ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(295)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(295)
Page Visitors: 58

 

    ਗੁਰਬਾਣੀ ਦੀ ਸਰਲ ਵਿਆਖਿਆ ਭਾਗ(295)
      ਮਾਝ ਮਹਲਾ 5
     ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥
     ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥1
      ਹੇ ਪ੍ਰਭੂ, ਤੂੰ ਮਾਨੋ ਸਮੁੰਦਰ ਹੈਂ ਤੇ ਅਸੀਂ ਜੀਵ ਤੇਰੀਆਂ ਮੱਛੀਆਂ ਹਾਂ। ਹੇ ਪ੍ਰਭੂ ਤੇਰਾ ਨਾਮ ਮਾਨੋ ਸਵਾਂਤੀ ਨਛੱਤ੍ਰ ਦੀ ਵਰਖਾ ਦੀ ਬੂੰਦ ਹੈ, ਤੇ ਅਸੀਂ ਜੀਵ ਮਾਨੋ ਪਿਆਸੇ ਪਪੀਹੇ ਹਾਂ। ਹੇ ਪ੍ਰਭੂ, ਮੈਨੂੰ ਤੇਰੇ ਮਿਲਾਪ ਦੀ ਆਸ ਹੈ, ਮੈਨੂੰ ਤੇਰੇ ਨਾਮ-ਜਲ ਦੀ ਪਿਆਸ ਹੈ, ਜੇ ਤੇਰੀ ਮਿਹਰ ਹੋਵੇ ਤਾਂ ਮੇਰਾ ਮਨ ਤੇਰੇ ਹੀ ਚਰਨਾਂ ਵਿਚ ਜੁੜਿਆ ਰਹੇ।1 
     ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥
     ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥2
      ਜਿਵੇਂ ਨਿਆਣਾ ਬਾਲ ਆਪਣੀ ਮਾਂ ਦਾ ਦੁੱਧ ਪੀ ਕੇ ਰੱਜ ਜਾਂਦਾ ਹੈ, ਜਿਵੇਂ ਕੋਈ ਕੰਗਾਲ ਮਨੁੱਖ, ਮਿਲਿਆ ਧਨ ਵੇਖ ਕੇ ਸੁਖ ਮਹਿਸੂਸ ਕਰਦਾ ਹੈ, ਜਿਵੇਂ ਕੋਈ ਪਿਆਸਾ ਬੰਦਾ ਠੰਡਾ ਪਾਣੀ ਪੀ ਕੇ ਖੁਸ਼ ਹੁੰਦਾ ਹੈ, ਤਿਵੇਂ ਹੇ ਪ੍ਰਭੂ, ਜੇ ਤੇਰੀ ਕਿਰਪਾ ਹੋਵੇ ਤਾਂ ਮੇਰਾ ਇਹ ਮਨ ਤੇਰੇ ਚਰਨਾਂ ਵਿਚ, ਤੇਰੇ ਨਾਮ ਜਲ ਨਾਲ ਭਿੱਜ ਜਾਵੇ ਤਾਂ ਮੈਨੂੰ ਖੁਸ਼ੀ ਹੋਵੇ।2
     ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥
     ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥3
      ਜਿਉਂ ਹਨੇਰੇ ਵਿਚ ਦੀਵਾ ਚਾਨਣ ਕਰਦਾ ਹੈ, ਜਿਵੇਂ ਪਤੀ ਦੇ ਮਿਲਾਪ ਦੀ ਤਾਂਙ ਕਰਦਿਆਂ ਕਰਦਿਆਂ ਇਸਤ੍ਰੀ ਦੀ ਆਸ ਪੂਰੀ ਹੁੰਦੀ ਹੈ ਤੇ ਆਪਣੇ ਪ੍ਰੀਤਮ ਨੂੰ ਮਿਲ ਕੇ ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੁੰਦਾ ਹੈ, ਤਿਵੇਂ ਜਿਸ ਉੱਤੇ ਪ੍ਰਭੂ ਦੀ ਮਿਹਰ ਹੋਵੇ, ਉਸ ਦਾ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।3
     ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥
     ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥41421
      ਹੇ ਨਾਨਕ ਆਖ, ਸਤ-ਸੰਗੀਆਂ ਨੇ ਮੈਨੂੰ ਪਰਮਾਤਮਾ ਦੇ ਮਿਲਾਪ ਦੇ ਰਸਤੇ ਤੇ ਪਾ ਦਿੱਤਾ ਹੈ, ਕ੍ਰਿਪਾਲ ਗੁਰੂ ਨੇ ਮੈਨੂੰ ਪਰਮਾਤਮਾ ਦੇ ਚਰਨਾਂ ਵਿਚ ਰਹਣ ਦੀ ਗੇਝ ਪਾ ਦਿੱਤੀ ਹੈ। ਹੁਣ  ਪਰਮਾਤਮਾ ਮੇਰਾ ਆਸਰਾ ਬਣ ਗਿਆ ਹੈ, ਮੈਂ ਪਰਮਾਤਮਾ ਦਾ ਹੀ ਸੇਵਕ ਬਣ ਚੁੱਕਾ ਹਾਂ, ਗੁਰੂ ਨੇ ਮੈਨੂੰ ਸਦਾ-ਥਿਰ ਰਹਣ ਵਾਲਾ ਸਿਫਤ-ਸਾਲਾਹ ਦਾ ਸ਼ਬਦ ਬਖਸ਼ ਦਿੱਤਾ ਹੈ।41421
              ਚੰਦੀ ਅਮਰ ਜੀਤ ਸਿੰਘ         (ਚਲਦਾ)

     

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.