ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਆਿਖਆਿ ਭਾਗ (351)
ਗੁਰਬਾਣੀ ਦੀ ਸਰਲ ਵਆਿਖਆਿ ਭਾਗ (351)
Page Visitors: 67

    ਗੁਰਬਾਣੀ ਦੀ ਸਰਲ ਵਆਿਖਆਿ ਭਾਗ (351)     
     ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥
     ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥5
      ਹੇ ਭਾਈ, ਉਸ ਹਰੀ, ਕਰਤਾਰ ਦੇ ਕੌਤਕ ਅਚਰਜ ਹਨ, ਜੀਵਾਂ ਦੇ ਕੁਰਾਹੇ ਪੈ ਕੇ ਭਟਕਦੇ ਇਸ ਮਨ ਨੂੰ ਵੀ ਉਹ ਕਰਤਾਰ ਮੋੜ ਲਿਆਉਂਦਾ ਹੈ। ਉਸ ਮਨ ਨੂੰ ਪ੍ਰਭੂ ਆਪਣੀ ਆਤਮਕ ਜੀਵਨ-ਦਾਤੀ ਸਿਫਤ-ਸਾਲਾਹ ਦੀ ਬਾਣੀ ਨਾਲ ਮੋੜ ਦੇਂਦਾ ਹੈ, ਤੇ ਸਿਫਤ-ਸਾਲਾਹ ਦੇ ਸ਼ਬਦ ਦੀ ਰਾਹੀਂ ਆਪਣਾ ਨਾਮ ਉਸ ਦੇ ਅੰਦਰ ਪਰਗਟ ਕਰ ਦੇਂਦਾ ਹੈ ।5
     ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੈ ਲੋਕ ਸਬਾਏ ॥
     ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥6
      ਹੇ ਪ੍ਰਭੂ, ਖੋਟੇ ਜੀਵ ਤੇ ਖਰੇ ਜੀਵ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ, ਤੂੰ ਆਪ ਹੀ ਸਾਰੇ ਜੀਵਾਂ ਦੀਆਂ ਕਰਤੂਤਾਂ ਨੂੰ ਪਰਖਦਾ ਰਹਿੰਦਾ ਹੈਂ। ਖਰੇ ਜੀਵਾਂ ਨੂੰ ਪਰਖ ਕੇ ਤੂੰ ਆਪਣੇ ਖਜ਼ਾਨੇ ਵਿਚ ਪਾ ਲੈਂਦਾ ਹੈਂ, ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈਂ ਤੇ ਖੋਟੇ ਜੀਵਾਂ ਨੂੰ ਭਟਕਣਾ ਵਿਚ ਪਾ ਕੇ ਕੁਰਾਹੇ ਪਾ ਦੇਂਦਾ ਹੈਂ।6
     ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥
     ਤੇਰੇ ਭਾਣੇ ਵਿਿਚ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥7
      ਹੇ ਕਰਤਾਰ, ਮੈਂ ਤੇਰਾ ਦਾਸ ਕਿਸ ਤਰ੍ਹਾਂ ਤੇਰਾ ਦਰਸ਼ਨ ਕਰਾਂ ? ਕਿਸ ਤਰ੍ਹਾਂ ਤੇਰੀ ਸਿਫਤ-ਸਾਲਾਹ ਕਰਾਂ ? ਜੇ ਤੇਰੀ ਆਪਣੀ ਹੀ ਮਿਹਰ ਹੋਵੇ, ਤੇ ਮੈਨੂੰ ਤੂੰ ਗੁਰੂ ਮਿਲਾ ਦੇਵੇਂ, ਤਾਂ ਗੁਰੂ ਦੀ ਕਿਰਪਾ ਨਾਲ, ਗੁਰੂ ਦੇ ਸ਼ਬਦ ਵਿਚ ਲੱਗ ਕੇ ਤੇਰੀ ਸਿਫਤ-ਸਾਲਾਹ ਕਰ ਸਕਦਾ ਹਾਂ। ਹੇ ਪ੍ਰਭੂ, ਤੇਰੇ ਹੁਕਮ ਨਾਲ ਹੀ ਤੇਰਾ ਅੰਮ੍ਰਿਤ ਨਾਮ ਜੀਵ ਦੇ ਹਿਰਦੇ ਵਿਚ ਵੱਸਦਾ ਹੈ, ਤੂੰ ਆਪਣੇ ਹੁਕਮ ਅਨੁਸਾਰ ਹੀ ਆਪਣਾ ਨਾਮ-ਅੰਮ੍ਰਿਤ, ਜੀਵਾਂ ਨੂੰ ਪਿਲਾਂਦਾ ਹੈਂ ।7।    
     ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥
     ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥81516
      ਹੇ ਭਾਈ, ਜੇ ਸੱਚੇ ਗੁਰੂ ਦਾ ਆਸਰਾ-ਪਰਨਾ ਲਿਆ ਜਾਵੇ, ਤਦੋਂ ਹੀ ਆਤਮਕ ਜੀਵਨ ਦੇਣ ਵਾਲਾ ਗੁਰ ਸ਼ਬਦ, ਤਦੋਂ ਹੀ ਆਤਮਕ ਜੀਵਨ-ਦਾਤੀ ਸਿਫਤ-ਸਾਲਾਹ ਦੀ ਬਾਣੀ ਮਨੁੱਖ ਦੇ ਹਿਰਦੇ ਵਿਚ ਵੱਸ ਸਕਦੀ ਹੈ।
 ਹੇ ਨਾਨਕ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਇਹ ਨਾਮ-ਅੰਮ੍ਰਿਤ ਪੀਤਿਆਂ, ਮਾਇਆ ਦੀ ਸਾਰੀ ਭੁੱਖ ਲਹਿ ਜਾਂਦੀ ਹੈ ।81516। 
         ਚੰਦੀ ਅਮਰ ਜੀਤ ਸਿੰਘ      (ਚਲਦਾ)

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.