ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(317)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(317)
Page Visitors: 57

    ਗੁਰਬਾਣੀ ਦੀ ਸਰਲ ਵਿਆਖਿਆ ਭਾਗ(317)
      ਮਾਝ ਮਹਲਾ 5
     ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥
     ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥1
      ਸ੍ਰਿਸ਼ਟੀ ਦੇ ਪਾਲਣਹਾਰ, ਸ੍ਰਿਸ਼ਟੀ ਦੇ ਖਸਮ-ਪ੍ਰਭੂ ਨੇ ਜਿਸ ਮਨੁੱਖ ਉੱਤੇ ਮਿਹਰ ਕੀਤੀ, ਉਸ ਦੇ ਮਨ ਵਿਚ ਗੁਰੂ ਦੇ ਚਰਨ ਵੱਸ ਪਏ। ਉਸ ਨੂੰ ਕਰਤਾਰ ਨੇ ਪਰਵਾਨ ਕਰ ਲਿਆ, ਆਪਣਾ ਬਣਾ ਲਿਆ ਤੇ ਉਸ ਦੇ ਅੰਦਰੋਂ ਪ੍ਰਭੂ ਨੇ ਦੁੱਖ ਦਾ ਡੇਰਾ ਹੀ ਚੁਕਾ ਦਿੱਤਾ।1
     ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਥਾਨੁ ਨ ਦਿਸੈ ਕੋਈ ॥
     ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥2
      ਜਿਸ ਮਨੁੱਖ ਦੇ ਮਨ ਵਿਚ, ਸਰੀਰ ਵਿਚ ਉਹ ਸਦਾ-ਥਿਰ ਰਹਣ ਵਾਲਾ ਪਰਮਾਤਮਾ ਵੱਸ ਪਵੇ, ਉਸ ਨੂੰ ਜੀਵਨ ਸਫਰ ਵਿਚ ਕੋਈ ਥਾਂ ਔਖਾ ਨਹੀਂ ਦਿਸਦਾ। ਜਿਸ ਦਾ ਪਿਆਰ ਮਾਲਕ ਪ੍ਰਭੂ ਨਾਲ ਹੀ ਬਣ ਜਾਏ, ਸਾਰੇ ਦੋਖੀ ਦੁਸ਼ਮਨ ਉਸ ਦੇ ਸੱਜਣ-ਮਿੱਤ੍ਰ ਬਣ ਜਾਂਦੇ ਹਨ, ਕਾਮਾਦਿਕ ਵੈਰੀ ਉਸ ਦੇ ਅਧੀਨ ਹੋ ਜਾਂਦੇ ਹਨ।2। 
     ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥
     ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ3
      ਜਿਸ ਮਨੁੱਖ ਦੇ ਮਨ ਵਿਚੋਂ ਪ੍ਰਭੂ ਨੇ ਭਟਕਣਾ ਤੇ ਭੁਲੇਖਾ ਦੂਰ ਕਰ ਦਿੱਤਾ, ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ ਜੋ ਕੁਝ
ਪ੍ਰਭੂ ਕਰਦਾ ਹੈ, ਆਪ ਹੀ ਆਪਣੇ ਆਪ ਕਰਦਾ ਹੈ, ਉਸ ਦੇ ਕੰਮਾਂ ਵਿਚ ਕਿਸੇ ਹੋਰ ਦੀ ਅਕਲ ਜਾਂ ਚਤੁਰਾਈ ਕੰਮ ਕਰਦੀ ਨਹੀਂ
ਦਿਸਦੀ, ਆਪਣੇ ਸੰਤ-ਜਨਾਂ ਵਾਸਤੇ ਪ੍ਰਭੂ ਆਪ ਸਹਾਈ ਬਣਦਾ ਹੈ।3
     ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥
     ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥43643
      ਹੇ ਨਾਨਕ, ਪ੍ਰਭੂ ਦੇ ਸੋਹਣੇ ਚਰਨ, ਪ੍ਰਭੂ ਦੇ ਸੇਵਕਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦੇ ਹਨ, ਸੇਵਕ ਅੱਠੇ ਪਹਰ ਪਰਮਾਤਮਾ ਦੇ ਨਾਮ ਦਾ ਵਪਾਰ ਕਰਦੇ ਹਨ, ਸੇਵਕ ਆਤਮਕ ਅਡੋਲਤਾ ਦਾ ਆਨੰਦ ਮਾਣਦੇ ਹੋਏ ਸਦਾ ਉਸ ਗੋਬਿੰਦ-ਪ੍ਰਭੂ ਦੇ ਗੁਣ ਗਾਂਦੇ ਹਨ ਜੋ ਸਭ ਜੀਵਾਂ ਵਿਚ ਵਿਆਪਕ ਹੈ।43643
           ਚੰਦੀ ਅਮਰ ਜੀਤ ਸਿੰਘ      (ਚਲਦਾ)


©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.