ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(129)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(129)
Page Visitors: 76

 

   ਗੁਰਬਾਣੀ ਦੀ ਸਰਲ ਵਿਆਖਿਆ ਭਾਗ(129)
     
ਸਿਰੀਰਾਗੁ ਮਹਲਾ 
     
ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥
     
ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥
     
ਜਿਨੀ ਸਖੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥
     
ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥1
       
ਹੇ ਸੁਆਰਥ ਵਿਚ ਫਸੀ ਹੋਈ ਜੀਵ-ਇਸਤ੍ਰੀਏਧਿਆਨ ਨਾਲ ਸੁਣਕਿਉਂ ਇਤਨੀ ਲਾ-ਪਰਵਾਹੀ ਨਾਲਜੀਵਨ-ਪੰਧ ਵਿਚ ਤੁਰ ਰਹੀ ਹੈਂ ਸੁਆਰਥ ਵਿਚ ਫਸ ਕੇਤੂੰ ਆਪਣੇ ਪ੍ਰਭੂ-ਪਤੀ ਨੂੰ ਹੁਣ ਪਛਾਣਦੀ ਵੀ ਨਹੀਂਪਰਲੋਕ ਵਿਚ ਜਾ ਕੇ ਕਿਹੜਾ ਮੂੰਹ ਵਿਖਾਵੇਂਗੀ ?  ਜਿਨ੍ਹਾਂ ਸਤਸੰਗੀ ਜੀਵ-ਇਸਤ੍ਰੀਆਂ ਨੇ ਆਪਣੇ ਖਸਮ-ਪ੍ਰਭੂ ਨਾਲ ਜਾਣ-ਪਛਾਣ ਪਾ ਰੱਖੀ ਹੈਉਹ ਭਾਗਾਂ ਵਾਲੀਆਂ ਹਨਮੈਂ ਉਨ੍ਹਾਂ ਦੇ ਚਰਨੀਂ ਲਗਦੀ ਹਾਂਮੇਰਾ ਚਿੱਤ ਕਰਦਾ ਹੈ ਕਿ ਮੈਂ ਉਨ੍ਹਾਂ ਦੇ ਸਤਸੰਗ ਦੇ ਇਕੱਠ ਵਿਚ ਮਿਲ ਕੇ ਉਨ੍ਹਾਂ ਜਿਹੀ ਬਣ ਜਾਵਾਂ।1।      
     
ਮੁੰਧੇ ਕੂੜਿ ਮੁਠੀ ਕੂੜਿਆਰਿ ॥
     
ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥1 ਰਹਾਉ ॥
       
ਹੇ ਆਪੇ ਵਿਚ ਮਸਤ ਤੇ ਕੂੜ ਦੀ ਵਣਜਾਰਨ ਜੀਵ ਇਸਤ੍ਰੀਏਤੈਨੂੰ ਮਾਇਆ ਦੇ ਪਸਾਰੇ ਨੇ ਲੁੱਟ ਲਿਆ ਹੈਇਸ ਤਰ੍ਹਾਂ ਪ੍ਰਭੂ-ਪਤੀ ਨਾਲ ਮੇਲ ਨਹੀਂ ਹੋ ਸਕਦਾ। ਸਦਾ-ਥਿਰ ਰਹਿਣ ਵਾਲਾ ਸੋਹਣਾ ਪ੍ਰਭੂ-ਪਤੀਗੁਰੂ ਦੀ ਦੱਸੀ ਵਿਚਾਰ ਤੇ ਤੁਰਿਆਂ ਹੀ ਮਿਲਦਾ ਹੈ ।1ਰਹਾਉ।  
     
ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥
     
ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥
     
ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ
     
ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥2
       
ਜੇਹੜੀਆਂ ਜੀਵ-ਇਸਤ੍ਰੀਆਂ ਆਪਣੇ ਹੀ ਮਨ ਦੇ ਪਿੱਛੇ ਤੁਰਦੀਆਂ ਹਨ ਖਸਮ-ਪ੍ਰਭੂ ਉਨ੍ਹਾਂ ਨੂੰ ਪਛਾਣਦਾ ਹੀ ਨਹੀਂ। ਉਨ੍ਹਾਂ ਦੀ ਜ਼ਿੰਦਗੀ ਰੂਪੀ ਰਾਤ ਕਿਵੇਂ ਬੀਤਦੀ ਹੋਵੇਗੀ ਉਹ ਸਾਰੀ ਉਮਰ ਦੁਖੀ ਹੀ ਰਹਿੰਦੀਆਂ ਹਨ। ਉਹ ਅਹੰਕਾਰ ਵਿਚ ਨਕਾ-ਨਕ ਭਰੀਆਂ ਹੋਈਆਂ ਤ੍ਰਿਸ਼ਨਾ ਦੀ ਅੱਗ ਵਿਚ ਸੜਦੀਆਂ ਹਨਉਹ ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਾਰਦੀਆਂ ਹਨ। ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨਉਹ ਭਾਗਾਂ ਵਾਲੀਆਂ ਹਨਸ਼ਬਦ ਦੀ ਬਰਕਤ ਨਾਲ ਉਨ੍ਹਾਂ ਦੇ ਅੰਦਰੋਂ ਹਉਮੈਂ ਦੂਰ ਹੋ ਜਾਂਦੀ ਹੈ। ਉਹ ਸਦਾ ਆਪਣੇ ਪ੍ਰਭੂ-ਪਤੀ ਨਾਲ ਮਿਲੀਆਂ ਰਹਿੰਦੀਆਂ ਹਨਉਨ੍ਹਾ ਦੀ ਉਮਰ ਨਰੋਲ ਸੁਖ ਵਿਚ ਬੀਤਦੀ ਹੈ।2।  
     
ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥
     
ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ 
     
ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥
     
ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥3
       
ਜੇਹੜੀ ਜੀਵ-ਇਸਤ੍ਰੀ ਪ੍ਰਭੂ ਪਤੀ ਨਾਲ ਡੂੰਘੀ ਸਾਂਝ ਪਾਣ ਤੋਂ ਬਿਨਾ ਹੀ ਰਹੀਉਹ ਖਸਮ-ਪ੍ਰਭੂ ਵਲੋਂ ਛੂੱਟੜ ਹੀ ਰਹਿੰਦੀ ਹੈਉਹ ਪ੍ਰਭੂ-ਪਤੀ ਦਾ ਪਿਆਰ ਹਾਸਲ ਨਹੀਂ ਕਰ ਸਕਦੀ। ਅਗਿਆਨ ਵਿਚ ਮੱਤੀ ਹੋਈ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਦਾ ਹਨੇਰਾ ਵਾਪਰਿਆ ਰਹਿੰਦਾ ਹੈਪਤੀ-ਪ੍ਰਭੂ ਦੇ ਦਰਸ਼ਨ ਤੋਂ ਬਿਨਾ ਉਸ ਦੀ ਮਾਇਆ ਦੀ ਭੁੱਖ ਦੂਰ ਨਹੀਂ ਹੁੰਦੀ। ਹੇ ਸਤਸੰਗੀ ਜੀਵ-ਇਸਤ੍ਰੀਓਆਓ ਮੈਨੂੰ ਮਿਲੋਤੇ ਮੈਨੂੰ ਪ੍ਰਭੂ-ਪਤੀ ਮਿਲਾ ਦਿਉ। ਜਿਸ ਜੀਵ-ਇਸਤ੍ਰੀ ਨੂੰ ਪੂਰੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ3
     
ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥
     
ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥
     
ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥
     
ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥42861
       
ਉਹ ਸਤਸੰਗੀ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ। ਉਹ ਆਪਣਾ ਤਨਆਪਣਾ ਮਨਉਸ ਦੇ ਅੱਗੇ ਭੇਂਟ ਰੱਖ ਕੇਆਪਣੇ ਖਸਮ-ਪ੍ਰਭੂ ਨਾਂਲ਼ ਸਾਂਝ ਪਾਂਦੀਆਂ ਹਨ। ਜਿਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਦੂਰ ਕਰਦੀ ਹੈਉਹ ਆਪਣੇ ਹਿਰਦੇ-ਘਰ ਵਿਚ ਹੀ ਖਸਮ-ਪ੍ਰਭੂ ਨੂੰ ਲੱਭ ਲੈਂਦੀ ਹੈ। ਹੇ ਨਾਨਕਉਹ ਸੋਭਾ ਵਾਲੀ ਬਣਦੀ ਹੈਉਹ ਭਾਗਾਂ ਵਾਲੀ ਹੈਉਹ ਹਰ ਵੇਲੇ ਪ੍ਰਭੂ-ਪਤੀ ਦੀ ਭਗਤੀ ਕਰਦੀ ਹੈ 42861
        
ਅਮਰ ਜੀਤ ਸਿੰਘ ਚੰਦੀ        (ਚਲਦਾ)

  

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.