ਗੁਰਬਾਣੀ ਦੀ ਸਰਲ ਵਿਆਖਿਆ ਭਾਗ (375)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (375)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (375)
ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥
ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥5॥
ਪਰਮਾਤਮਾ ਮਨੁੱਖ ਦੇ ਹਿਰਦੇ ਘਰ ਵਿਚ ਹੀ ਵੱਸਦਾ ਹੈ, ਪਰ ਮਾਇਆ ਦੇ ਪਿਆਰ ਦੇ ਕਾਰਨ, ਮਨੁੱਖ ਦੇ ਅੰਦਰ ਅਗਿਆਨਤਾ ਦਾ ਹਨੇਰਾ ਪਿਆ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਲੈ ਕੇ ਆਪਣੇ ਅੰਦਰੋਂ ਹਉਮੈ ਤੇ ਮਮਤਾ ਦੂਰ ਕਰਦਾ ਹੈ, ਤਦੋਂ ਇਸ ਦੇ ਅੰਦਰ ਪਰਮਾਤਮਾ ਦੀ ਜੋਤ ਦਾ ਆਤਮਕ ਚਾਨਣ ਹੋ ਜਾਂਦਾ ਹੈ, ਆਤਮਕ ਆਨੰਦ ਦੇਣ ਵਾਲੀ ਪਰਮਾਤਮਾ ਦੀ ਸਿਫਤ-ਸਾਲਾਹ ਇਸ ਦੇ ਅੰਦਰ ਉੱਘੜ ਪੈਂਦੀ ਹੈ, ਤੇ ਇਹ ਹਰ ਵੇਲੇ ਪ੍ਰਭੂ ਦਾ ਨਾਮ ਸਿਮਰਦਾ ਹੈ।5।
ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿiਟਆ ਅੰਧਿਆਰਾ ॥
ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥6॥
ਜਿਸ ਪ੍ਰਭੂ ਜੋਤ ਨੇ ਸਾਰਾ ਜਗਤ-ਪਸਾਰਾ ਪਸਾਰਿਆ ਹੈ, ਗੁਰੂ ਦੀ ਸਿiਖਆ ਦੀ ਰਾਹੀਂ ਉਹ ਜਿਸ ਮਨੁੱਖ ਦੇ ਅੰਦਰ ਪ੍ਰਗਟ ਹੋ ਜਾਂਦੀ ਹੈ , ਉਸ ਦੇ ਅੰਦਰੋਂ ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ, ਉਸ ਦਾ ਹਿਰਦਾ-ਕਮਲ-ਫੁਲ ਖਿੜ ਪੈਂਦਾ ਹੈ, ਉਹ ਸਦਾ
ਆਤਮਕ ਆਨੰਦ ਮਾਣਦਾ ਹੈ, ਉਸ ਦੀ ਸੁਰਤ, ਪਰਮਾਤਮਾ ਦੀ ਜੋਤ ਵਿਚ ਮਿਲੀ ਰਹਿੰਦੀ ਹੈ।6।
ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥
ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥7॥
ਮਨੁੱਖ ਦੇ ਸਰੀਰ ਵਿਚ, ਪਰਮਾਤਮਾ ਦੇ ਗੁਣ-ਰੂਪ ਰਤਨਾਂ ਦੇ ਖਜ਼ਾਨੇ ਭਰੇ ਪਏ ਹਨ, ਪਰ ਇਹ ਉਸ ਮਨੁੱਖ ਨੂੰ ਲੱਭਦੇ ਹਨ, ਜਿਹੜਾ ਗੁਰੂ ਦੀ ਸਰਨ ਪੈ ਕੇ ਬੇ-ਅੰਤ ਪ੍ਰਭੂ ਦਾ ਨਾਮ ਪ੍ਰਾਪਤ ਕਰਦਾ ਹੈ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪ੍ਰਭੂ ਨਾਮ ਦਾ ਵਪਾਰੀ ਬਣ ਕੇ ਆਤਮਕ ਗੁਣਾਂ ਦੇ ਰਤਨਾਂ ਦਾ ਵਪਾਰ ਕਰਦਾ ਹੈ, ਤੇ ਸਦਾ ਪ੍ਰਭੂ-ਨਾਮ ਦੀ ਖੱਟੀ ਖੱਟਦਾ ਹੈ।7।
ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥
ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥8॥27॥28॥
ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ, ਪਰਮਾਤਮਾ ਆਪ ਹੀ ਜਵਿਾਂ ਦੇ ਅੰਦਰ ਆਪਣਾ ਨਾਮ-ਪਦਾਰਥ ਟਿਕਾਂਦਾ ਹੈ, ਪਰਮਾਤਮਾ
ਆਪ ਹੀ ਇਹ ਦਾਤ ਜੀਵਾਂ ਨੂੰ ਦੇਂਦਾ ਹੈ। ਗੁਰੂ ਦੀ ਸਰਨ ਪੈ ਕੇ ਅਨੇਕਾਂ ਵਡ-ਭਾਗੀ ਮਨੁੱਖ ਨਾਮ-ਵੱਖਰ ਦਾ ਸੌਦਾ ਕਰਦੇ ਹਨ।
ਹੇ ਨਾਨਕ, ਜਿਸ ਮਨੁੱਖ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ-ਨਾਮ ਪ੍ਰਾਪਤ ਕਰਦਾ ਹੈ, ਪ੍ਰਭੂ ਆਪਣੀ ਕਿਰਪਾ ਕਰ ਕੇ ਆਪਣਾ ਨਾਮ ਉਸ ਦੇ ਮਨ ਵਿਚ ਵਸਾਂਦਾ ਹੈ ।8।27।28।
ਚੰਦੀ ਅਮਰ ਜੀਤ ਸਿੰਘ (ਚਲਦਾ)