ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ (380)
Page Visitors: 50
ਗੁਰਬਾਣੀ ਦੀ ਸਰਲ ਵਿਆਖਿਆ ਭਾਗ (380)
ਮਾਝ ਮਹਲਾ 3 ॥
ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ ਦੁਖੁ ਪਾਵਹਿ ॥
ਬਿiਖਆ ਮਾਤੇ ਕਿਛੁ ਸੂਝੈ ਨਾਹੀ ਫਿiਰ ਫਿiਰ ਜੂਨੀ ਆਵਣਿਆ ॥1॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਵੇਦ ਆਦਿ ਧਰਮ ਪੁਸਤਕਾਂ ਪੜ੍ਹਦੇ ਹਨ, ਤੇ ਇਸ ਕਾਰਨ ਆਪਣੇ ਆਪ ਨੂੰ ਪੰਡਿਤ ਵਿਦਵਾਨ ਅਖਵਾਂਦੇ ਹਨ, ਪਰ ਫਿਰ ਵੀ ਉਹ ਮਾਇਆ ਦੇ ਪਿਆਰ ਵਿਚ ਟਿਕੇ ਰਹਿੰਦੇ ਹਨ, ਧਰਮ-ਪੁਸਤਕਾਂ ਪੜ੍ਹਦੇ ਹੋਏ ਵੀ ਹਉਮੈ ਆਦਿ ਦਾ ਵੱਡਾ ਦੁੱਖ ਸਹਿੰਦੇ ਰਹਿੰਦੇ ਹਨ। ਮਾਇਆ ਦੇ ਮੋਹ ਵਿਚ ਮਸਤ ਰਹਿਣ ਕਰਕੇ ਉਨ੍ਹਾਂ ਨੂੰ ਆਤਮਕ ਜੀਵਨ ਦੀ ਕੁਝ ਵੀ ਸਮਝ ਨਹੀਂ ਪੈਂਦੀ, ਉਹ ਮੁੜ ਮੁੜ ਜੂਨਾਂ ਵਿਚ ਪਏ ਰਹਿੰਦੇ ਹਨ।1।
ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥
ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥1॥ ਰਹਾਉ ॥
ਹੇ ਭਾਈ, ਮੈਂ ਤਾਂ ਉਨ੍ਹਾਂ ਮਨੁੱਖਾਂ ਤੋਂਂ ਸਦਾ ਸਦਕੇ , ਕੇਰਬਾਨ ਜਾਂਦਾ ਹਾਂ, ਜਿਹੜੇ ਹਉਮੈ ਦੂਰ ਕਰ ਕੇ ਗੁਰੂ ਚਰਨਾਂ ਵਿਚ ਟਿਕੇ ਰਹਿੰਦੇ ਹਨ। ਗੁਰੂ ਦੀ ਸਰਨ ਪੈਣ ਦੇ ਕਾਰਨ ਪਰਮਾਤਮਾ ਉਨ੍ਹਾਂ ਦੇ ਮਨ ਵਿਚ ਆ ਵੱਸਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ।1।ਰਹਾਉ।
ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥
ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥2॥
ਆਪਣੇ ਆਪ ਨੂੰ ਪੰਡਿਤ ਅਖਵਾਉਣ ਵਾਲੇ ਲੋਕ ਵੇਦ ਤਾਂ ਪੜ੍ਹਦੇ ਹਨ ਪਰ ਉਨ੍ਹਾਂ ਨੂੰ ਪਰਮਾਤਮਾ ਦੇ ਮਿਲਾਪ ਦਾ ਆਨੰਦ ਨਹੀਂ ਆਉਂਦਾ। ਵੇਦ ਆਦਿ ਪੜ੍ਹ ਕੇ ਤਾਂ ਉਹ ਸਿਰਫ ਕੋਈ ਨਾ ਕੋਈ ਧਰਮ ਚਰਚਾ, ਬਹਿਸ ਹੀ ਹੋਰਨਾਂ ਨੂੰ ਸੁਣਾਂਦੇ ਹਨ, ਆਪ ਉਹ ਮਾਇਆ ਦੇ ਮੋਹ ਵਿਚ ਹੀ ਟਿਕੇ ਰਹਿੰਦੇ ਹਨ। ਉਨ੍ਹਾਂ ਦੀ ਆਪਣੀ ਮੱਤ ਬੇ-ਸਮਝੀ ਵਾਲੀ ਹੀ ਰਹਿੰਦੀ ਹੈ, ਉਨ੍ਹਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਿਕਆ ਰਹਿੰਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਹੀ ਗੁਰੂ ਪਾਸੋਂ ਮੱਤ ਲੈ ਕੇ ਪਰਮਾਤਮਾ ਦੀ ਸਿਫਤ-ਸਾਲਾਹ ਕਰ ਸਕਦੇ ਹਨ।2।
ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥
ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥3॥
ਜਿਸ ਹਿਰਦੇ ਵਿਚ ਅਕੱਥ ਪਰਮਾਤਮਾ ਦੀ ਸਿਫਤ-ਸਾਲਾਹ ਹੁੰਦੀ ਰਹੇ, ਉਸ ਹਿਰਦੇ ਵਿਚ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਸੋਹਣਾ ਲੱਗਣ ਲੱਗ ਪੈਂਦਾ ਹੈ। ਗੁਰੂ ਦੇ ਉਪਦੇਸ਼ ਨਾਲ ਸਦਾ-ਥਿਰ ਪ੍ਰਭੂ, ਮਨੁੱਖ ਦੇ ਮਨ ਵਿਚ ਪਿਆਰਾ ਲੱਗਣ ਲੱਗ
ਜਾਂਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦਿਨ-ਰਾਤ ਸਦਾ-ਥਿਰ ਪਰਮਾਤਾ ਨੂੰ ਹੀ ਸਿਮਰਦੇ ਰਹਿੰਦੇ ਹਨ, ਉਨ੍ਹਾਂ ਦਾ ਮਨ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।3।
ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥
ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਿਲ ਸਚੇ ਸੁਖੁ ਪਾਵਣਿਆ ॥4॥
ਜਿਹੜੇ ਮਨੁੱਖ ਸਦਾ-ਥਿਰ ਰਹਣ ਵਾਲੇ ਪਰਮਾਤਮਾ ਦੇ ਪ੍ਰੇਮ ਰੰਗ ਵਿਚ ਰੰਗੇ ਰਹਿੰਦੇ ਹਨ, ਉਨ੍ਹਾਂ ਨੂੰ ਉਹ ਸਦਾ ਕਾਇਮ ਰਹਣ ਵਾਲਾ ਪ੍ਰਭੂ ਪਿਆਰਾ ਲੱਗਦਾ ਹੈ। ਇਹ ਦਾਤ ਪਰਮਾਤਮਾ ਆਪ ਹੀ, ਉਨ੍ਹਾਂ ਨੂੰ ਦੇਂਦਾ ਹੈ, ਇਹ ਦਾਤ ਦੇ ਕੇ ਉਹ ਪਛਤਾਂਦਾ ਨਹੀਂ, ਕਿਉਂਕਿ ਇਸ ਦਾਤ ਦੀ ਬਰਕਤ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਤੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਮਿਲ ਕੇ ਉਹ ਆਤਮਕ ਆਨੰਦ ਮਾਣਦੇ ਹਨ।4।
ਚੰਦੀ ਅਮਰ ਜੀਤ ਸਿੰਘ (ਚਲਦਾ)