ਗੁਰਬਾਣੀ ਦੀ ਸਰਲ ਵਆਿਖਆਿ ਭਾਗ (346)
ਮਾਝ ਮਹਲਾ 3 ॥
ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿiਰ ਓਪਤਿ ਹੋਵੈ ॥
ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵiਣਆ ॥1॥
ਪਰਮਾਤਮਾ ਦੇ ਹੁਕਮ ਵਿਚ ਹੀ ਜਗਤ ਬਣਦਾ ਹੈ ਅਤੇ ਨਾਸ ਹੁੰਦਾ ਹੈ। ਨਾਸ ਹੋਣ ਮਗਰੋਂ, ਪ੍ਰਭੂ ਦੇ ਹੁਕਮ ਵਿਚ ਹੀ ਫਿਰ ਬਣਦਾ ਹੈ। ਗੁਰੂ ਦੇ ਸਨਮੁਖ ਰਹਣ ਵਾਲੇ ਮਨੁੱਖ ਨੂੰ ਇਹ iਨਸਚw ਹੋ ਜਾਂਦਾ ਹੈ ਕਿ ਹਰੇਕ ਥਾਂ ਸਦਾ-ਥਿਰ ਪਰਮਾਤਮਾ ਆਪ ਹੀ ਮੌਜੂਦ ਹੈ, ਜਗਤ ਪੈਦਾ ਕਰ ਕੇ ਉਸ ਵਿਚ ਲੀਨ ਹੋ ਰਿਹਾ ਹੈ।1।
ਹਉ ਵਾਰੀ ਜੀਉ ਵਾਰੀ ਗੁਰ ਪੂਰਾ ਮੰਨਿ ਵਸਾਵiਣਆ ॥
ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥1॥ ਰਹਾਉ ॥
ਮੈਂ ਉਨ੍ਹਾਂ ਮਨੁੱਖਾਂ ਤੋਂ ਸਦਕੇ, ਕੁਰਬਾਨ ਜਾਂਦਾ ਹਾਂ, ਜੋ ਪੂਰੇ ਗੁਰੂ ਨੂੰ ਆਪਣੇ ਮਨ ਵਿਚ ਵਸਾਂਦੇ ਹਨ। ਗੁਰੂ ਪਾਸੋਂ ਆਤਮਕ ਅਡੋਲਤਾ ਮਿਲਦੀ ਹੈ, ਗੁਰੂ ਦੀ ਸਰਨ ਪੈ ਕੇ ਮਨੁੱਖ ਦਿਨ ਰਾਤ ਪ੍ਰਭੂ ਦੀ ਭਗਤੀ ਕਰਦਾ ਹੈ, ਪ੍ਰਭੂ ਦੇ ਗੁਣ ਉਚਾਰ ਕੇ, ਗੁਣਾਂ ਦੇ ਮਾਲਕ ਪਰਮਾਤਮਾ ਵਿਚ ਲੀਨ ਰਹਿੰਦਾ ਹੈ।1।ਰਹਾਉ।
ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥
ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥2॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਾਣਦਾ ਹੈ ਕਿ ਧਰਤੀ, ਪਾਣੀ, ਹਵਾ, ਅੱਗ ਰੂਪ ਹੋ ਕੇ ਪਰਮਾਤਮਾ ਜਗਤ-ਰੂਪ ਅਚਰਜ ਖੇਡ, ਖੇਡ ਰਿਹਾ ਹੈ। ਉਹ ਮਨੁੱਖ, ਜਿਹੜਾ ਗੁਰੂ ਤੋਂ ਬੇਮੁਖ ਹੈ, ਆਤਮਕ ਮੌਤ ਸਹੇੜ ਕੇ ਜੰਮਦਾ ਮਰਦਾ ਰਹਿੰਦਾ ਹੈ, iਨਗੁਰੇ ਨੂੰ ਜਨਮ-ਮਰਨ ਦਾ ਗੇੜ ਪਿਆ ਰਹਿੰਦਾ ਹੈ।2।
ਤਿiਨ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿiਚ ਸਭੁ ਕਿਛੁ ਪਾਇਆ ॥
ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵiਣਆ ॥3॥
ਹੇ ਭਾਈ, ਉਸ ਕਰਤਾਰ ਨੇ, ਇਹ ਜਗਤ, ਇਕ ਤਮਾਸ਼ਾ ਰਚਿਆ ਹੋਇਆ ਹੈ, ਉਸ ਨੇ ਮਨੁੱਖਾ ਸਰੀਰ ਵਿਚ ਹਰੇਕ ਗੁਣ ਭਰ ਦਿੱਤਾ ਹੈ। ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ. ਆਪਣੇ ਆਪੇ ਦੀ ਖੋਜ ਕਰ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਪਹੁੰਚ ਜਾਂਦਾ ਹੈ, ਪਰਮਾਤਮਾ ਉਸ ਨੂੰ ਆਪਣੀ ਹਜ਼ੂਰੀ ਵਿਚ ਹੀ ਟਿਕਾ, ਰੱਖਦਾ ਹੈ।3।
ਸਚਾ ਸਾਹੁ ਸਚੇ ਵਣਜਾਰੇ ॥ ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵiਣਆ ॥4॥
ਪਰਮਾਤਮਾ ਸਦਾ ਕਾਇਮ ਰਹਣ ਵਾਲਾ ਇਕ ਸ਼ਾਹੂਕਾਰ ਹੈ, ਜਗਤ ਦੇ ਸਾਰੇ ਜੀਵ, ਉਸ ਸਦਾ-iਥਰ ਸ਼ਾਹ ਦੇ ਭੇਜੇ ਹੋਏ ਵਪਾਰੀ ਹਨ। ਉਹੀ ਜੀਵ-ਵਣਜਾਰੇ ਸਦਾ-ਥਿਰ ਨਾਮ-ਸੌਦਾ ਵਿਹਾਜਦੇ ਹਨ, ਜਿਹੜੇ ਬੇਅੰਤ-ਪ੍ਰਭੂ ਦੇ ਰੂਪ, ਗੁਰੂ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ। ਉਹ ਸਦਾ-ਥਿਰ ਰਹਣ ਵਾਲਾ ਨਾਮ ਵਿਹਾਜਦੇ ਹਨ, ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਸਦਾ ਟਿਕੇ ਰਹਣ ਵਾਲਾ ਨਾਮ ਹੀ ਨਾਮ ਕਮਾਂਦੇ ਰਹਿੰਦੇ ਹਨ।4।
ਚੰਦੀ ਅਮਰ ਜੀਤ ਸਿੰਘ (ਚਲਦਾ)