ਗੁਰਬਾਣੀ ਦੀ ਸਰਲ ਵਆਿਖਆਿ ਭਾਗ(328)
ਮਾਝ ਮਹਲਾ 3 ॥
ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮੰਨੁ ਭਿੰਨਾ ॥
ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥1॥
ਦਿਸਣ ਵਾਲੇ ਜਗਤ-ਰੂਪ ਪਰਦੇ ਵਿਚ ਢਕਿਆ ਹੋਇਆ ਪਰਮਾਤਮਾ ਆਪ ਹੀ ਆਪ ਸਾਰੇ ਜਗਤ ਵਿਚ ਵਿਚਰ ਰਿਹਾ ਹੈ। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ, ਉਸ ਗੁਪਤ ਪ੍ਰਭੂ ਨੂੰ ਜਦੋਂ ਵੇਖ ਲਿਆ, ਤਦੋਂ ਉਨ੍ਹਾਂ ਦਾ ਮਨ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਿਆ। ਮਾਇਆ ਦੀ ਤ੍ਰਿਸ਼ਨਾ ਛੱਡ ਕੇ ਉਨ੍ਹਾਂ, ਆਤਮਕ ਅਡੋਲਤਾ ਦਾ ਆਨੰਦ ਹਾਸਲ ਕਰ ਲਿਆ, ਇਕ ਪਰਮਾਤਮਾ ਹੀ ਪਰਮਾਤਮਾ ਉਨ੍ਹਾਂ ਦੇ ਮਨ ਵਿਚ ਵੱਸ ਪਿਆ।1।
ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥
ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥1॥ ਰਹਾਉ ॥
ਮੈਂ ਉਨ੍ਹਾਂ ਮਨੁੱਖਾਂ ਦੇ ਸਦਾ ਸਦਕੇ ਹਾਂ, ਕੁਰਬਾਨ ਹਾਂ, ਜਿਹੜੇ ਇਕ ਪਰਮਾਤਮਾ ਦੇ ਨਾਲ ਹੀ ਚਿੱਤ ਜੋੜਦੇ ਹਨ। ਗੁਰੂ ਦੀ
isiKAw ਲੈ ਕੇ ਜਿਨ੍ਹਾਂ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਹੀ ਟਿਕ ਗਿਆ, ਉਹ ਸਦਾ ਥਿਰ ਰਹਣ ਵਾਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਸਦਾ ਲਈ ਰੰਗੇ ਗਏ।1।ਰਹਾਉ।
ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥
ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥2॥
ਹੇ ਪ੍ਰਭੂ, ਇਹ ਜਗਤ ਕੁਰਾਹੇ ਪਿਆ ਹੋਇਆ ਹੈ, ਪਰ ਇਸ ਦੇ ਕੀ ਵੱਸ ? ਤੂੰ ਆਪ ਹੀ ਇਸ ਨੂੰ ਕੁਰਾਹੇ ਪਾਇਆ ਹੋਇਆ ਹੈ, ਤੈਨੂੰ ਇਕ ਨੂੰ ਭੁੱਲ ਕੇ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ। ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਜਗਤ ਸਦਾ ਹਰ ਵੇਲੇ ਭਟਕਦਾ ਫਿਰਦਾ ਹੈ, ਤੇ ਤੇਰੇ ਨਾਮ ਵਲੋਂ ਖੁੰਝ ਕੇ ਦੁੱਖ ਸਹਾਰ ਰਿਹਾ ਹੈ।2।
ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥
ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥3॥
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜਿਹੜੇ ਬੰਦੇ ਮਸਤ ਰਹਿੰਦੇ ਹਨ, ਉਹ ਗੁਰੂ ਦੀ ਦੱਸੀ ਸੇਵਾ ਕਰਨ ਦੇ ਕਾਰਨ ਸਦਾ ਲਈ ਪ੍ਰਸਿੱਧ ਹੋ ਜਾਂਦੇ ਹਨ। ਪਰ ਇਹ ਉਸ ਦੀ ਆਪਣੀ ਹੀ ਮਿਹਰ ਹੈ, ਪਰਮਾਤਮਾ ਆਪ ਹੀ ਜਿਸ ਮਨੁੱਖ ਨੂੰ ਇੱਜ਼ਤ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ।3।
ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮ ਪੁਰਿ ਬਧਾ ਦੁਖ ਸਹਾਹੀ ॥
ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥4॥
ਜਿਹੜਾ ਮਨੁੱਖ, ਮਾਇਆ ਦੇ ਮੋਹ ਵਿਚ ਫਸ ਕੇ ਪਰਮਾਤਮਾ ਨੂੰ ਚੇਤੇ ਨਹੀਂ ਰੱਖਦਾ, ਉਹ ਆਪਣੇ ਕੀਤੇ ਕਰਮਾਂ ਦੇ ਵਿਕਾਰਾਂ ਦਾ ਬੱਝਾ ਹੋਇਆ ਜਮ ਦੀ ਨਗਰੀ ਵਿਚ ਆਤਮਕ ਮੌਤ ਦੇ ਕਾਬੂ ਵਿਚ ਆਇਆ ਹੋਇਆ ਦੁੱਖ ਸਹਾਰਦਾ ਹੈ। ਮਾਇਆ ਦੇ ਮੋਹ ਵਿਚ ਅਨ੍ਹਾ ਹੋਇਆ ਉਹ ਮਨੁੱਖ, ਪਰਮਾਤਮਾ ਦੀ ਸਿਫਤ-ਸਾਲਾਹ ਸੁਣਨ ਤੋਂ ਅਸਮਰਥ ਰਹਿੰਦਾ ਹੈ, ਮਾਇਆ ਤੋਂ ਬਿਨਾ ਉਸ ਨੂੰ ਹੋਰ-ਕੁਝ ਦਿਸਦਾ ਵੀ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ, ਪਾਪ ਵਾਲੇ ਜੀਵਨ ਵਿਚ ਹੀ ਸੜਦੇ ਰਹਿੰਦੇ ਹਨ।4।
ਚੰਦੀ ਅਮਰ ਜੀਤ ਸਿੰਘ (ਚਲਦਾ)