ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(312)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(312)
Page Visitors: 53

     ਗੁਰਬਾਣੀ ਦੀ ਸਰਲ ਵਿਆਖਿਆ ਭਾਗ(312)
       ਮਾਝ ਮਹਲਾ 5
     ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ ਦੂਰਿ ਪਇਆਣੇ ॥
     ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥1
      ਜਿਸ ਮਨੁੱਖ ਦਾ ਨਿਵਾਸ ਗੁਰੂ ਦੀ ਸੰਗਤ ਵਿਚ ਬਣਿਆ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਪਾਲਣਹਾਰ ਪ੍ਰਭੂ ਦੇ ਚਰਨ ਸਦਾ ਟਿਕੇ ਰਹਿੰਦੇ ਹਨ, ਉਸ ਦੇ ਅੰਦਰੋਂ ਸਭ ਤਰ੍ਹਾਂ ਦੇ ਝਗੜੇ, ਦੁੱਖ-ਕਲੇਸ਼ ਕੂਚ ਕਰ ਜਾਂਦੇ ਹਨ ਤੇ ਉਸ ਦੇ ਹਿਰਦੇ ਵਿਚ ਸ਼ਾਂਤ ਆਤਮਕ ਆਨੰਦ, ਆਤਮਕ-ਅਡੋਲਤਾ ਦੀ ਲਹਿਰ ਪੈਦਾ ਹੋ ਜਾਂਦੀ ਹੈ।1
     ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥
     ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥2
      ਜਿਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਸ ਦੀ ਸਿਫਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੀ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ, ਪ੍ਰਭੂ ਚਰਨਾਂ ਨਾਲ ਲੱਗੀ ਹੋਈ ਉਸ ਦੀ ਪ੍ਰੀਤ ਉੱਕਾ ਹੀ ਨਹੀਂ ਟੁੱਟਦੀ, ਤੇ ਉਸ ਨੂੰ ਆਪਣੇ ਅੰਦਰ ਤੇ ਬਾਹਰ, ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵਿਆਪਕ ਨਜ਼ਰ ਆਉਂਦਾ ਹੈ2
     ਅੰਮ੍ਰਿਤੁ ਵਰਖੈ ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥
     ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥3
      ਹੇ ਪ੍ਰਭੂ ਜਿਨ੍ਹਾਂ ਵਡਭਾਗੀਆਂ ਨੂੰ ਵਿਕਾਰਾਂ ਦਾ ਟਾਕਰਾ ਕਰਨ ਲਈ ਗੁਰੂ ਨੇ ਹੌਹਲਾ ਦਿੱਤਾ, ਤੇਰੇ ਉਹ ਸੇਵਕ ਮਾਇਆ ਦੀ
ਤ੍ਰਿਸ਼ਨਾ ਵਲੋਂ, ਪੂਰਨ ਤੌਰ ਤੇ ਰੱਜ ਜਾਂਦੇ ਹਨ, ਉਨ੍ਹਾਂ ਦੇ ਅੰਦਰ ਸਿਫਤ-ਸਾਲਾਹ ਦੀ ਬਾਣੀ ਦੀ ਬਰਕਤ ਨਾਲ ਇਕ ਰਸ ਨਾਮ-
ਅੰਮ੍ਰਿਤ ਦੀ ਵਰਖਾ ਹੁੰਦੀ ਰਹਿੰਦੀ ਹੈ, ਉਨ੍ਹਾਂ ਦੇ ਮਨ ਵਿਚ, ਉਨ੍ਹਾਂ ਦੇ ਸਰੀਰ ਵਿਚ, ਗਿਆਨ ਇੰਦਰਿਆਂ ਵਿਚ ਸ਼ਾਨਤੀ ਟਿਕੀ
ਰਹਿੰਦੀ ਹੈ।3।    
     ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥
     ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥43138
      ਗੁਰੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਪ੍ਰਭੂ ਦੇ ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਸ ਪ੍ਰਭੂ ਤੋਂ ਜੀਵਨ ਮਨੋਰਥ ਪ੍ਰਾਪਤ
ਕਰ ਲਿਆ, ਜਿਸ ਦਾ ਉਹ ਭੇਜਿਆ ਹੋਇਆ ਹੈ। ਹੇ ਨਾਨਕ, ਉਸ ਵਡਭਾਗੀ ਮਨੁੱਖ ਦੇ ਜਨਮ-ਮਰਨ ਦੇ ਗੇੜ ਮੁੱਕ ਗਏ, ਉਸ
ਦੀਆਂ ਆਸਾਂ-ਮੁਰਾਦਾਂ ਪੂਰੀਆਂ ਹੋ ਗਈਆਂ, ਹੁਣ ਆਸਾਂ-ਤ੍ਰਿਸ਼ਨਾਂ ਆਦਿ ਉਸ ਨੂੰ ਪੋਹ ਨਹੀਂ ਸਕਦੀਆਂ।43138
                ਚੰਦੀ ਅਮਰ ਜੀਤ ਸਿੰਘ         (ਚਲਦਾ) 


©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.