ਖ਼ਾਲਸਾ ਮੇਰੋ ਰੂਪ ਹੈ ਖ਼ਾਸ ॥
ਖ਼ਾਲਸਾ ਮੇਰੋ ਰੂਪ ਹੈ ਖ਼ਾਸ ॥ ਖ਼ਾਲਸੇ ਮਹਿ ਹੌ ਕਰੌ ਨਿਵਾਸ ॥
ਖ਼ਾਲਸਾ ਮੇਰੋ ਮੁਖ ਹੈ ਅੰਗਾ ॥ ਖ਼ਾਲਸੇ ਕੇ ਹੌਂ ਸਦ ਸਦ ਸੰਗਾ॥
ਖ਼ਾਲਸਾ ਮੇਰੋ ਇਸ਼ਟ ਸੁਹਿਰਦ ॥ ਖ਼ਾਲਸਾ ਮੇਰੋ ਕਹੀਅਤ ਬਿਰਦ ॥
ਖ਼ਾਲਸਾ ਮੇਰੋ ਪਛ ਅਰ ਪਾਤਾ ॥ ਖ਼ਾਲਸਾ ਮੇਰੋ ਸੁਖ ਅਹਿਲਾਦਾ ॥
ਖ਼ਾਲਸਾ ਮੇਰੋ ਮਿੱਤਰ ਸਖਾਈ ॥ ਖ਼ਾਲਸਾ ਮਾਤ ਪਿਤਾ ਸੁਖਦਾਈ ॥
ਖ਼ਾਲਸਾ ਮੇਰੀ ਸੋਭਾ ਸੀਲਾ ॥ ਖ਼ਾਲਸਾ ਬੰਧ ਸਖਾ ਸਦ ਡੀਲਾ ॥
ਖ਼ਾਲਸਾ ਮੇਰੀ ਜਾਤ ਅਰ ਪਤ ॥ ਖ਼ਾਲਸਾ ਸੋ ਮਾ ਕੋ ਉਤਪਤ ॥
ਖ਼ਾਲਸਾ ਮੇਰੋ ਭਵਨ ਭੰਡਾਰਾ ॥ ਖ਼ਾਲਸੇ ਕਰ ਮੇਰੋ ਸਤਿਕਾਰਾ ॥
ਖ਼ਾਲਸਾ ਮੇਰੋ ਸ੍ਵਜਨ ਪ੍ਰਵਾਰਾ ॥ ਖ਼ਾਲਸਾ ਮੇਰੋ ਕਰਤ ਉਧਾਰਾ ॥
ਖ਼ਾਲਸਾ ਮੇਰੋ ਪਿੰਡ ਪਰਾਨ ॥ ਖ਼ਾਲਸਾ ਮੇਰੀ ਜਾਨ ਕੀ ਜਾਨ ॥
ਮਾਨ ਮਹਤ ਮੇਰੀ ਖ਼ਾਲਸਾ ਸਹੀ ॥ ਖ਼ਾਲਸਾ ਮੇਰੋ ਸ੍ਵਾਰਥ ਸਹੀ ॥
ਖ਼ਾਲਸਾ ਮੇਰੋ ਕਰੇ ਨਿਰਬਾਹ ॥ ਖ਼ਾਲਸਾ ਮੇਰੋ ਦੇਹ ਅਰ ਸਾਹ ॥
ਖ਼ਾਲਸਾ ਮੇਰੋ ਧਰਮ ਅਰ ਕਰਮ ॥ ਖ਼ਾਲਸਾ ਮੇਰੋ ਭੇਦ ਨਿਜ ਮਰਮ ॥
ਖ਼ਾਲਸਾ ਮੇਰੋ ਸਤਿਗੁਰ ਪੂਰਾ ॥ ਖ਼ਾਲਸਾ ਮੇਰੋ ਸੱਜਨ ਸੂਰਾ ॥
ਖ਼ਾਲਸਾ ਮੇਰੋ ਬੁਧ ਅਰ ਗਿਆਨ ॥ ਖ਼ਾਲਸੇ ਕਾ ਹੋ ਧਰੋ ਧਿਆਨ ॥
ਉਪਮਾ ਖ਼ਾਲਸੇ ਜਾਤ ਨ ਕਹੀ ॥ ਜਿਹਵਾ ਏਕ ਪਾਰ ਨਹਿ ਲਹੀ ॥
ਸੇਸ ਰਸਨ ਸਾਰਦ ਸੀ ਬੁਧਿ ॥ ਤਦਪ ਨ ਉਪਮਾ ਬਰਨਤ ਸੁਧ ॥
ਯਾ ਮੈ ਰੰਚ ਨ ਮਿਥਿਆ ਭਾਖੀ ॥ ਪਾਰਬ੍ਰਹਮ ਗੁਰ ਨਾਨਕ ਸਾਖੀ ॥
ਰੋਮ ਰੋਮ ਜੇ ਰਸਨਾ ਪਾਂਊ ॥ ਤਦਪ ਖ਼ਾਲਸਾ ਜਸ ਤਹਿ ਗਾਊਂ ॥
ਹੌ ਖ਼ਾਲਸੇ ਕੋ ਖ਼ਾਲਸਾ ਮੇਰੋ ॥ ਓਤ ਪੋਤਿ ਸਾਗਰ ਬੂੰਦੇਰੋ ॥
ਖ਼ਾਲਸਾ ਅਕਾਲ ਪੁਰਖ ਕੀ ਫ਼ੌਜ ॥ ਪ੍ਰਗਟਿਓ ਖ਼ਾਲਸਾ ਪ੍ਰਮਾਤਮ ਕੀ ਮੌਜ ॥
ਜਬ ਲਗ ਖ਼ਾਲਸਾ ਰਹੇ ਨਿਆਰਾ ॥ ਤਬ ਲਗ ਤੇਜ ਕੀਉ ਮੈਂ ਸਾਰਾ ॥
ਜਬ ਇਹ ਗਹੈ ਬਿਪਰਨ ਕੀ ਰੀਤ ॥ ਮੈਂ ਨ ਕਰੋਂ ਇਨ ਕੀ ਪ੍ਰਤੀਤ ॥
Posted by Parmjit Kour