ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(110)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(110)
Page Visitors: 71

 

  ਗੁਰਬਾਣੀ ਦੀ ਸਰਲ ਵਿਆਖਿਆ ਭਾਗ(110)          
    ਸਿਰੀਰਾਗੁ ਮਹਲਾ 3 
     ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
     ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥
     ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥1
       ਪਰਮਾਤਮਾ ਦਾ ਨਾਮ-ਰੂਪ ਸਾਰਾ ਉੱਤਮ ਪਦਾਰਥ ਮਨੁੱਖ ਦੇ ਹਿਰਦੇ ਵਿਚ ਹੀ ਹੈਗੁਰੂ ਦੀ ਸਰਨ ਪਿਆਂ ਇਹ ਸੌਦਾਹਿਰਦੇ ਵਿਚੋਂ ਹੀ ਮਿਲ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਸਵਾਸ ਸਵਾਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈਜਿਹੜਾ ਕੋਈ ਨਾਮ ਪ੍ਰਾਪਤ ਕਰਦਾ ਹੈਗੁਰੂ ਦੀ ਰਾਹੀਂ ਹੀ ਕਰਦਾ ਹੈ।   ਜਿਸ ਨੂੰ ਵੱਡੀ ਕਿਸਮਤ ਨਾਲ ਇਹ ਖਜ਼ਾਨਾ ਮਿਲਦਾ ਹੈਉਸ ਪਾਸੋਂ ਕਦੀ ਮੁੱਕਦਾ ਨਹੀਂਕਿਉਂ ਜੋ ਨਾਮ ਖਜ਼ਾਨਾ ਕਦੇ ਮੁੱਕਣ ਵਾਲਾ ਨਹੀਂ ਹੈ ।1
     ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
     ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥1 ਰਹਾਉ ॥
       ਹੇ ਮੇਰੇ ਮਨਨਿੰਦਾ ਕਰਨੀ ਛੱਡ ਦੇਹਆਪਣੇ ਅੰਦਰੋਂ ਹਉਮੈ ਤੇ ਅਹੰਕਾਰ ਦੂਰ ਕਰਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ ।1ਰਹਾਉ। 
     ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥
     ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
     ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥2
       ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਉਹ ਸਦਾ ਸੁਰਖਰੂ ਰਹਿੰਦੇ ਹਨਉਹ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰ ਸਿਮਰ ਕੇਲੋਕ-ਪਰਲੋਕ ਵਿਚ ਸੁਖ ਮਾਣਦੇ ਹਨ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰ ਕੇ ਉਨ੍ਹਾਂ ਆਪਣੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ ਥਾਂ ਲੱਭ ਲਿਆ ਹੁੰਦਾ ਹੈ ।2
     ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
     ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
     ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥3
       ਜਿਹੜੇ ਮਨੁੱਖ ਗੁਰੂ ਵਲੋਂ ਮੂੰਹ ਭਵਾਂਦੇ ਹਨਉਨ੍ਹਾਂ ਦੇ ਮੱਥੇ ਭ੍ਰਿਸ਼ਟੇ ਰਹਿੰਦੇ ਹਨ। ਉਨ੍ਹਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ । ਉਹ ਸਦਾ ਓਹੀ ਕਰਤੂਤਾਂ ਕਰਦੇ ਹਨਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈਉਹ ਸਦਾ ਜਮ ਦੇ ਜਾਲ ਵਿਚਜਮ ਦੀ ਤੱਕ ਵਿਚ ਰਹਿੰਦੇ ਹਨ। ਕਦੇ ਸੁਪਨੇ ਵਿਚ ਵੀ ਉਹ ਸੁਖ ਨਹੀਂ ਮਾਣਦੇਬਹੁਤ ਚਿੰਤਾ ਉਨ੍ਹਾਂ ਨੂੰ ਸਾੜਦੀ ਰਹਿੰਦੀ ਹੈ ।3 
     ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
     ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
     ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥4 942
       ਪਰ ਕੁਝ ਕਿਹਾ ਨਹੀਂ ਜਾ ਸਕਦਾ ਕਿਮਨ-ਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖ ਕਿਉਂ ਸਿਮਰਦਾ ਹੈ ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈਉਸ ਨੂੰ ਨਾਮ ਦੀ ਦਾਤ ਦੇ ਦੇਂਦਾ ਹੈ। ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਉਹ ਆਪ ਹੀ ਬਖਸ਼ਿਸ਼ ਕਰਦਾ ਹੈਉਹ ਆਪ ਹੀ ਹਰੇਕ ਜੀਵ ਦੇ ਦਿਲ ਦੀ ਜਾਣਦਾ ਹੈ
  ਹੇ ਨਾਨਕਉਸ ਦੀ ਮਿਹਰ ਨਾਲਗੁਰੂ ਦੀ ਸਰਨ ਪਿਆਂਉਸ ਨਾਲ ਮਿਲਾਪ ਹੁੰਦਾ ਹੈ 4942
       ਅਮਰ ਜੀਤ ਸਿੰਘ ਚੰਦੀ         (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.