ਗੁਰਬਾਣੀ ਦੀ ਸਰਲ ਵਿਆਖਿਆ ਭਾਗ (385)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (385)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (385)
ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥
ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥5॥
ਜਿਹੜੀ ਜੀਵ-ਇਸਤ੍ਰੀ ਇਸ ਲੋਕ ਵਿਚ ਖਸਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸੰਭਾਲ ਰੱਖਦੀ ਹੈ, ਗੁਰੂ ਦੀ ਕਿਰਪਾ ਨਾਲ
ਉਸ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ ਪਤੀ ਦੇ ਪ੍ਰੇਮ-ਰੰਗ
ਵਿਚ ਰੰਗੀ ਰਹਿੰਦੀ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਪਤੀ ਦੇ ਪ੍ਰੇਮ ਨੂੰ ਆਪਣੇ ਆਤਮਕ ਜੀਵਨ ਦਾ ਸ਼ੰਗਾਰ ਬਣਾਂਦੀ ਹੈ।5।
(ਇਹ ਸਾਰਾ ਕੁਝ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸੰਭਾਲਣ ਨਾਲ ਹੀ ਹੁੰਦਾ ਹੈ)
ਸਫਲੁ ਜਨਮੁ ਜਿਨਾ ਸਤਿਗੁਰ ਪਾਇਆ ॥ ਦੂਜਾ ਭਾਉ ਗੁਰ ਸਬਦਿ ਜਲਾਇਆ ॥
ਏਕੋ ਰਵਿ ਰਹਿਆ ਘਟ ਅੰਤਰਿ ਮਿiਲ ਸਤਸੰਗਤਿ ਹਰਿ ਗੁਣ ਗਾਵਣਿਆ ॥6॥
ਜਿਨ੍ਹਾਂ ਵਡਭਾਗੀ ਮਨੁੱਖਾਂ ਨੂੰ ਸੱਚਾ ਗੁਰੂ ਮਿਲ ਪਿਆ, ਉਨ੍ਹਾਂ ਦਾ ਮਨੁੱਖਾ ਜਨਮ ਸਕਾਰਥਾ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ
ਕੇ ਉਹ ਆਪਣੇ ਅੰਦਰੋਂ ਮਾਇਆ ਦਾ ਪਿਆਰ ਸਾੜ ਲੈਂਦੇ ਹਨ। ਉਨ੍ਹਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਯਾਦ ਹੀ ਹਰ ਵੇਲੇ ਬਣੀ ਰਹਿੰਦੀ ਹੈ, ਸਤ-ਸੰਗਤ ਵਿਚ ਜੁੜ ਕੇ ਉਹ ਪਰਮਾਤਮਾ ਦੇ ਗੁਣ ਗਾਂਦੇ ਹਨ।6।
(ਇਹ ਸਾਰਾ ਕੁਝ ਸ਼ਬਦ ਗੁਰੂ ਦੀ ਸਿiਖਆ ਅਨੁਸਾਰ ਸਤ-ਸੰਗਤ ਵਿਚ ਜੁੜ ਕੇ ਰੱਬ ਦੇ ਗੁਣਾਂ ਦੀ ਵਿਚਾਰ ਕੀਤਿਆਂ ਹੁੰਦਾ ਹੈ)
ਸਤਿਗੁਰ ਨ ਸੇਵੈ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥
ਮਨਮੁਖਿ ਨਾਮੁ ਚਿiਤ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥7॥
ਜਿਹੜਾ ਮਨੁੱਖ ਸ਼ਬਦ ਗੁਰੂ ਦਾ ਆਸਰਾ-ਪਰਨਾ ਨਹੀਂ ਲੈਂਦਾ, ਉਹ ਦੁਨੀਆ ਵਿਚ ਜਿਹਾ ਆਇਆ, ਤਿਹਾ ਨਾ ਆਇਆ,
ਉਹ ਆਪਣੇ ਵਡਮੁੱਲੇ ਮਨੁੱਖਾ ਜਨਮ ਦਾ ਲਾਭ ਨਹੀਂ ਲੈਂਦਾ, ਉਸ ਦਾ ਸਾਰਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ, ਉਹ ਆਪਣਾ
ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਚਿੱਤ ਵਿਚ ਕਦੇ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਨਾਮ ਤੋਂ ਖੁੰਝ ਕੇ ਉਹ ਬਹੱਤ ਦੁੱਖ ਸਹਿੰਦਾ ਹੈ।7।
ਜਿiਨ ਸਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ ਸਬਦਿ ਪਛਾਣੈ ॥
ਨਾਨਕ ਨਾਮੁ ਮਿiਲਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥8॥1॥32॥33॥
ਪਰ ਜੀਵਾਂ ਦੇ ਕੀ ਵੱਸ ? ਜਿਸ ਪਰਮਾਤਮਾ ਨੇ ਇਹ ਜਗਤ ਰਚਿਆ ਹੈ, ਉਹੀ ਮਾਇਆ ਦੇ ਪ੍ਰਭਾਵ ਦੀ ਇਸ ਖੇਡ ਨੂੰ ਜਾਣਦਾ ਹੈ, ਉਹ ਆਪ ਹੀ ਜੀਵਾਂ ਦੀਆਂ ਲੋੜਾਂ ਪਛਾਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਮਿਲਾਂਦਾ ਹੈ।
ਹੇ ਨਾਨਕ, ਉਨ੍ਹਾਂ ਬੰਦਿਆਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ, ਜਿਨ੍ਹਾਂ ਦੇ ਮੱਥੇ ਤੇ ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਨਾਮ ਦੀ
ਪ੍ਰਾਪਤੀ ਦਾ ਲੇਖ ਲਿiਖਆ ਜਾਂਦਾ ਹੈ।8।1।32।33।
(ਆਪਾਂ ਹੁਣ ਤੱਕ ਜਾਣਿਆ ਹੈ ਕਿ ਨਾਨਕ ਜੋਤ ਨੇ ਸਾਫ ਤੌਰ ਤੇ ਸਮਝਾਇਆ ਹੈ ਕਿ ਸ਼ਬਦ ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ, ਪਰ ਸ਼ਬਦ ਗੁਰੂ ਨਾਲ ਵੀ ਤਾਂ ਹੀ ਮੇਲ ਹੁੰਦਾ ਹੈ ਜਿ ਪਰਮਾਤਮਾ ਦੀ ਮਿਹਰ ਹੋਵੇ। ਇਹ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ)
ਚੰਦੀ ਅਮਰ ਜੀਤ ਸਿੰਘ (ਚਲਦਾ)