ਅਮਰਜੀਤ ਸਿੰਘ ਚੰਦੀ
ਕੀ ਰੱਬ ਹੈ ? ਜੇ ਹੈ ਤਾਂ ਕਿੱਥੇ ਹੈ ! (ਭਾਗ 8)
Page Visitors: 1837
ਕੀ ਰੱਬ ਹੈ ? ਜੇ ਹੈ ਤਾਂ ਕਿੱਥੇ ਹੈ ! (ਭਾਗ 8)
ਬੇਦ ਕਤੇਬ ਨ ਸਿੰਮ੍ਰਤਿ ਸਾਸਤ॥ ਪਾਠ ਪੁਰਾਣ ਉਦੇ ਨਹੀ ਆਸਤ॥
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ॥13॥
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ॥ ਬਾਝੁ ਕਲਾ ਆਡਾਣੁ ਰਹਾਇਆ॥
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥14॥
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ॥
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥15॥
ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ॥
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥16॥3॥15॥ (1035)
ਬੇਦ ਕਤੇਬ ਨ ਸਿੰਮ੍ਰਤਿ ਸਾਸਤ॥ ਪਾਠ ਪੁਰਾਣ ਉਦੇ ਨਹੀ ਆਸਤ॥
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ॥13॥
ਤਦੋਂ ਨਾ ਕਿਤੇ ਸ਼ਾਸਤ੍ਰ ਸਿੰਮ੍ਰਿਤੀਆਂ ਤੇ ਵੇਦ ਸਨ, ਨਾ ਕਿਤੇ ਕੁਰਾਨ ਅੰਜੀਲ ਆਦਿਕ ਸ਼ਾਮੀ ਕਿਤਾਬਾਂ ਸਨ। ਤਦੋਂ ਕਿਤੇ ਪੁਰਾਣਾਂ ਦੇ ਪਾਠ ਵੀ ਨਹੀਂ ਸਨ। ਤਦੋਂ ਨਾ ਕਿਤੇ ਸੂਰਜ ਦਾ ਚੜ੍ਹਨਾ ਸੀ ਨਾ ਕਿਤੇ ਡੁਬਣਾ ਸੀ। ਤਦੋਂ ਗਿਆਨ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲਾ ਪਰਮਾਤਮਾ ਆਪ ਹੀ ਬੋਲਣ ਚਾਲਣ ਵਾਲਾ ਸੀ, ਆਪ ਹੀ ਅਦ੍ਰਿਸ਼ਟ ਸੀ ਤੇ ਆਪ ਹੀ ਆਪਣੇ ਆਪ ਨੂੰ ਪਰਗਟ ਕਰਨ ਵਾਲਾ ਸੀ।13।
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ॥ ਬਾਝੁ ਕਲਾ ਆਡਾਣੁ ਰਹਾਇਆ॥
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥14॥
ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਜਗਤ ਪੈਦਾ ਕਰ ਦਿੱਤਾ। ਇਸ ਸਾਰੇ ਜਗਤ-ਖਿਲਾਰੇ ਨੂੰ ਉਸ ਨੇ ਕਿਸੇ ਦਿਸਦੇ ਸਹਾਰੇ ਤੋਂ ਬਿਨਾ ਹੀ , ਆਪੋ ਆਪਣੇ ਥਾਂ ਟਿਕਾ ਦਿੱਤਾ। ਤਦੋਂ ਉਸ ਨੇ ਬ੍ਰਹਮਾ, ਵਿਸ਼ਨੂ ਤੇ ਸ਼ਿਵ ਵੀ ਪੈਦਾ ਕਰ ਦਿੱਤੇ, ਜਗਤ ਵਿਚ ਮਾਇਆ ਦਾ ਮੋਹ ਵੀ ਵਧਾ ਦਿੱਤਾ।14।
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ॥
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥15॥
ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਨੇ ਉਪਦੇਸ਼ ਸੁਣਾਇਆ, ਉਸ ਨੂੰ ਸਮਝ ਆ ਗਈ ਕਿ ਪਰਮਾਤਮਾ, ਜਗਤ ਪੈਦਾ ਕਰ ਕੇ, ਆਪ ਹੀ ਸੰਭਾਲ ਕਰ ਰਿਹਾ ਹੈ, ਹਰ ਥਾਂ ਉਸ ਦਾ ਹੀ ਹੁਕਮ ਚੱਲ ਰਿਹਾ ਹੈ। ਉਸ ਪਰਮਾਤਮਾ ਨੇ ਆਪ ਹੀ ਖੰਡ ਬ੍ਰਹਮੰਡ ਪਾਤਾਲ ਆਦਿ ਬਣਾਏ ਹਨ, ਤੇ ਉਹ ਆਪ ਹੀ ਗੁਪਤ ਹਾਲਤ ਤੋਂ ਪਰਗਟ ਹੋਇਆ ਹੈ।15।
ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ॥
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥16॥3॥15॥ (1035)
ਪੂਰੇ ਗੁਰੂ ਤੋਂ ਇਹ ਸਮਝ ਪੈਂਦੀ ਹੈ ਕਿ ਕੋਈ ਵੀ ਜੀਵ, ਪਰਮਾਤਮਾ ਦੀ ਤਾਕਤ ਦਾ ਅੰਤ ਨਹੀਂ ਜਾਣ ਸਕਦਾ। ਹੇ ਨਾਨਕ, ਜਿਹੜੇ ਬੰਦੇ ਉਸ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਰੰਗ ਵਿਚ ਰੰਗੇ ਜਾਂਦੇ ਹਨ, ਉਹ ਉਸ ਦੀ ਬੇਅੰਤ ਤਾਕਤ ਦੇ ਕੌਤਕ ਵੇਖ ਵੇਖ ਕੇ, ਹੈਰਾਨ ਹੀ ਹੈਰਾਨ ਹੁੰਦੇ ਹਨ ਤੇ ਉਸ ਦੇ ਗੁਣ ਗਾਉਂਦੇ ਰਹਿੰਦੇ ਹਨ।16।3।15।
ਅਮਰ ਜੀਤ ਸਿੰਘ ਚੰਦੀ (ਚਲਦਾ)