ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(60)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(60)
Page Visitors: 72

 

  ਗੁਰਬਾਣੀ ਦੀ ਸਰਲ ਵਿਆਖਿਆ ਭਾਗ(60)       
 
    ਰਾਗੁ ਆਸਾ ਮਹਲਾ 4 ਸੋ ਪੁਰਖੁ
       ੴ ਸਤਿ ਗੁਰ ਪ੍ਰਸਾਦਿ ॥
     ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
       ਉਹ ਪਰਮਾਤਮਾ ਸਾਰੇ ਜੀਵਾਂ ਵਿਚ ਵਿਆਪਕ ਹੈਫਿਰ ਭੀ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈਅਪਹੁੰਚ ਹੈ ਅਤੇ ਬੇਅੰਤ ਹੈ।
     ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
     ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
       ਹੇ ਸਦਾ ਕਾਇਮ ਰਹਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ। ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨਤੇਰਾ ਧਿਆਨ ਧਰਦੇ ਹਨ। ਹੇ ਪ੍ਰਭੂਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨਤੂੰ ਹੀ ਸਭ ਜੀਵਾਂ ਦਾ ਰਾਜ਼ਕ (ਰਿਜ਼ਕ ਦੇਣ ਵਾਲਾ) ਹੈਂ।
     ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
     ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥1
       ਹੇ ਸੰਤ-ਜਨੋਉਸ ਪਰਮਾਤਮਾ ਦਾ ਧਿਆਨ ਧਰਿਆ ਕਰੋਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।ਉਹ ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕਉਸ ਤੋਂ ਬਿਨਾ ਜੀਵ ਵਿਚਾਰੇ ਕੀ ਹਨ ਉਸ ਹਰੀ ਤੋਂ ਵੱਖਰੀਜੀਵਾਂ ਦੀ ਕੋਈ ਹਸਤੀ ਨਹੀਂ।1  
     ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ
     ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥    
     ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
       ਹੇ ਹਰੀਤੂੰ ਹਰ ਸਰੀਰ ਵਿਚ ਵਿਆਪਕ ਹੈਂਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ। ਫਿਰ ਭੀ ਕਈ ਜੀਵ ਦਾਨੀ ਹਨਕਈ ਜੀਵ ਮੰਗਤੇ ਹਨ-ਇਹ ਸਾਰੇ ਤੇਰੇ ਹੀ ਅਸਚਰਜ ਤਮਾਸ਼ੇ ਹਨਕਿਉਂਕਿ ਅਸਲ ਵਿਚ ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ ਅਤੇ ਤੂੰ ਆਪ ਹੀ ਉਨ੍ਹਾਂ ਦਾਤਾਂ ਨੂੰ ਵਰਤਣ ਵਾਲਾ ਹੈਂ। ਸਾਰੀ ਸ੍ਰਿਸ਼ਟੀ ਵਿਚ ਮੈਂ ਤੈਥੋਂ ਬਿਨਾ ਕਿਸੇ ਹੋਰ ਨੁੰ ਨਹੀਂ ਪਛਾਣਦਾਤੈਥੋਂ ਬਿਨਾ ਕੋਈ ਹੋਰ ਨਹੀਂ ਦਿਸਦਾ।
 ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
     ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥2
       ਤੂੰ ਬੇਅੰਤ ਪਾਰ ਬ੍ਰਹਮ ਹੈਂਮੈਂ ਤੇਰੇ ਕਿਹੜੇ ਕਿਹੜੇ ਗੁਣ ਗਾ ਕੇ ਦੱਸਾਂ ?  ਹੇ ਪ੍ਰਭੂਜਿਹੜੇ ਮਨੁੱਖ ਤੈਨੂੰ ਯਾਦ ਕਰਦੇ ਹਨਤੈਨੂੰ ਸਿਮਰਦੇ ਹਨਤੇਰਾ ਦਾਸ ਨਾਨਕਉਨ੍ਹਾਂ ਤੋਂ ਸਦਕੇ ਜਾਂਦਾ ਹੈ।2 
     ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
       ਹੇ ਪ੍ਰਭੂ ਜੀਜੇਹੜੇ ਮਨੁੱਖ ਤੈਨੂੰ ਸਿਮਰਦੇ ਹਨਤੇਰਾ ਧਿਆਨ ਧਰਦੇ ਹਨਉਹ ਬੰਦੇ ਆਪਣੀ ਜ਼ਿੰਦਗੀ ਵਿਚ ਸੁਖੀ ਵਸਦੇ ਹਨ।  
     ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ
     ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ
       ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਿਆ ਹੈਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨਉਨ੍ਹਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈਆਤਮਕ ਮੌਤ ਉਨ੍ਹਾਂ ਦੇ ਨੇੜੇ ਨਹੀਂ ਢੁੱਕਦੀ। ਜਿਨ੍ਹਾਂ ਬੰਦਿਆਂ ਨੇ ਸਦਾਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈਪ੍ਰਭੂ ਉਨ੍ਹਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।
     ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
     ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥3
       ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈਉਹ ਪ੍ਰਭੂ ਦੇ ਰੂਪ ਵਿਚ ਹੀ ਲੀਨ ਹੋ ਗਏ ਹਨਭਾਗਾਂ ਵਾਲੇ ਹਨ ਉਹ ਮਨੁੱਖਧੰਨ ਹਨ ਉਹ ਮਨੁੱਖਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ। ਦਾਸ ਨਾਨਕਉਨ੍ਹਾਂ ਤੋਂ ਸਦਕੇ ਜਾਂਦਾ ਹੈ।3
     ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
     ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ 
     ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ
       ਹੇ ਪ੍ਰਭੂਤੇਰੀ ਭਗਤੀ ਦੇ ਬੇਅੰਤ ਖਜ਼ਾਨੇ ਭਰੇ ਪਏ ਹਨ ।  ਹੇ ਹਰੀਅਨੇਕਾਂ ਤੇ ਬੇਅੰਤ ਤੇਰੇ ਭਗਤਤੇਰੀ ਸਿਫਤ-ਸਾਲਾਹ ਕਰ ਰਹੇ ਹਨ। ਹੇ ਪ੍ਰਭੂਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ। ਬੇਅੰਤ ਜੀਵਤੈਨੂੰ ਮਿਲਣ ਲਈਤਪ ਸਾਧਦੇ ਹਨ।
     ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
     ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥4
      ਤੇਰੇ ਅਨੇਕਾਂ ਸੇਵਕਕਈ ਸਿਮ੍ਰਿਤੀਆਂ ਅਤੇ ਸ਼ਾਸਤ੍ਰ ਪੜ੍ਹਦੇ ਹਨਅਤੇ ਉਨ੍ਹਾਂ ਦੇ ਦੱਸੇ ਛੇ ਧਾਰਮਿਕ ਕੰਮ ਅਤੇ ਹੋਰ ਕਰਮ ਕਰਦੇ ਹਨ  ਹੇ ਦਾਸ ਨਾਨਕਉਹੀ ਭਗਤ ਭਲੇ ਹਨਉਨ੍ਹਾਂ ਦੀ ਹੀ ਘਾਲਕਬੂਲ ਹੋਈ ਜਾਣੋਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲਗਦੇ ਹਨ।4     
     ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
     ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
       ਹੇ ਪ੍ਰਭੂ ਤੂੰ ਸਾਰੇ ਜਗਤ ਦਾ ਮੂਲ ਹੈਂਸਭ ਵਿਚ ਵਿਆਪਕ ਹੈਂਬੇਅੰਤ ਹੈਂਸਭ ਦਾ ਪੈਦਾ ਕਰਨ ਵਾਲਾ ਹੈਂਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂਤੂੰ ਸਦਾ ਆਪ ਹੀ ਆਪ ਹੈਂਤੂੰ ਸਦਾ ਕਾਇਮ ਰਹਣ ਵਾਲਾ ਹੈਂਸਭ ਦਾ ਪੈਦਾ ਕਰਨ ਵਾਲਾ ਹੈਂਸਭ ਦੀ ਸਾਰ ਲੈਣ ਵਾਲਾ ਹੈਂ। 
     ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
     ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
       ਹੇ ਪ੍ਰਭੂਜਗਤ ਵਿਚ ਉਹੀ ਹੁੰਦਾ ਹੈਜੋ ਤੈਨੂੰ ਆਪ ਨੂੰ ਚੰਗਾ ਲਗਦਾ ਹੈਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। ਹੇ ਪ੍ਰਭੂ ਸਾਰੀ ਸ੍ਰਿਸ਼ਟੀ ਨੂੰ ਤੂੰ ਆਪ ਹੀ ਪੈਦਾ ਕੀਤਾ ਹੈ। ਤੂੰ ਆਪ ਹੀ ਇਸ ਨੂੰ ਪੈਦਾ ਕਰ ਕੇਆਪ ਹੀ ਇਸ ਨੂੰ ਨਾਸ ਕਰਦਾ ਹੈਂ।   
     ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥51
       ਦਾਸ ਨਾਨਕਉਸ ਕਰਤਾਰ ਦੇ ਗੁਣਗਾਉਂਦਾ ਹੈਜੋ ਹਰੇਕ ਜੀਵ ਦੇ ਦਿਲ ਦੀ ਜਾਨਣ ਵਾਲਾ ਹੈ।51 
             ਅਮਰ ਜੀਤ ਸਿੰਘ ਚੰਦੀ        (ਚਲਦਾ) 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.