ਗੁਰਬਾਣੀ ਦੀ ਸਰਲ ਵਿਆਖਿਆ ਭਾਗ(309)
ਮਾਝ ਮਹਲਾ 5 ॥
ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥
ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥1॥
ਹੇ ਮੇਰੇ ਪਿਆਰੇ ਮਿਤ੍ਰੋ, ਹੇ ਸੰਤ-ਜਨੋ, ਹੇ ਮੇਰੇ ਸੱਜਣੋ, ਆਓ ਅਸੀਂ ਰਲ ਕੇ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਗੁਣ ਗਾਈਏ। ਪ੍ਰਭੂ ਦੇ ਗੁਣ ਗਾਇਆਂ ਤੇ ਸੁਣਿਆਂ, ਸਾਰੇ ਹੀ ਜੀਵ ਮਾਇਆ ਦੇ ਬੰਧਨਾਂ ਤੋਂ ਮੁਕਤ ਹੋ ਜਾਂਦੇ ਹਨ। ਹੇ ਸੰਤ-ਜਨੋ ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹਦਿਾ ਹੈ, ਜਿਸ ਨੇ ਸਾਨੂੰ ਪੈਦਾ ਕੀਤਾ ਹੈ।1।
ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥
ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥2॥
ਜਿਹੜੇ ਬੰਦੇ ਪ੍ਰਭੂ ਦਾ ਧਿਆਨ ਧਰਦੇ ਹਨ, ਉਨ੍ਹਾਂ ਦੇ ਜਨਮ-ਜਨਮਾਂਤਰਾਂ ਦੇ ਕੀਤੇ ਹੋਏ ਪਾਪ ਦੂਰ ਹੋ ਜਾਂਦੇ ਹਨ। ਜਿਹੜੇ ਫਲ ਉਹ ਆਪਣੇ ਮਨ ਵਿਚ ਸੋਚਦੇ ਹਨ, ਉਹੀ ਫਲ ਉਹ ਪ੍ਰਾਪਤ ਕਰ ਲੈਂਦੇ ਹਨ। ਹੇ ਭਾਈ, ਉਸ ਸਦਾ ਕਾਇਮ ਰਹਣ ਵਾਲੇ ਮਾਲਕ ਨੂੰ, ਸਵਾਮੀ ਨੂੰ ਸਿਮਰ, ਜਿਹੜਾ ਸਭ ਜੀਵਾਂ ਨੂੰ ਰਿਜ਼ਕ ਦੇਂਦਾ ਹੈ।2।
ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥
ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥3॥
ਹੇ ਭਾਈ, ਪਰਮਾਤਮਾ ਦਾ ਨਾਮ ਜਪਿਆਂ, ਹਰੇਕ ਕਿਸਮ ਦਾ ਸੁਖ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ ਸਦਾ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਵਾਲਾ ਸਾਰਾ ਡਰ ਖਤਮ ਹੋ ਜਾਂਦਾ ਹੈ। ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ,
ਉਹ ਸੰਸਾਰ ਸਮੁੰਦਰ ਦੇ ਪਰਲੇ ਪਾਸੇ ਪਹੁੰਚਣ ਜੋਗਾ ਹੋ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।3।
ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥
ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥4॥28॥35॥
ਹੇ ਨਾਨਕ ਆਖ, ਹੇ ਪ੍ਰਭੂ, ਮੈਂ ਤੇਰੀ ਸਰਨ ਆ ਪਿਆ ਹਾਂ। ਜਿਵੇਂ ਹੋ ਸਕੇ ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ। ਹੇ ਪ੍ਰਭੂ, ਤUM
ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣੀ ਭਗਤੀ ਵਿਚ ਜੋੜਦਾ ਹੈਂ , ਉਹ ਤੇਰਾ ਸਦਾ-ਥਿਰ ਰਹਣ ਵਾਲਾ ਨਾਮ-ਅੰਮ੍ਰਿਤ ਪੀਂਦਾ
ਰਹਿੰਦਾ ਹੈ।4।28।35।
ਚੰਦੀ ਅਮਰ ਜੀਤ ਸਿੰਘ (ਚਲਦਾ)