ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਨਉ ਨਿiਧ ਨਾਮੁ ਵਸਿਆ ਮਨਿ ਆਏ ॥
ਪੂਰੈ ਭਾਗਿ ਸਤਿਗੁਰ ਪਾਇਆ ਸਬਦੇ ਮੇਲਿ ਮਿਲਾਵਣਿਆ ॥5॥
ਹੇ ਪ੍ਰਭੂ, ਤੇਰੇ ਭਗਤ ਬੜੇ ਚਾਉ ਨਾਲ, ਤੇਰੇ ਨਾਮ ਰੰਗ ਵਿਚ ਰੰਗੇ ਰਹਿੰਦੇ ਹਨ। ਉਨ੍ਹਾਂ ਦੇ ਮਨ ਵਿਚ ਤੇਰਾ ਨਾਮ ਆ ਵੱਸਦਾ ਹੈ, ਜੋ ਮਾਨੋ ਨੌਂ ਖਜ਼ਾਨੇ ਹੈ। ਜਿਸ ਮਨੁੱਖ ਨੇ ਪੂਰੇ ਭਾਗਾਂ ਨਾਲ ਗੁਰੂ ਲੱਭ ਲਿਆ, ਗੁਰੂ ਉਸ ਨੂੰ ਆਪਣੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਦੇਂਦਾ ਹੈ।5।
ਤੂੰ ਦਇਆਲੁ ਸਦਾ ਸੁਖਦਾਤਾ ॥ ਤੂੰ ਆਪੇ ਮੇਲਿiਹ ਗੁਰਮੁਖਿ ਜਾਤਾ ॥
ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥6॥
ਹੇ ਪ੍ਰਭੂ ਤੂੰ ਦਯਾ ਦਾ ਸੋਮਾ ਹੈਂ, ਤੂੰ ਸਦਾ ਸਭ ਜੀਵਾਂ ਨੂੰ ਸੁਖ ਦੇਣ ਵਾਲਾ ਹੈਂ, ਤੂੰ ਆਪ ਹੀ ਜੀਵਾਂ ਨੂੰ ਗੁਰੂ ਨਾਲ ਮਿਲਾਂਦਾ ਹੈਂ। ਗੁਰੂ ਦੀ ਸਰਨ ਪੈ ਕੇ ਜੀਵ ਤੇਰੇ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ। ਹੇ ਪ੍ਰਭੂ, ਤੂੰ ਆਪ ਹੀ ਜੀਵਾਂ ਨੂੰ ਆਪਣਾ ਨਾਮ ਬਖਸ਼ਦਾ ਹੈਂ, ਨਾਮ ਜਪਣ ਦੀ ਇੱਜ਼ਤ ਦੇਂਦਾ ਹੈਂ। ਜਿਹੜੇ ਮਨੁੱਖ ਤੇਰੇ ਨਾਮ ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ।6।
ਸਦਾ ਸਦਾ ਸਾਚੇ ਤੁਧੁ ਸਾਲਾਹੀ ॥ ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥
ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥7॥
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ, ਮਿਹਰ ਕਰ, ਮੈਂ ਸਦਾ ਹੀ, ਸਦਾ ਹੀ, ਤੇਰੀ ਸਿਫਤ-ਸਾਲਾਹ ਕਰਦਾ ਰਹਾਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੇਰੇ ਨਾਲ ਸਾਂਝ ਪਾਂਦਾ ਹੈ, ਹੋਰ ਕੋਈ ਤੇਰੇ ਨਾਲ ਸਾਂਝ ਨਹੀਂ ਪਾ ਸਕਦਾ। ਜਿਹੜਾ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ. ਉਸ ਦਾ ਮਨ ਸਦਾ ਇਕ ਪਰਮਾਤਮਾ ਦੇ ਨਾਲ ਹੀ ਜੁੜਿਆ ਰਹਿੰਦਾ ਹੈ। ਜੇ ਮਨੁੱਖ ਦਾ ਮਨ ਪਰਮਾਤਮਾ ਦੀ ਯਾਦ ਦੇ ਵਿਚ ਗਿੱਝ ਜਾਵੇ, ਤਾਂ ਮਨੁੱਖ ਮਨ ਵਿਚ ਮਿiਲਆ ਰਹਿੰਦਾ ਹੈ, ਬਾਹਰ ਨਹੀਂ ਭਟਕਦਾ।7।
ਗੁਰਮੁਖਿ ਹੋਵੈ ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥
ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥8॥21॥22॥
ਜਿਹੜਾ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦਾ ਹੈ, ਉਹ ਸਦਾ ਕਾਇਮ ਰਹਣ ਵਾਲੇ ਬੇ-ਪਰਵਾਹ ਠਾਕੁਰ ਦੀ ਸਿਫਤ-ਸਾਲਾਹ ਕਰਦਾ ਹੈ। ਹੇ ਨਾਨਕ, ਉਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ।8।21।22।
ਚੰਦੀ ਅਮਰ ਜੀਤ ਸਿੰਘ (ਚਲਦਾ)