ਗੁਰਬਾਣੀ ਦੀ ਸਰਲ ਵਆਿਖਆਿ ਭਾਗ (332)
ਮਾਝ ਮਹਲਾ 3 ॥
ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥
ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਇਐ ਸਹਜੇ ਸਚਿ ਸਮਾਵਣਿਆ ॥1॥
ਹੇ ਭਾਈ, ਸਾਰੇ ਸਰੀਰਾਂ ਵਿਚ ਵਿਆਪਕ ਹੋ ਕੇ, ਪ੍ਰਭੂ ਆਪ ਹੀ ਜਗਤ ਦੇ ਸਾਰੇ ਪਦਾਰਥ ਭੋਗ ਰਿਹਾ ਹੈ, ਫਿਰ ਵੀ ਉਹ
ਅਦ੍ਰਿਸ਼ਟ ਰੂਪ ਵਿਚ ਮੌਜੂਦ ਹੈ, ਅਪਹੁੰਚ ਹੈ ਤੇ ਬੇਅੰਤ ਹੈ। ਉਸ ਪਿਆਰੇ ਹਰਿ-ਪ੍ਰਭੂ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕ ਸਿਮਰਨਾ
ਚਾਹੀਦਾ ਹੈ। ਜਿਹੜੇ ਮਨੁੱਖ ਸਿਮਰਦੇ ਹਨ, ਉਹ ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਵਿਚ ਸਮਾਏ ਰਹਿੰਦੇ ਹਨ ।1।
ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥
ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥1॥ ਰਹਾਉ ॥
ਹੇ ਭਾਈ, ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਹੜਾ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ।
ਜਦੋਂ ਗੁਰੂ ਦਾ ਸ਼ਬਦ ਮਨੁੱਖ ਦੇ ਅੰਤਰ ਆਤਮੇ ਟਿਕਦਾ ਹੈ, ਤਾਂ ਉਹ ਆਪਣੇ ਮਨ ਨਾਲ ਟਾਕਰਾ ਕਰਦਾ ਹੈ, ਤੇ ਮਨ ਦੀਆਂ
ਕਾਮਨਾ ਮਾਰ ਕੇ ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ।1।ਰਹਾਉ।
ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥
ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥2॥
ਹੇ ਭਾਈ, ਕਾਮਾਦਿਕ ਪੰਜ ਵੈਰੀ ਜਗਤ ਦੇ ਆਤਮਕ ਜੀਵਨ ਨੂੰ ਲੁੱਟ ਰਹੇ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਨਾ ਅਕਲ ਹੈ, ਨਾ ਇਸ ਲੁੱਟ ਦੀ ਖਬਰ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁੱਖ ਰਹਿੰਦਾ ਹੈ, ਉਹ ਆਪਣਾ ਘਰ ਬਚਾ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਇਨ੍ਹਾਂ ਪੰਜਾਂ ਵੈਰੀਆਂ ਦਾ ਨਾਸ ਕਰ ਲੈਂਦਾ ਹੈ।2।
ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥
ਮਿiਲ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥3॥
ਜਿਹੜੇ ਮਨੁੱਖ, ਗੁਰੂ ਦੇ ਸਨਮੁੱਖ ਹੁੰਦੇ ਹਨ, ਉਹ ਸਦਾ ਸਦਾ-ਥਿਰ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ, ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੇ ਹਨ, ਉਹ ਪ੍ਰੀਤਮ-ਪ੍ਰਭੂ ਨੂੰ ਮਿਲ ਕੇ, ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਪ੍ਰਭੂ ਦੇ ਦਰ ਤੇ ਇੱਜ਼ਤ ਹਾਸਲ ਕਰਦੇ ਹਨ ।3।
ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਿਬਧਿ ਮਾਇਆ ॥
ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥4॥
ਪਹਿਲਾਂ ਪਰਮਾਤਮਾ ਇਕੱਲਾ ਆਪ, ਨਿਰਗੁਣ ਸਰੂਪ ਸੀ, ਉਸ ਨੇ ਆਪਣੇ ਆਪ ਨੂੰ ਸਰਗੁਣ-ਸਰੂਪ (ਕੁਦਰਤ) ਵਿਚ
ਪ੍ਰਗਟ ਕੀਤਾ ਅਤੇ ਦੋ ਰੂਪਾਂ ਵਾਲਾ ਹੋ ਗਿਆ, ਫਿਰ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ। ਜਿਹੜਾ ਮਨੁੱਖ ਗੁਰੂ ਦੇ
ਸਨਮੁੱਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ, ਮਾਇਆ ਦੇ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਉੱਚਾ ਰਹਿੰਦਾ ਹੈ। ਉਹ ਸਦਾ
ਸਦਾ-ਥਿਰ ਪ੍ਰਭੂ ਦੇ ਨਾਮ-ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ ।4।
ਚੰਦੀ ਅਮਰ ਜੀਤ ਸਿੰਘ (ਚਲਦਾ)