ਕੈਟੇਗਰੀ

ਤੁਹਾਡੀ ਰਾਇ

New Directory Entries


ਅਮਰਜੀਤ ਸਿੰਘ ਚੰਦੀ
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ (ਭਾਗ 13)
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ (ਭਾਗ 13)
Page Visitors: 135

ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ 
                                         (
ਭਾਗ 13)                 
                                    
ਵਵਾ ਬਾਰ ਬਾਰ ਬਿਸਨ ਸਮ੍ਹਾਰਿ
                                   
ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥
                                   
ਬਲਿ ਬਲਿ ਜੇ ਬਿਸਨ ਤਨਾ ਜਸੁ ਗਾਵੈ ॥
                                   
ਵਿਸਨ ਮਿਲੇ ਸਭ ਹੀ ਸਚੁ ਪਾਵੈ 37
  
ਹੇ ਭਾਈ, ਪ੍ਰਭੂ ਨੂੰ ਹਮੇਸ਼ਾ ਆਪਣੇ ਮਨ ਵਿਚ ਯਾਦ ਰੱਖਣ ਵਾਲਾ ਬੰਦਾ ਕਦੇ ਜ਼ਿੰਦਗੀ ਦੀ ਬਾਜ਼ੀ ਨਹੀਂ ਹਾਰਦਾ। ਜੋ ਬੰਦਾ ਬਿਸਨ ਤਨਾ, ਕਰਤਾਰ ਦੇ ਬੱਚਿਆਂ, ਸਤਸੰਗੀਆਂ ਦੀ ਸੋਹਬਤ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾਉਂਦਾ ਹੈ, ਉਹ ਹਰ ਥਾਂ, ਹਮੇਸ਼ਾ ਕਾਇਮ ਰਹਣ ਵਾਲੇ ਕਰਤਾਰ ਨੂੰ ਹੀ ਵੇਖਦਾ ਹੈ. ਮੈਂ ਉਸ ਤੋਂ ਹਰ ਵੇਲੇ ਬਲਿਹਾਰ ਜਾਂਦਾ ਹਾਂ, ਸਦਕੇ ਜਾਂਦਾ ਹਾਂ।                                      
                                    
ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥
                                   
ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ 38
    
ਹੇ ਭਾਈ, ਪ੍ਰਭੂ ਨਾਲ ਹੀ ਸਾਂਝ ਪਾਉਣੀ ਚਾਹੀਦੀ ਹੈ, ਉਸ ਨਾਲ ਸਾਂਝ ਪਾਇਆਂ, ਇਹ ਜੀਵ ਉਸ ਦਾ ਹੀ ਰੂਪ ਹੋ ਜਾਂਦਾ ਹੈ। ਜਦੋਂ ਇਹ ਜੀਵ ਅਤੇ ਉਹ ਪ੍ਰਭੂ ਆਪਸ ਵਿਚ ਮਿਲ ਜਾਂਦੇ ਹਨ, ਇਕ ਰੂਪ ਹੋ ਜਾਂਦੇ ਹਨ, ਤਾਂ ਉਨ੍ਹਾਂ ਦੇ ਮਿਲਾਪ ਦੀ ਅਵਸਥਾ ਬਾਰੇ ਨਾ ਕੋਈ ਜਾਣ ਸਕਦਾ ਹੈ, ‘ਤ ਨਾ ਉਸ ਬਾਰੇ ਕੁਝ ਕਹਿ ਸਕਦਾ ਹੈ।                                   
                                    
ਸਸਾ ਸੋ ਨੀਕਾ ਕਰਿ ਸੋਧਹੁ ॥
                                   
ਘਟ ਪਰਚਾ ਕੀ ਬਾਤ ਨਿਰੋਧਹੁ ॥
                                   
ਘਟ ਪਰਚੈ ਜਉ ਉਪਜੈ ਭਾਉ ॥
                                   
ਪੂਰਿ ਰਹਿਆ ਤਹ ਤ੍ਰਿਭਵਣ ਰਾਉ 39
  
ਉਸ ਅਕਾਲ-ਪੁਰਖ ਦੀ ਚੰਗੀ ਤਰ੍ਹਾਂ ਸੰਭਾਲ ਕਰੋ, ਮਨ ਨੂੰ ਇਸ ਤਰ੍ਹਾਂ ਉਸ ਪ੍ਰਭੂ ਵਿਚ ਜੋੜੋ, ਜੋ ਮਨ, ਆਪਣੇ ਉਸ ਮੂਲ ਵਿਚ ਹੀ ਪਰਚ ਜਾਵੇ, ਰੁੱਝ ਜਾਵੇ।  ਜਦੋਂ ਉਸ ਪ੍ਰਭੂ ਨਾਲ ਪਰਚੇ ਮਨ ਵਿਚ ਪਰਤਾਮਤਮਾ ਲਈ ਚਾਹ, ਪਿਆਰ ਪੈਦਾ ਹੋ ਜਾਂਦਾ ਹੈ, ਤਾਂ ਮਨ ਨੂੰ ਸੰਸਾਰ ਵਿਚ ਹਰ ਥਾਂ, ਉਹ ਕਰਾਤਰ ਹੀ ਜਜ਼ਰ ਆਉਂਦਾ ਹੈ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਇਹ ਸਾਰਾ ਸੰਸਾਰ ਪ੍ਰਭੂ ਦਾ ਹੀ ਆਪਣਾ ਰੂਪ ਹੈ, ਉਸ ਨੂੰ ੴ ਦੀ ਸਮਝ ਆ ਜਾਂਦੀ ਹੈ।                                 
 
ਅਮਰ ਜੀਤ ਸਿੰਘ ਚੰਦੀ           (ਚਲਦਾ)

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.