ਗੁਰਬਾਣੀ ਦੀ ਸਰਲ ਵਿਆਖਿਆ ਭਾਗ(326)
ਮਾਝ ਮਹਲਾ 3 ਘਰੁ 1 ॥
ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥
ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥1॥
ਜਿਸ ਮਨੁੱਖ ਉੱਤੇ ਪ੍ਰਭੂ ਦੀ ਬਖਸ਼ਿਸ਼ ਹੋਵੇ, ਉਸ ਨੂੰ ਪ੍ਰਭੂ, ਗੁਰੂ ਮਿਲਾਂਦਾ ਹੈ, ਗੁਰੂ ਦੀ ਮਿਹਰ ਨਾਲ ਉਹ ਮਨੁੱਖ, ਸੇਵਾ ਵਿਚ ਸੁਰਤ ਟਿਕਾਂਦਾ ਹੈ, ਗੁਰੂ ਦੇ ਸ਼ਬਦ ਵਿਚ ਚਿੱਤ ਜੋੜਦਾ ਹੈ। ਇਸ ਤਰ੍ਹਾਂ ਉਹ ਆਪਣੇ ਅੰਦਰੋਂ ਹਉਮੈ ਮਾਰ ਕੇ, ਮਾਇਆ ਦਾ ਮੋਹ ਦੂਰ ਕਰਦਾ ਹੈ, ਤੇ ਸਦਾ ਆਤਮਕ ਆਨੰਦ ਮਾਣਦਾ ਹੈ।1।
ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥
ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥1॥ ਰਹਾਉ ॥
ਮੈਂ ਸਦਾ ਗੁਰੂ ਤੋਂ ਸਦਕੇ ਹਾਂ ਕੁਰਬਾਨ ਹਾਂ। ਗੁਰੂ ਦੀ ਮੱਤ ਲਿਆਂ ਹੀ ਮਨੁੱਖ ਦੇ ਅੰਦਰ ਸਹੀ ਜੀਵਨ ਵਾਸਤੇ ਆਤਮਕ ਚਾਨਣ ਹੁੰਦਾ ਹੈ, ਤੇ ਮਨੁੱਖ ਹਰ ਰੋਜ਼ ਹਰ ਵੇਲੇ ਪਰਮਾਤਮਾ ਦੀ ਸਿਫਤ-ਸਾਲਾਹ ਕਰਦਾ ਰਹਿੰਦਾ ਹੈ।1।ਰਹਾਉ।
ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥
ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥2॥
ਜਦੋਂ ਮਨੁੱਖ ਆਪਣੇ ਮਨ ਨੂੰ ਰੋਜ਼ ਖੋਜਦਾ ਰਹੇ, ਆਪਣੇ ਸਰੀਰ ਨੂੰ ਖੋਜਦਾ ਰਹੇ, ਜੇ ਮਨੁੱਖ ਇਹ ਧਿਆਨ ਰੱਖੇ ਕਿ ਕਿਤੇ ਮਨ ਤੇ ਗਿਆਨ-ਇੰਦਰੇ ਵਿਕਾਰਾਂ ਵੱਲ ਤਾਂ ਨਹੀਂ ਪਰਤ ਰਹੇ, ਤਦੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ, ਤੇ ਇਸ ਤਰ੍ਹਾਂ ਵਿਕਾਰਾਂ ਵਾਲੇ ਪਾਸੇ ਦੌੜਦੇ ਮਨ ਨੂੰ ਕਾਬੂ ਕਰ ਲੈਂਦਾ ਹੈ, ਰੋਕ ਕੇ ਪ੍ਰਭੂ ਚਰਨਾਂ ਵਿਚ ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਗੁਰੂ ਦੀ ਬਾਣੀ ਗਾਉਂਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਭਗਤੀ ਕਰਦਾ ਰਹਿੰਦਾ ਹੈ।3।
ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥
ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥3॥
ਬੇਅੰਤ ਗੁਣਾਂ ਦਾ ਮਾਲਕ ਪ੍ਰਭੂ, ਮਨੁੱਖ ਦੇ ਇਸ ਸਰੀਰ ਦੇ ਅੰਦਰ ਹੀ ਵੱਸਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਜਦੋਂ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਤਾਂ ਆਪਣੇ ਅੰਦਰ ਵਸਦੇ ਪ੍ਰਭੂ ਦਾ ਦਰਸ਼ਨ ਕਰਦਾ ਹੈ, ਤਦੋਂ ਮਨੁੱਖ ਨੌਂ ਗੋਲਕਾਂ ਦੀਆਂ ਵਾਸਨਾਂ ਤੋਂ ਉੱਚਾ ਹੋ ਕੇ ਦਸਵੇਂ ਦੁਆਰ ਵਿਚ, ਵਿਚਾਰ ਮੰਡਲ ਵਿਚ ਪਹੁੰਚ ਕੇ ਵਿਕਾਰਾਂ ਵਲੋਂ ਆਜ਼ਾਦ ਹੋ ਜਾਂਦਾ ਹੈ ਤੇ ਆਪਣੇ ਅੰਦਰ ਇਕ-ਰਸ ਸਿਫਤ-ਸਾਲਾਹ ਦੀ ਬਾਣੀ ਦਾ ਅਭਿਆਸ ਕਰਦਾ ਹੈ।3।
ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥
ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥4॥
ਮਾਲਕ ਪ੍ਰਭੂ ਸਦਾ ਕਾਇਮ ਰਹਣ ਵਾਲਾ ਹੈ, ਉਸ ਦੀ ਵਡਿਆਈ ਵੀ ਸਦਾ ਕਾਇਮ ਰਹਣ ਵਾਲੀ ਹੈ। ਹੇ ਭਾਈ, ਗੁਰੂ ਦੀ
ਕਿਰਪਾ ਨਾਲ ਉਸ ਪ੍ਰਭੂ ਨੂੰ ਆਪਣੇ ਮਨ ਵਿਚ ਟਿਕਾਈ ਰੱਖ। ਜਿਹੜਾ ਮਨੁੱਖ ਪ੍ਰਭੂ ਦੀ ਸਿਫਤ-ਸਾਲਾਹ ਮਨ ਵਿਚ ਵਸਾਂਦਾ ਹੈ,
ਉਹ ਹਰ ਵੇਲੇ, ਸਦਾ ਥਿਰ ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਇਸ ਤਰ੍ਹਾਂ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਿਆ ਹੋਆਿ ਉਹ ਮਨੁੱਖ, ਸਹੀ ਜੀਵਨ ਦੀ ਸਮਝ ਪ੍ਰਾਪਤ ਕਰਦਾ ਹੈ।4।
ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥
ਅਗਿਆਨੀ ਅੰਧਾ ਮਗੁ ਨ ਜਾਣੈ iPir iPir ਆਵਣ ਜਾਵਣਿਆ ॥5॥
ਜਿਸ ਮਨੁੱਖ ਨੇ ਚੰਗੇ-ਮੰਦੇ ਕੰਮ ਦੀ ਤਮੀਜ਼ ਨਹੀਂ ਕੀਤੀ, ਕੋਈ ਭਲਾ ਕੰਮ ਹੋਵੇ ਚਾਹੇ ਬੁਰਾ ਕੰਮ ਹੋਵੇ, ਜੋ ਮਨੁੱਖ ਕਰਨੋਂ ਸੰਕੋਚ ਨਹੀਂ ਕਰਦਾ, ਜਿਸ ਮਨੁੱਖ ਦੀ ਸੁਰਤ, ਮਾਇਆ ਦੇ ਮੋਹ ਵਿਚ ਟਿਕੀ ਰਹਿੰਦੀ ਹੈ, ਜੋ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਹ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ, ਜੀਵਨ ਦਾ ਸਹੀ ਰਸਤਾ ਨਹੀਂ ਸਮਝਦਾ, ਉਹ ਮੁੜ ਮੁੜ ਜਨਮ-ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।5।
ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥
ਗੁਰ ਸਾਖੀ imitAw ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥6॥
ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ, ਹਉਮੈ ਤੇ ਮਮਤਾ ਨੂੰ ਰੋਕ ਕੇ ਵੱਸ ਵਿਚ ਰੱਖਦਾ ਹੈ। ਗੁਰੂ ਦੀ isiKAw ਉੱਤੇ ਤੁਰ ਕੇ ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ, ਉਸ ਦੇ ਮਾਇਆ ਦੇ ਮੋਹ ਦੇ ਉਹ ਕਰੜੇ ਕਿਵਾੜ ਖੁਲ੍ਹ ਜਾਂਦੇ ਹਨ, ਜਿਨ੍ਹਾਂ ਵਿਚ ਉਸ ਦੀ ਸੁਰਤ ਜਕੜੀ ਪਈ ਸੀ।6।
ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥
ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥7॥
ਜਿਸ ਮਨੁੱਖ ਨੇ ਸਦਾ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਿਆ, ਜਿਸ ਨੇ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ
ਆਪਣੇ ਮਨ ਵਿਚ ਗੁਰੂ ਦਾ ਸ਼ਬਦ ਵਸਾਈ ਰੱਖਿਆ, ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿੱਤ੍ਰ ਹੋ ਗਿਆ, ਉਸ ਦਾ ਸਰੀਰ,
ਸਾਰੇ ਗਿਆਨ-ਇੰਦ੍ਰੇ ਪਵਿੱਤ੍ਰ ਹੋ ਗਿਆ, ਉਹ ਪਵਿੱਤ੍ਰ-ਪ੍ਰਭੂ ਦਾ ਨਾਮ ਸਦਾ ਸਿਮਰਦਾ ਰਹਿੰਦਾ ਹੈ।7।
ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥
ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥8॥1॥2॥
ਹੇ ਪ੍ਰਭੂ, ਜੀਵਾਂ ਦਾ ਜੀਊਣਾ, ਜੀਵਾਂ ਦੀ ਮੌਤ, ਸਭ ਤੇਰੇ ਵੱਸ ਵਿਚ ਹੈ। ਹੇ ਭਾਈ, ਜਿਸ ਜੀਵ ਉੱਤੇ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਆਪਣੇ ਨਾਮ ਦੀ ਦਾਤ ਦੇ ਕੇ ਵਡਿਆਈ ਬਖਸ਼ਦਾ ਹੈ। ਹੇ ਨਾਨਕ, ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੁ। ਨਾਮ ਦੀ ਬਰਕਤ ਨਾਲ ਜਨਮ ਤੋਂ ਲੈ ਕੇ ਮੌਤ, ਸਾਰਾ ਜੀਵਨ ਸੋਹਣਾ ਬਣ ਜਾਂਦਾ ਹੈ।8।1।2।
ਚਂਦੀ ਅਮਰ ਜੀੱਤ ਸਿੰਘ (ਚਲਦਾ)