ਸਿੱਖ ਧਰਮ ਅਤੇ ਰਾਜਨੀਤੀ ਵਿੱਚ ਸਾਂਝ ਦੀ ਸਾਰਥਕਤਾ ?
ਕਾਫੀ ਸਮੇਂ ਤੋਂ ਵੇਖਣ ਅਤੇ ਸੁਣਨ ਵਿੱਚ ਆ ਰਿਹਾ ਹੈ ਕਿ ਸੱਤਾ ਸੁਖ ਮਾਨਣ ਲਈ 'ਰਾਜ ਬਿਨਾ ਨਹਿ ਧਰਮ ਚਲੇ ਹੈਂ' ਦਾ ਨਾਹਰਾ ਲਾ ਕੇ ਸਿੱਖੀ ਵਿੱਚ 'ਧਰਮ ਤੇ ਰਾਜਨੀਤੀ' ਦੀ ਸਾਂਝ ਨੂੰ ਇਤਨਾ ਪ੍ਰਚਾਰਤ ਕਰ ਦਿਤਾ ਗਿਆ ਹੈ ਕਿ ਕੋਈ ਵੀ ਇਨ੍ਹਾਂ ਦੀ ਸਾਂਝ ਪੁਰ ਸੁਆਲ ਖੜੇ ਕੀਤੇ ਜਾਣ ਦੀ ਗਲ ਨੂੰ ਸੁਣਨ ਤਕ ਲਈ ਵੀ ਤਿਆਰ ਨਹੀਂ ਹੁੰਦਾ। ਇਥੋਂ ਤਕ ਕਿ ਇਸ ਸਾਂਝ ਦੇ ਸਬੰਧ ਵਿੱਚ ਜੇ ਕਿਸੇ ਵਲੋਂ ਕਿੰਤੂ ਕੀਤਾ ਜਾਂਦਾ ਹੈ ਤਾਂ ਝਟ ਹੀ ਉਸ ਵਿਰੁਧ ਸਿੱਖੀ ਮਾਨਤਾਵਾਂ ਦਾ ਵਿਰੋਧੀ ਹੋਣ ਦਾ ਫਤਵਾ ਜਾਰੀ ਕਰ ਦਿੱਤਾ ਜਾਂਦਾ ਹੈ।
ਜੇ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਸਿੱਖ ਇਤਿਹਾਸ ਦੀ ਗੰਭੀਰਤਾ ਨਾਲ ਘੋਖ ਕੀਤੀ ਹਾਏ ਤਾਂ ਇਹ ਗਲ ਉਭਰ ਕੇ ਸਾਹਮਣੇ ਆ ਜਾਂਦੀ ਹੈ ਕਿ ਗੁਰੂ ਹਰਿਗੋਬਿੰਦ ਸਾਹਿਬ ਦਾ ਅਕਾਲ ਤਖਤ ਦੀ ਸਥਾਪਨਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਨਾ, ਗੁਰੂ ਗਬਿੰਦ ਸਿੰਘ ਜੀ ਵਲੋਂ ਸੰਤ-ਸਿਪਾਹੀ ਦੇ ਰੂਪ ਵਿਚ ਖਾਲਸੇ ਦੀ ਸਿਰਜਨਾ ਨੂੰ ਸੰਪੂਰਨਤਾ ਦਿੱਤਾ ਜਾਣਾ ਅਤੇ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਨੂੰ ਦੋਧਾਰੀ ਖੰਡੇ ਦਾ ਰੂਪ ਦੇਣਾ, ਆਦਿ ਕਾਰਜ ਧਰਮ ਅਤੇ ਰਾਜਨੀਤੀ ਵਿੱਚ ਸਾਂਝ ਦੇ ਨਹੀਂ, ਸਗੋਂ ਭਗਤੀ ਤੇ ਸ਼ਕਤੀ ਵਿੱਚ ਸੁਮੇਲ ਕਾਇਮ ਕਰਨ ਦੇ ਪ੍ਰਤੀਕ ਹਨ। ਇਹ ਸੁਮੇਲ ਨਾ ਤਾਂ ਅਕਾਲ ਤਖਤ ਦੀ ਸਥਾਪਨਾ ਤੋਂ, ਨਾ ਹੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦੀਆਂ ਕਿਰਪਾਨਾਂ ਧਾਰਨ ਕਰਨ, ਨਾ ਦੋਧਾਰੀ ਖੰਡੇ ਦੀ ਰਚਨਾ ਅਤੇ