ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ! (ਭਾਗ 26)
ਗੁਰਬਾਣੀ ਦੀ ਸਰਲ ਵਿਆਖਿਆ! (ਭਾਗ 26)
Page Visitors: 73

 

ਗੁਰਬਾਣੀ ਦੀ ਸਰਲ ਵਿਆਖਿਆ!    (ਭਾਗ 26)          
 
ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥
 
ਮੰਨੈ ਮੁਹਿ ਚੋਟਾ ਨਾ ਖਾਇ ਮੰਨੈ ਜਮ ਕੈ ਸਾਥਿ ਨ ਜਾਇ ॥
 
ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13
   
ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਵੇ ਤਾਂ ਉਸ ਦੀ ਸੁਰਤ ਚੇਤੰਨ ਹੋ ਜਾਂਦੀ ਹੈ, ਉਸ ਦਾ ਮਨ ਵੀ ਜਾਗ੍ਰਿਤ ਹੋ ਜਾਂਦਾ ਹੈ, ਮਾਇਆ ਦੇ ਮੋਹ ਵਿਚ ਸੁੱਤਾ ਮਨ, ਜਾਗ ਪੈਂਦਾ ਹੈ। ਉਸ ਨੂੰ ਸੋਝੀ ਹੋ ਜਾਂਦੀ ਹੈ ਕਿ ਹਰ ਥਾਂ ਪ੍ਰਭੂ ਵਿਆਪਕ ਹੈ।
 
ਮੰਨੈ ਮੁਹਿ ਚੋਟਾ ਨਾ ਖਾਇਮੰਨੈ ਜਮ ਕੈ ਸਾਥਿ ਨ ਜਾਇ ॥  
 
ਸ਼ਬਦ ਗੁਰੂ ਦਾ ਉਪਦੇਸ਼ ਮੰਨਣ ਨਾਲ, ਮਨੁੱਖ ਆਪਣੇ ਮੂੰਹ ਤੇ ਸੰਸਾਰ ਦੇ ਵਿਕਾਰਾਂ ਦੀਆਂ ਸੱਟਾਂ ਨਹੀਂ ਖਾਂਦਾ, ਜਮਾਂ ਨਾਲ ਉਸ ਦਾ ਵਾਹ ਨਹੀਂ ਪੈਂਦਾ, ਉਹ ਜਨਮ-ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।    
 
ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13
 
ਸ਼ਬਦ ਗੁਰੂ ਦਾ ਉਪਦੇਸ਼, ਮਾਇਆ ਦੇ ਪ੍ਰਭਾਵ ਤੋਂ ਬਾਹਰਾ ਹੈ, ਏਨਾ ਉੱਚਾ ਹੈ ਕਿ ਇਸ ਨੂੰ ਮੰਨਣ ਵਾਲਾ ਬੰਦਾ ਵੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਦ ਹੀ ਸਮਝ ਆਉਂਦੀ ਹੈ, ਜਦ ਬੰਦੇ ਦਾ ਮਨ, ਸ਼ਬਦ ਗੁਰੂ ਦਾ ਉਪਦੇਸ਼ ਮਨੋਂ ਮੰਨਣ ਲਗ ਪਵੇ।13
             
ਅਮਰ ਜੀਤ ਸਿੰਘ ਚੰਦੀ         (ਚਲਦਾ) 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.