ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(82)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(82)
Page Visitors: 45

 

  ਗੁਰਬਾਣੀ ਦੀ ਸਰਲ ਵਿਆਖਿਆ ਭਾਗ(82)              
    ਸਿਰੀਰਾਗੁ ਮਹਲਾ 1 
     
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ                   
     
ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥
     ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥1
       ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈਤਾਂ ਇਹ ਸਰੀਰ ਉੱਜੜ ਜਾਂਦਾ ਹੈਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ। ਜਿਹੜੀ ਜੀਵਨ-ਅਗਨੀਪਹਿਲਾਂ ਇਸ ਵਿਚ ਬਲਦੀ ਸੀਉਹ ਬੁਝ ਜਾਂਦੀ ਹੈਜ਼ਿੰਦਗੀ ਦੀ ਤਾਕਤ ਮੁੱਕ ਜਾਂਦੀ ਹੈ। ਕੋਈ ਵੀ ਸਾਹ ਨਹੀਂ ਆਉਂਦਾ-ਜਾਂਦਾਜਿਹੜੇ ਪੰਜ ਗਿਆਨ ਇੰਦਰੇਪਰ-ਤਨਨਿੰਦਾ ਆਦਿਕਮਾਇਆ ਮੋਹ ਵਿਚ ਹੀ ਨਾਸ ਹੁੰਦੇ ਰਹੇਉਹ ਵੀ ਦੁਖੀ ਹੋ ਹੋ ਕੇ ਰੋਏਨਕਾਰੇ ਹੋ ਕੇ ਮਜਬੂਰ ਹੋ ਗਏ।1    
     
ਮੂੜੇ ਰਾਮੁ ਜਪਹੁ ਗੁਣ ਸਾਰਿ
     ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥1 ਰਹਾਉ ॥
       ਹੇ ਮੂਰਖ ਜੀਵਅੰਤਲੀ ਦਿਸ਼ਾ ਨੂੰ ਸਾਮ੍ਹਣੇ ਲਿਆ ਕੇਪਰਮਾਤਮਾ ਦੇ ਗੁਣ ਚੇਤੇ ਕਰਪ੍ਰਭੂ ਦਾ ਨਾਮ ਜੱਪ। ਸਾਰੀ ਸ੍ਰਿਸ਼ਟੀ ਅਵੇਸਲੀ ਹੋ ਕੇਮੋਹਣੀ ਮਾਇਆ ਦੀ ਮਮਤਾ ਵਿਚਹਉਮੈ ਵਿਚ ਅਤੇ ਅਹੰਕਾਰ ਵਿਚ ਠੱਗੀ ਜਾ ਰਹੀ ਹੈ।1ਰਹਾਉ।
     ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥
     
ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥
     ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥2
       ਜਿਨ੍ਹਾਂ ਬੰਦਿਆਂ ਨੇ ਹੋਰ ਹੋਰਨਿਰੀ ਦੁਨਿਆਵੀ ਕਾਰ ਵਿਚ ਲੱਗ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾਉਹ ਸਦਾ ਮੇਰ-ਤੇਰ ਵਿਚ ਫਸੇ ਰਹੇਉਨ੍ਹਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜਕਦੀ ਰਹੀਜਿਸ ਵਿਚ ਖਿਝ-ਸੜ ਕੇ ਉਹ ਆਤਮਕ ਮੌਤ ਮਰ ਗਏ। ਜਿਨ੍ਹਾਂ ਦੀ ਰਾਖੀ ਗੁਰੂ ਨੇ ਕੀਤੀਉਹ ਤ੍ਰਿਸ਼ਨਾ-ਅੱਗ ਤੋਂ ਬਚ ਗਏਬਾਕੀ ਸਭਨਾਂ ਨੂੰ ਦੁਨੀਆ ਦੇ ਖਲਜਗਣ-ਠੱਗ ਨੇ ਠੱਗ ਲਿਆ।2
     ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥
     
ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥                   
     ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥3
       ਪਰ ਜੋ ਗੁਰਮੁਖਿਗਿਆਨ ਇੰਦਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈਉਸ ਨੂੰ ਪ੍ਰਭੂ ਦੀ ਕਿਰਪਾ ਨਾਲ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈਉਸ ਦੀ ਦੁਨਿਆਵੀ ਪ੍ਰੀਤ ਮੁੱਕ ਜਾਂਦੀ ਹੈਉਸ ਦਾ ਮਾਇਕ ਪਦਾਰਥਾਂ ਨਾਲ ਪਿਆਰ ਖਤਮ ਹੋ ਜਾਂਦਾ ਹੈਉਸ ਦਾ ਕਿਸੇ ਨਾਲ ਵੈਰ-ਵਿਰੋਧ ਨਹੀਂ ਰਹਿੰਦਾ। ਉਸ ਦੀ ਮਾਇਆ ਵਾਲੀ ਦੌੜ-ਭੱਜ ਮੁੱਕ ਜਾਂਦੀ ਹੈਹਉਮੈ ਮਰ ਜਾਂਦੀ ਹੈਮਾਇਆ ਦੀ ਮਮਤਾ ਖਤਮ ਹੋ ਜਾਂਦੀ ਹੈਤੇ ਕ੍ਰੋਧ ਵੀ ਮਰ ਜਾਂਦਾ ਹੈ।3
     ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥
     
ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥
     ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥414
       ਜਿਹੜਾ ਮਨੁੱਖਸਿਮਰਨ ਦੀ ਸਦਾ ਟਿਕੀ ਰਹਿਣ ਵਾਲੀ ਕਾਰ ਵਿਚ ਲੱਗਾ ਰਹਿੰਦਾ ਹੈਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈਉਸ ਨੂੰ ਗੁਰੂ ਦੀ ਸਿਖਿਆ ਪ੍ਰਾਪਤ ਹੋ ਜਾਂਦੀ ਹੈ। ਉਹ ਮਨੁੱਖਮੁੜ ਮੁੜ ਜੰਮਦਾ-ਮਰਦਾ ਨਹੀਂ ਰਹਿੰਦਾਉਹ ਜਨਮ-ਮਰਨ ਦੇ ਗੇੜ ਤੋਂ ਬਚ ਜਾਂਦਾ ਹੈ। ਹੇ ਨਾਨਕਉਹ ਮਨੁੱਖ ਪ੍ਰਭੂ ਦੇ ਦਰ ਤੇ ਸੁਰਖਰੂ ਹੁੰਦਾ ਹੈਉਹ ਪ੍ਰਭੂ ਦੀ ਹਜ਼ੂਰੀ ਵਿਚ ਸਰੋਪਾ ਲੈ ਕੇ ਜਾਂਦਾ ਹੈ।414
        ਅਮਰ ਜੀਤ ਸਿੰਘ ਚੰਦੀ          (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.