ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਆਿਖਆਿ ਭਾਗ (354)
ਗੁਰਬਾਣੀ ਦੀ ਸਰਲ ਵਆਿਖਆਿ ਭਾਗ (354)
Page Visitors: 78

   ਗੁਰਬਾਣੀ ਦੀ ਸਰਲ ਵਆਿਖਆਿ ਭਾਗ (354)     
     ਮਾਝ ਮਹਲਾ 3
     ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥
     ਸਚੈ ਸਬਦਿ ਸਚਾ ਸਲਾਹੀ ਸਚੈ ਮੇਲਿ ਮਿਲਾਵਣਿਆ ॥1
      ਹੇ ਪ੍ਰਭੂ, ਜਿਹੜੇ ਬੰਦੇ ਤੈਨੂੰ ਚੰਗੇ ਲਗਦੇ ਹਨ, ਉਹ ਤੇਰੇ ਸਦਾ-ਥਿਰ ਨਾਮ ਵਿਚ ਜੁੜੇ ਰਹਿੰਦੇ ਹਨ। ਉਹ ਆਤਮਕ ਅਡੋਲਤਾ ਦੇ ਭਾਵ ਵਿਚ ਟਿਕ ਕੇ ਸਦਾ ਤੇਰੇ, ਸਦਾ-ਥਿਰ ਰਹਿਣ ਵਾਲੇ ਨਾਮ ਨੂੰ ਸਿਮਰਦੇ ਹਨ। ਹੇ ਭਾਈ, ਜੇ ਪ੍ਰਭੂ ਦੀ ਮਿਹਰ ਹੋਵੇ ਤਾਂ, ਮੈਂ ਵੀ ਸਦਾ-ਥਿਰ ਪ੍ਰਭੂ ਦੀ ਸਿਫਤ ਸਾਲਾਹ ਦੇ ਸ਼ਬਦ ਦੀ ਰਾਹੀਂ, ਉਸ ਸਦਾ-ਥਿਰ ਪਰਮਾਤਮਾ ਦੀ ਸਿਫਤ-ਸਾਲਾਹ ਕਰਦਾ ਰਹਾਂ। ਜਿਹੜੇ ਸਿਫਤ-ਸਾਲਾਹ ਕਰਦੇ ਹਨ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ।1
     ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥
     ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥1ਰਹਾਉ ॥
      ਮੈਂ ਉਨ੍ਹਾਂ ਤੋਂ ਸਦਕੇ ਹਾਂ, ਕੁਰਬਾਨ ਹਾਂ, ਜੋ ਸਦਾ ਕਾਇਮ ਰਹਣ ਵਾਲੇ ਪਰਮਾਤਮਾ ਦੀ ਸਿਫਤ ਸਾਲਾਹ ਕਰਦੇ ਹਨ। ਜਿਹੜੇ ਮਨੁੱਖ ਸਦਾ ਥਿਰ ਪ੍ਰਭੂ ਦਾ ਧਿਆਨ ਧਰਦੇ ਹਨ, ਉਹ ਉਸ ਸਦਾ-ਥਿਰ ਵਿਚ ਰੰਗੇ ਰਹਿੰਦੇ ਹਨ, ਉਹ ਸਦਾ ਹੀ ਸਦਾ-ਥਿਰ ਵਿਚ ਲੀਨ ਰਹਿੰਦੇ ਹਨ ।1ਰਹਾਉ।
     ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥
     ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥2
      ਹੇ ਭਾਈ, ਮੈਂ ਜਿੱਧਰ ਵੇਖਦਾ ਹਾਂ, ਸਦਾ-ਥਿਰ ਪਰਮਾਤਮਾ ਸਭ ਥਾਈਂ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਹੀ ਮੈਂ ਉਸ ਨੂੰ ਆਪਣੇ ਮਨ ਵਿਚ ਵਸਾ ਸਕਦਾ ਹਾਂ। ਜਿਹੜੇ ਮਨੁੱਖ, ਉਸ ਸਦਾ-ਥਿਰ ਦਾ ਨਾਮ ਸੁਣ ਕੇ, ਉਚਾਰ ਕੇ ਉਸ ਦੇ ਗੁਣ ਕਥਨ ਕਰਦੇ ਹਨ, ਉਨ੍ਹਾਂ ਦਾ ਮਨ ਸਦਾ-ਥਿਰ ਰਹਣ ਵਾਲੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਨ੍ਹਾਂ ਦੇ ਗਿਆਨ-ਇੰਦਰੇ ਅਡੋਲ ਹੋ ਜਾਂਦੇ ਹਨ ।2।  
     ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ
     ਸਤਿਗੁਰ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥3
      ਮਨ ਦੀ ਤ੍ਰਿਸ਼ਨਾ ਨੂੰ ਮਾਰ ਕੇ ਜਿਸ ਮਨੁੱਖ ਦੀ ਚਾਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਈ ਹੈ, ਉਸ ਨੇ ਇਸ ਟਿਕੇ ਹੋਏ ਮਨ ਦੀ ਰਾਹੀਂ ਇਹ ਸਾਰੀ ਜਨਮ-ਮਰਨ ਦੇ ਗੇੜ ਦੀ ਖੇਡ ਵੇਖ ਲਈ ਹੈ, ਸਮਝ ਲਈ ਹੈ। ਉਹ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ, ਉਸ ਦਾ ਮਨ ਸਦਾ ਵਾਸਤੇ ਮਾਇਆ ਦੇ ਹੱਲਿਆਂ ਵਲੋਂ ਅਡੋਲ ਹੋ ਜਾਂਦਾ ਹੈ, ਉਹ ਆਪਣੇ ਅਸਲ ਘਰ ਵਿਚ, ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਹਾਸਲ ਕਰ ਲੈਂਦਾ ਹੈ।3। 
     ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥
     ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥4
      ਹੇ ਭਾਈ ਗੁਰੂ ਦੇ ਸ਼ਬਦ ਨੇ ਮੈਨੂੰ ਪਰਮਾਤਮਾ, ਮੇਰੇ ਹਿਰਦੇ-ਘਰ ਵਿਚ ਵੱਸਦਾ ਵਿਖਾ ਦਿੱਤਾ ਹੈ। ਸ਼ਬਦ ਨੇ ਮੇਰੇ ਅੰਦਰੋਂ ਮਾਇਆ ਦਾ ਮੋਹ ਸਾੜ ਦਿੱਤਾ ਹੈ। ਹੁਣ ਮੈਂ ਹਰ ਥਾਂ ਉਸ ਸਦਾ-ਥਿਰ ਪ੍ਰਭੂ ਨੂੰ ਹੀ ਵੇਖ ਕੇ ਉਸ ਦੀ ਸਿਫਤ-ਸਾਲਾਹ ਕਰਦਾ ਹਾਂ। ਹੇ ਭਾਈ ਗੁਰੂ ਦੇ ਸ਼ਬਦ ਵਿਚ ਜੁੜਨ ਵਾਲੇ ਮਨੁੱਖ, ਸਦਾ-ਥਿਰ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦੇ ਹਨ ।4
         ਚੰਦੀ ਅਮਰ ਜੀਤ ਸਿੰਘ       (ਚਲਦਾ) 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.