ਗੁਰਬਾਣੀ ਦੀ ਸਰਲ ਵਆਿਖਆਿ ਭਾਗ (334)
ਮਾਝ ਮਹਲਾ 3 ॥
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥
ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥1॥
ਗੁਰੂ ਦੀ ਬਾਣੀ, ਆਤਮਕ ਜੀਵਨ ਦੇਣ ਵਾਲੀ ਹੈ, ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ, ਪਰ ਕਿਸੇ ਵਿਰਲੇ ਗੁਰਮੁਖ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ। ਜਿਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੇਸ਼ਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਿਕਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ ।1।
ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥
ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥1॥ ਰਹਾਉ ॥
ਮੈਂ ਸਦਾ ਉਸ ਮਨੁੱਖ ਤੋਂ ਸਦਕੇ, ਕੁਰਬਾਨ ਜਾਂਦਾ ਹਾਂ, ਜਿਹੜੇ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ। (ਏਥੇ ਇਹ ਗੱਲ ਸਮਝਣ ਵਾਲੀ ਹੈ ਕਿ ਸ਼ਬਦ ਗੁਰੂ ਦੇ ਚਰਨਾਂ ਵਿਚ ਬਹੁਤੇ ਬੰਦੇ ਚਿੱਤ ਜੋੜੀ ਰੱਖਦੇ ਹਨ, ਪਰ ਚਿੱਤ ਜੋੜਨ ਵਾਲਿਆਂ ਦਾਕਰਮ ਵੱਖਰਾ ਵੱਖਰਾ ਹੁੰਦਾ ਹੈ, ਅਤੇ ਜਿਸ ਬੰਦੇ ਨੇ ਉਨ੍ਹਾਂ ਤੋਂ ਸਦਕੇ ਕੁਰਬਾਨ ਹੋਣਾ ਹੁੰਦਾ ਹੈ, ਉਹ ਵੀ ਇਕ ਤੋਂ ਹੀ ਸਦਕੇ- ਕੁਰਬਾਨ ਹੋ ਸਕਦਾ ਹੈ, ਬਹੁਤਿਆਂ ਤੋਂ ਨਹੀਂ) ਸਤਿਗੁਰੁ ਪਰਮਾਤਮਾ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਣ ਵਾਲਾ ਹੈ। ਜਿਸ ਮਨੁੱਖ ਦਾ ਮਨ ਉਸ ਕੁੰਡ ਵਿਚ ਇਸ਼ਨਾਨ ਕਰਦਾ ਹੈ, ਉਹ ਆਪਣੇ ਵਿਕਾਰਾਂ ਦੀ ਮੈਲ਼ ਦੂਰ ਕਰ ਲੈਂਦਾ ਹੈ।1।ਰਹਾਉ।
ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥
ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥2॥
ਹੇ ਸਦਾ-ਥਿਰ ਰਹਣ ਵਾਲੇ ਪ੍ਰਭੂ, ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖੀਰ ਨਹੀਂ ਲੱਭਾ। ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਤੇਰੇ ਚਰਨਾਂ ਵਿਚ ਆਪਣਾ ਚਿੱਤ ਜੋੜਿਆ ਹੈ। ਹੇ ਪ੍ਰਭੂ, ਮਿਹਰ ਕਰ ਕਿ ਮੈਂ ਤੇਰੀ ਸਿਫਤ-ਸਾਲਾਹ ਕਰਦਾ ਕਰਦਾ ਕਦੇ ਵੀ ਨਾ ਰੱਜਾਂ, ਤੇਰੇ ਸਦਾ-ਥਿਰ ਰਹਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ।2।
ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥
ਮਿਿਲ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥3॥
ਹੇ ਭਾਈ, ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਤਾ ਹੈ, ਹੁਣ ਮੈਂ ਹਰ ਥਾਂ ਇਕ
ਪਰਮਾਤਮਾ ਨੂੰ ਹੀ ਵੇਖਦਾ ਹਾਂ, ਉਸ ਤੋਂ ਬਿਨਾ ਮੈਨੂੰ ਕੋਈ ਹੋਰ ਨਹੀਂ ਦਿਸਦਾ। ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ
ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ।3।
ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
ਜੋ ਬੀਜੈ ਸੋਈ ਫਲੁ ਪਾਏ ਸੁਪਨੇ ਸੁਖੁ ਨ ਪਾਵਣਿਆ ॥4॥
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਪ੍ਰਭੂ ਨੂੰ ਭੁਲਾ ਕੇ, ਮਾਇਆ ਦੇ
ਪਿਆਰ ਵਿਚ ਫਸਿਆ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਰਤਨ ਨੂੰ, ਦੁਨੀਆ ਦੇ ਸਭ ਪਦਾਰਥਾਂ ਨਾਲੋਂ ਸ੍ਰੇਸ਼ਟ ਪਦਾਰਥ ਨੂੰ
ਤੋਰੀਏ ਦੇ ਨਾੜ ਦੇ ਵੱਟੇ ਵਿਚ ਹੱਥੋਂ ਗਵਾਂਦਾ ਰਹਿੰਦਾ ਹੈ। ਜਿਹੜਾ ਦੁਖਦਾਈ ਬੀਜ ਉਹ ਬੀਜਦਾ ਹੈ, ਉਸ ਦਾ ਉਹੀ ਦੁਖਦਾਈ ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਵੀ ਆਤਮਕ ਆਨੰਦ ਨਹੀਂ ਪਾਂਦਾ ।4।
cMdI Amr jIq isMG (cldw)