ਗੁਰਬਾਣੀ ਦੀ ਸਰਲ ਵਿਆਖਿਆ!
ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥
ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥
ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13॥
ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਵੇ ਤਾਂ ਉਸ ਦੀ ਸੁਰਤ ਚੇਤੰਨ ਹੋ ਜਾਂਦੀ ਹੈ, ਉਸ ਦਾ ਮਨ ਵੀ ਜਾਗ੍ਰਿਤ ਹੋ ਜਾਂਦਾ ਹੈ, ਮਾਇਆ ਦੇ ਮੋਹ ਵਿਚ ਸੁੱਤਾ ਮਨ, ਜਾਗ ਪੈਂਦਾ ਹੈ। ਉਸ ਨੂੰ ਸੋਝੀ ਹੋ ਜਾਂਦੀ ਹੈ ਕਿ ਹਰ ਥਾਂ ਪ੍ਰਭੂ ਵਿਆਪਕ ਹੈ।
ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥
ਸ਼ਬਦ ਗੁਰੂ ਦਾ ਉਪਦੇਸ਼ ਮੰਨਣ ਨਾਲ, ਮਨੁੱਖ ਆਪਣੇ ਮੂੰਹ ਤੇ ਸੰਸਾਰ ਦੇ ਵਿਕਾਰਾਂ ਦੀਆਂ ਸੱਟਾਂ ਨਹੀਂ ਖਾਂਦਾ, ਜਮਾਂ ਨਾਲ ਉਸ ਦਾ ਵਾਹ ਨਹੀਂ ਪੈਂਦਾ, ਉਹ ਜਨਮ-ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।
ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13॥
ਸ਼ਬਦ ਗੁਰੂ ਦਾ ਉਪਦੇਸ਼, ਮਾਇਆ ਦੇ ਪ੍ਰਭਾਵ ਤੋਂ ਬਾਹਰਾ ਹੈ, ਏਨਾ ਉੱਚਾ ਹੈ ਕਿ ਇਸ ਨੂੰ ਮੰਨਣ ਵਾਲਾ ਬੰਦਾ ਵੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਦ ਹੀ ਸਮਝ ਆਉਂਦੀ ਹੈ, ਜਦ ਬੰਦੇ ਦਾ ਮਨ, ਸ਼ਬਦ ਗੁਰੂ ਦਾ ਉਪਦੇਸ਼ ਮਨੋਂ ਮੰਨਣ ਲਗ ਪਵੇ।13।
ਅਮਰ ਜੀਤ ਸਿੰਘ ਚੰਦੀ