾਨਾਂ ਨੂੰ ਕਿੱਥੋਂ ਲੱਭ ਪਿਆ ਕਿ ਮਰਨ ਮਗਰੋਂ ਕਿਸੇ ਨੂੰ ਮੁਕਤੀ ਨਹੀਂ ਮਿਲਦੀ, ਆਵਾ-ਗਵਣ ਹੈ ਹੀ ਨਹੀਂ, ਮਰਨ ਮਗਰੋਂ ਸਾਰੀ ਖੇਲ ਖਤਮ ਹੋ ਜਾਂਦੀ ਹੈ, ਕੋਈ ਲੇਖਾ-ਜੋਖਾ ਬਾਕੀ ਨਹੀਂ ਰਹਿ ਜਾਂਦਾ ?
ਇਕ ਤੁਕ ਲੈ ਕੇ, ਉਸ ਦੇ ਗਲਤ ਅਰਥ ਕਰ ਕੇ ਹੇਠ ਲਿਖੇ ਸ਼ਬਦ ਨੂੰ ਜਵਾਂ ਹੀ ਰੱਦ ਕਰ ਦਿੱਤਾ ਹੈ।
ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥
ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥22॥ (1365)
ਅਰਥ:- ਹੇ ਕਬੀਰ, ਜਗਤ ਨੂੰ ਮਰਨ ਤੋਂ ਡਰ ਲਗਦਾ ਹੈ, ਕਿਉਂਕਿ ਮੋਹ ਅਧੀਨ ਇਕੱਠੀਆਂ