ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(108)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(108)
Page Visitors: 72

 

   ਗੁਰਬਾਣੀ ਦੀ ਸਰਲ ਵਿਆਖਿਆ ਭਾਗ(108)          
        ਸਿਰੀਰਾਗੁ ਮਹਲਾ 3 
     ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥
     ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ     
     ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ 1
       ਪਰਮਾਤਮਾ ਦਾ ਨਾਮਸੁਖਾਂ ਦਾ ਸਮੁੰਦਰ ਹੈਪਰ ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ। ਪ੍ਰਭੂ ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਲੀਨ ਹੋ ਕੇਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਰਸਨਾ ਨਾਲ ਹਰੀ ਦੇ ਗੁਣ ਗਾ ਕੇ ਹਿਰਦਾਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ।1
     ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥
     ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥1 ਰਹਾਉ ॥
       ਹੇ ਭਾਈਪਰਮਾਤਮਾ ਨੂੰ ਭੁਲਾ ਕੇ ਮਾਇਆ ਆਦਿਕ ਹੋਰ ਦੇ ਪਿਆਰ ਵਿਚ ਪੈ ਕੇ ਜਗਤ ਦੁਖੀ ਹੋ ਰਿਹਾ ਹੈ। ਤੂੰ ਗੁਰੂ ਦੀ ਸਰਨ ਪੈ ਕੇ ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰਇਸ ਤਰ੍ਹਾਂ ਸੁਖ ਮਾਣੇਂਗਾ ।1ਰਹਾਉ।
     ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥
     ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥
     ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥2
       ਸਦਾ-ਥਿਰ ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲਗ ਸਕਦੀਉਸ ਪਰਮਾਤਮਾ ਦਾ ਨਾਮ ਸਿਮਰਿਆਂਸਿਮਰਨ ਵਾਲੇ ਮਨੁੱਖ ਦਾ ਮਨ ਵੀ ਪਵਿੱਤ੍ਰ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇਪਰਮਾਤਮਾ ਦੀ ਸਿਫਤ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪੌਣੀ ਚਾਹੀਦੀ ਹੈਜਿਹੜਾ ਸਾਂਝ ਪੌਂਦਾ ਹੈਉਹ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। ਜਿਸ ਮਨੁੱਖ ਨੇ ਆਪਣੇ ਅੰਦਰ ਗੁਰੂ ਦਾ ਗਿਆਨ ਚੰਗੀ ਤਰ੍ਹਾਂ ਰੌਸ਼ਨ ਕਰ ਲਿਆ ਹੈਉਸ ਦੇ ਅੰਦਸਰੋਂ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ।2     
     ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥     
     ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥
     ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥3
       ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਮਲੀਨ-ਮਨ ਰਹਿੰਦੇ ਹਨਵਿਕਾਰਾਂ ਦੀ ਮੈਲ ਨਾਲ ਲਿਬੜੇ ਰਹਿੰਦੇ ਹਨਉਨ੍ਹਾਂ ਦੇ ਅੰਦਰ ਹਉਮੈ ਤੇ ਲਾਲਚ ਦਾ ਰੋਗ ਟਿਕਿਆ ਰਹਿੰਦਾ ਹੈ। ਇਹ ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀਸ਼ਬਦ ਤੋਂ ਬਿਨਾਆਤਮਕ ਮੌਤ ਸਹੇੜ ਕੇਖੁਆਰ ਹੋ ਹੋ ਕੇਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਉਹ ਇਸ ਨਾਸਵੰਤ ਜਗਤ-ਖੇਡ ਵਿਚ ਫਸੇ ਰਹਿੰਦੇ ਹਨਇਸ ਵਿਚੋਂ ਉਨ੍ਹਾਂ ਨੂੰ ਨਾ ਉਰਲਾ ਬੰਨਾ ਲੱਭਦਾ ਹੈਨਾ ਪਾਰਲਾ ਬੰਨਾ।3 
     ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥
     ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ
     ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥4740
       ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈਉਹ ਸਿਮਰਨ ਕਰਦਾ ਹੈਉਹ ਸੇਵਾ ਕਰਦਾ ਹੈਉਹ ਆਪਣੇ-ਆਪ ਨੂੰ ਵਿਕਾਰਾਂ ਤੋਂ ਬਚਾਈ ਰੱਖਦਾ ਹੈਉਹ ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦਾ ਹੈ। ਹੇ ਭਾਈ ਗੁਰੂ ਦੀ ਸਰਨ ਪੈ ਕੇ ਸਦਾ ਪ੍ਰਭੂ ਦੇ ਨਾਮ ਨੂੰ ਸਿਮਰਨਾ ਚਾਹੀਦਾ ਹੈ।
  ਹੇ ਨਾਨਕਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈਪ੍ਰਭੂ ਦਾ ਨਾਮ ਸਭ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਹੈ।4740
          ਅਮਰ ਜੀਤ ਸਿੰਘ ਚੰਦੀ         (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.