ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(123)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(123)
Page Visitors: 60

 

   ਗੁਰਬਾਣੀ ਦੀ ਸਰਲ ਵਿਆਖਿਆ ਭਾਗ(123)
     
ਸਿਰੀਰਾਗੁ ਮਹਲਾ 
     
ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥
     
ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥
     
ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥
     
ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥1
       
ਜੇ ਭਗਤੀ ਕਰਨ ਵਾਸਤੇ ਕੋਈ ਖਾਸ ਵੇਲਾਕੋਈ ਖਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏਤਾਂ ਕਿਸੇ ਵੇਲੇ ਵੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਵੀ ਪਿਆਰਾ ਪਰਮਾਤਮਾ ਵਿੱਸਰ ਜਾਏ ਜੇ ਇਕ ਸਾਹ ਵੀ ਪਰਮਾਤਮਾ ਦੀ ਯਾਦ ਤੋਂ ਖਾਲੀ ਜਾਏ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈਸਰੀਰ ਵੀ ਸ਼ਾਂਤ ਹੋ ਜਾਂਦਾ ਹੈ।1।  
     
ਮੇਰੇ ਮਨ ਹਰਿ ਕਾ ਨਾਮੁ ਧਿਆਇ ॥
     
ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥1 ਰਹਾਉ ॥
       
ਹੇ ਮੇਰੇ ਮਨਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈਜਦੋਂ ਸਿਮਰਨ ਦੀ ਬਰਕਤ ਨਾਲ ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1ਰਹਾਉ।
     
ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ 
     
ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥
     
ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥
     
ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥2
       
ਜੇ ਆਤਮਕ-ਅਡੋਲਤਾ ਵਿਚ ਟਿਕ ਕੇ ਪ੍ਰਭੂ ਦਾ ਸਦਾ-ਥਿਰ ਨਾਮ-ਬੀ ਬੀਜ ਕੇ ਆਤਮਕ ਜੀਵਨ ਦੀ ਫਸਲ ਬੀਜੀਏਤਾਂ ਇਹ ਫਸਲ ਬਹੁਤ ਉੱਗਦੀ ਹੈਇਹ ਫਸਲ ਬੀਜਣ ਵਾਲੇ ਮਨੁੱਖ ਦਾ ਮਨ ਆਤਮਕ ਅਡੋਲਤਾ ਤੇ ਪ੍ਰੇਮ ਵਿਚ ਜੁੜ ਕੇ ਤ੍ਰਿਸ਼ਨਾ ਵਲੋਂ ਰੱਜ ਜਾਂਦਾ ਹੈ। ਗੁਰੂ ਦਾ ਸ਼ਬਦ ਐਸਾ ਅੰਮ੍ਰਿਤ ਹੈਆਤਮਕ ਜੀਵਨ ਦੇਣ ਵਾਲਾ ਜਲ ਹੈਜਿਸ ਦੇ ਪੀਤਿਆਂਮਾਇਆ ਦੀ ਤ੍ਰਿਸ਼ਨਾ ਦੂਰ ਹੋ ਜਾਂਦੀ ਹੈਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ ਮਨ ਅਡੋਲ ਹੋ ਜਾਂਦਾ ਹੈਸਦਾ-ਥਿਰ ਪ੍ਰਭੂ ਦੇ ਰੰਗ ਵਿਚ ਰੰਗਿਆ ਜਾਂਦਾ ਹੈਤੇ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਹੀ ਲੀਨ ਰਹਿੰਦਾ ਹੈ।2।  
     
ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥
     
ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ 
     
ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ
     
ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥3
       
ਜਿਨ੍ਹਾਂ ਮਨੁੱਖਾਂ ਦਾ ਆਖਣਾ ਵੇਖਣਾ ਬੋਲਣਾਪ੍ਰਭੂ ਦੀ ਸਿਫਤ-ਸਾਲਾਹ ਵਾਲੇ ਸ਼ਬਦ ਵਿਚ ਹੀ ਲੀਨ ਰਹਿੰਦਾ ਹੈਜਿਹੜੇ ਬੰਦੇ ਸਦਾ ਸਿਫਤ-ਸਾਲਾਹ ਵਿਚ ਹੀ ਮਗਨ ਰਹਿੰਦੇ ਹਨਤੇ ਹਰ ਪਾਸੇ ਪਰਮਾਤਮਾ ਨੂੰ ਹੀ ਵੇਖਦੇ ਹਨਸਦਾ-ਥਿਰ ਪ੍ਰਭੂ ਦਾ ਨਾਮ ਹੀ ਹੋਰਨਾਂ ਨੂੰ ਸੁਣਾਂਦੇ ਹਨਉਨ੍ਹਾਂ ਦੀ ਸੋਭਾ ਸਾਰੇ ਸੰਸਾਰ ਵਿਚਸਦਾ ਲਈ ਕਾਇਮ ਹੋ ਜਾਂਦੀ ਹੈ। ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਉਨ੍ਹਾਂ ਨੂੰ ਆਪਣੀ ਯਾਦ ਵਿਚ ਜੋੜੀ ਰੱਖਦਾ ਹੈਇਸ ਵਾਸਤੇ ਉਨ੍ਹਾਂ ਦੀ ਹਉਮੈ ਮੁੱਕ ਜਾਂਦੀ ਹੈਉਨ੍ਹਾਂ ਦੀ ਅਪਣੱਤ ਖਤਮ ਹੋ ਜਾਂਦੀ ਹੈ।  ਜਿਹੜੇ ਬੰਦੇ ਸਦਾ-ਥਿਰ ਪਰਮਾਤਮਾ ਵਿਚ ਲਿਵ ਲਾਈ ਰੱਖਦੇ ਹਨਉਨ੍ਹਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।3।       ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥
     
ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥
     
ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ 
     
ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥4 2255
       
ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਹੀਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈਰੱਬ ਦੀ ਮਿਹਰ ਤੋਂ ਬਿਨਾ ਉਹ ਮਿਲ ਨਹੀਂ ਸਕਦਾ। ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਸਾਧ-ਸੰਗਤ ਮਿਲ ਜਾਂਦੀ ਹੈਜਿਸ ਨੂੰ ਗੁਰੂ ਆ ਕੇ ਮਿਲ ਪੈਂਦਾ ਹੈਉਸ ਦੀ ਬਰਕਤ ਨਾਲ ਹਰ ਵੇਲੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿਣ ਕਰ ਕੇਉਸ ਮਨੁੱਖ ਦੇ ਅੰਦਰੋਂ ਮਾਇਆ ਦੇ ਮੋਹ ਦਾ ਦੁੱਖ ਦੂਰ ਹੋ ਜਾਂਦਾ ਹੈ।  ਹੇ ਨਾਨਕਗੁਰੂ ਦੇ ਸ਼ਬਦ ਦੀ ਰਾਹੀਂਪਰਮਾਤਮਾ ਨਾਲ ਮਿਲਾਪ ਹੁੰਦਾ ਹੈਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈਉਹ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।42255
        
ਅਮਰ ਜੀਤ ਸਿੰਘ ਚੰਦੀ         (ਚਲਦਾ)     

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.