ਅਮਰਜੀਤ ਸਿੰਘ ਚੰਦੀ
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ (ਭਾਗ 3)
Page Visitors: 94
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ (ਭਾਗ 3)
ਸਭਿ ਗੁਣ ਤੇਰੇ ਮੈ ਨਾਹੀ ਕੋਇ ॥
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
ਸੁਅਸਤਿ ਆਥਿ ਬਾਣੀ ਬਰਮਾਉ ॥
ਸਤਿ ਸੁਹਾਣੁ ਸਦਾ ਮਨਿ ਚਾਉ ॥
ਹੇ ਅਕਾਲ-ਪੁਰਖ, ਜੇ ਤੂੰ ਆਪ, ਆਪਣੇ ਗੁਣ ਮੇਰੇ ਵਿਚ ਪੈਦਾ ਨਾ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ। ਮੇਰੀ
ਕੋਈ ਔਕਾਤ ਨਹੀਂ ਕਿ ਮੈਂ ਤੇਰੇ ਗੁਣ ਆਖ ਸਕਾਂ, ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। ਹੇ ਨਿਰੰਕਾਰ ਤੇਰੀ ਸਦਾ ਜੈ ਹੋਵੇ। ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ, ਇਸ ਸ੍ਰਿਸ਼ਟੀ ਨੂੰ ਬਣਾਣ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ, ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ, ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ, ਤੂੰ ਕਦੋਂ ਬਣਿਆ।
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿੱਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ
ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆਂ ਸੀ?
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
ਕਦੋਂ ਇਹ ਸੰਸਾਰ ਬਣਿਆ ? ਉਸ ਸਮੇ ਦਾ ਪੰਡਤਾਂ ਨੂੰ ਵੀ ਪਤਾ ਨਾ ਲੱਗਾ, ਨਹੀਂ ਤਾਂ ਉਨ੍ਹਾਂ ਇਸ ਮਜ਼ਮੂਨ ਉੱਤੇ ਵੀ ਇਕ ਪੁਰਾਣ ਲਿਖਿਆ ਹੁੰਦਾ। ਉਸ ਸਮੇ ਬਾਰੇ ਕਾਜ਼ੀਆਂ ਨੂੰ ਵੀ ਖਬਰ ਨਾ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ, ਜਿਵੇਂ ਉਨ੍ਹਾਂ ਆਇਤਾਂ ਇਕੱਠੀਆਂ ਕਰ ਕੇ ਕੁਰਾਨ ਲਿਖਿਆ ਸੀ।
ਚੰਦੀ ਅਮਰ ਜੀਤ ਸਿੰਘ (ਚਲਦਾ)