ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(113)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(113)
Page Visitors: 66

 

   ਗੁਰਬਾਣੀ ਦੀ ਸਰਲ ਵਿਆਖਿਆ ਭਾਗ(113)          
     ਸਿਰੀਰਾਗੁ ਮਹਲਾ 3 
     ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
     ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥
     ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥1
       ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇਆਤਮਕ ਜੀਵਨ ਦੇਣ ਵਾਲਾ ਨਾਮ-ਰਸ ਛੱਡ ਕੇਮਾਇਆ ਵਿਚ ਮਸਤ ਹੁੰਦੇ ਹਨਤੇ ਮਾਇਆ ਦੀ ਖਾਤਰਹੋਰ ਹੋਰ ਦੀ ਸੇਵਾ-ਖੁਸ਼ਾਮਦ ਕਰਦੇ ਫਿਰਦੇ ਹਨ। ਇਸ ਤਰ੍ਹਾਂ ਉਹ ਆਪਣਾ ਮਨੁੱਖਾ ਜਨਮ ਦਾ ਫਰਜ਼ ਭੁਲਾ ਬੈਠਦੇ ਹਨਪਰ ਸਮਝਦੇ ਨਹੀਂਤੇ ਉਨ੍ਹਾਂ ਦੀ ਉਮਰ ਹਰ ਵੇਲੇ ਦੁੱਖ ਵਿਚ ਬੀਤਦੀ ਹੈ। ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨਮੁਖਪਰਮਾਤਮਾ ਨੂੰ ਯਾਦ ਨਹੀਂ ਕਰਦੇਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨਭਾਵ ਵਿਕਾਰਾਂ ਵਿਚ ਗਲਤਾਨ ਹੋ ਕੇ ਆਤਮਕ ਮੌਤ ਸਹੇੜ ਲੈਂਦੇ ਹਨਤੇ ਪ੍ਰਾਪਤ ਵੀ ਕੁਝ ਨਹੀਂ ਹੁੰਦਾ 1    
     ਮਨ ਰੇ ਸਦਾ ਭਜਹੁ ਹਰਿ ਸਰਣਾਈ ॥
     ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥1 ਰਹਾਉ ॥
       ਹੇ ਮੇਰੇ ਮਨਸਦਾ ਪਰਮਾਤਮਾ ਦੀ ਸਰਨ ਪਿਆ ਰਹੁ। ਪਰ ਪਰਮਾਤਮਾ ਦੀ ਸਰਨਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਾਪਤ ਹੁੰਦੀ ਹੈਜਦੋਂ ਗੁਰੂ ਦਾ ਸ਼ਬਦ ਹਿਰਦੇ ਵਿਚ ਆ ਵੱਸੇਤਦੋਂ ਪਰਮਾਤਮਾ ਹਿਰਦੇ ਵਿਚੋਂ ਨਹੀਂ ਵਿਸਰਦਾ ।1ਰਹਾਉ।  
     ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥
     ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥
     ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥2
       ਮਨੁੱਖ ਦਾ ਇਹ ਸਰੀਰਮਾਇਆ ਦਾ ਪੁਤਲਾ ਬਣਿਆ ਰਹਿੰਦਾ ਹੈਭਾਵ ਮਨੁੱਖ ਮਾਇਆ ਦੇ ਹੱਥਾਂ ਤੇ ਨੱਚਦਾ ਰਹਿੰਦਾ ਹੈਮਨੁੱਖ ਦੇ ਹਿਰਦੇ ਵਿਚ ਹਉਮੈ ਟਿਕੀ ਰਹਿੰਦੀ ਹੈਵਿਕਾਰਾਂ ਦਾ ਭੈੜ ਟਿਕਿਆ ਰਹਿੰਦਾ ਹੈ। ਉਸ ਦਾ ਜਗਤ ਵਿਚ ਆਉਣਾ ਜਾਣਾਜੰਮਣਾ-ਮਰਨਾਸਦਾ ਬਣਿਆ ਰਹਿੰਦਾ ਹੈਮਨਮੁਖ ਨੇਲੋਕ-ਪਰਲੋਕ ਵਿਚ ਇੱਜ਼ਤ ਵੀ ਗਵਾ ਲਈ। ਜਿਸ ਨੇ ਪ੍ਰਭੂ ਦੀ ਦੱਸੀ ਸੇਵਾ ਕੀਤੀਉਸ ਨੇ ਆਤਮਕ ਆਨੰਦ ਮਾਣਿਆਉਸ ਦੀ ਜੋਤਪਰਮਾਤਮਾ ਦੀ ਜੋਤ ਵਿਚ ਮਿਲੀ ਰਹਿੰਦੀ ਹੈ ।2  
     ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥
     ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥
     ਸਦਾ  ਅਨੰਦੁ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥3
       ਗੁਰੂ ਦੀ ਸੇਵਾਬਹੁਤ ਸੁਖ ਦੇਣ ਵਾਲੀ ਹੈਜਿਹੜਾ ਮਨੁੱਖ ਸੇਵਾ ਕਰਦਾ ਹੈਉਹ ਜੋ ਕੁਛ ਇੱਛਾ ਕਰਦਾ ਹੈਉਹੀ ਫਲ ਹਾਸਲ ਕਰ ਲੈਂਦਾ ਹੈਗੁਰੂ ਦੀ ਸੇਵਾ ਹੀ ਜਤ-ਸਤ-ਤਪ ਦਾ ਮੂਲ ਹੈਗੁਰਮੁਖ ਦਾ ਸਰੀਰ ਪਵਿੱਤ੍ਰ ਹੋ ਜਾਂਦਾ ਹੈਉਹ ਪਰਮਾਤਮਾ ਦੇ ਨਾਮ ਨੂੰਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰਮੁਖ ਦਿਨ-ਰਾਤ ਹਰ ਵੇਲੇ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈਪ੍ਰੀਤਮ ਪ੍ਰਭੂ ਨੂੰ ਮਿਲ ਕੇ ਉਹ ਆਤਮਕ ਸੁਖ ਮਾਣਦਾ ਹੈ ।3
     ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥
     ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥
     ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥41245
       ਜਿਹੜੇ ਮਨੁੱਖ ਸ਼ਬਦ ਗੁਰੂ ਦੀ ਸਰਨ ਪੈਂਦੇ ਹਨਮੈਂ ਉਨ੍ਹਾਂ ਤੋਂ ਕੁਰਬਾਨ ਜਾਂਦਾ ਹਾਂ। ਉਨ੍ਹਾਂ ਨੂੰ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦੀਵੀ ਇੱਜ਼ਤ ਮਿਲ ਜਾਂਦੀ ਹੈਆਤਮਕ ਅਡੋਲਤਾ ਦੀ ਬਰਕਤ ਨਾਲ ਉਨ੍ਹਾਂ ਨੂੰ ਸਦਾ-ਥਿਰ ਪ੍ਰਭੂ ਵਿਚ ਲੀਨਤਾ ਪ੍ਰਾਪਤ ਹੋ ਜਾਂਦੀ ਹੈ।
 ਹੇ ਨਾਨਕਇਹੋ ਜਿਹੇ ਗੁਰਮੁਖਾਂ ਦੀ ਸੰਗਤ ਵਿਚ ਮਿਲਾਪ ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਮਿਲਦਾ ਹੈ।41245
            ਅਮਰ ਜੀਤ ਸਿੰਘ ਚੰਦੀ          (ਚਲਦਾ)     

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.