ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਆਿਖਆਿ ਭਾਗ (390)
ਗੁਰਬਾਣੀ ਦੀ ਸਰਲ ਵਆਿਖਆਿ ਭਾਗ (390)
Page Visitors: 72

   ਗੁਰਬਾਣੀ ਦੀ ਸਰਲ ਵਆਿਖਆਿ ਭਾਗ (390)   
      ਮਾਝ ਮਹਲਾ 5 ਘਰੁ 2
     ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥
      ਹੇ ਭਾਈ, ਸਦਾ ਹੀ ਉਸ ਪਰਮਾਤਮਾ ਨੂੰ, ਹਿਰਦੇ ਵਿਚ ਵਸਾਣਾ ਚਾਹੀਦਾ ਹੈ, ਜੋ ਸਭਨਾਂ ਜੀਵਾਂ ਤੇ ਤਰਸ ਕਰਦਾ ਹੈ, ਉਸ ਨੂੰ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ।ਰਹਾਉ।
     ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥
     ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥1
      ਹੇ ਭਾਈ ਸੰਤ-ਜਨਾਂ ਦੀ ਸੰਗਤ ਵਿਚ ਰਿਹਾਂ ਪਰਮਾਤਮਾ ਦਾ ਨਾਮ ਮਿਲਦਾ ਹੈ, ਸਤ-ਸੰਗਤ ਦੀ ਬਰਕਤ ਨਾਲ ਆਤਮਕ ਮੌਤ ਵੱਲ ਲਿਜਾਣ ਵਾਲੇ ਰਸਤੇ ਉੱਤੇ ਨਹੀਂ ਪਈਦਾ। ਹੇ ਭਾਈ, ਜੀਵਨ ਸਫਰ ਵਾਸਤੇ ਪਰਮਾਤਮਾ ਦੇ ਨਾਮ ਦਾ ਸਫਰ-ਖਰਚ ਆਪਣੇ ਪੱਲੇ ਬੰਨ੍ਹ ਲੈ, ਇਸ ਤਰ੍ਹਾਂ ਤੇਰੇ ਸਤ-ਸੰਗੀਆਂ ਨੂੰ ਵੀ ਕੋਈ ਬਦਨਾਮੀ ਨਹੀਂ ਮਿਲੇਗੀ।1
     ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥
     ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥2
      ਜਿਹੜੇ ਮਨੁੱਖ, ਖਸਮ-ਪਰਮਾਤਮਾ ਦਾ ਸਿਮਰਨ ਕਰਦੇ ਹਨ, ਉਨ੍ਹਾਂ ਨੂੰ ਨਰਕ ਵਿਚ ਨਹੀਂ ਪਾਇਆ ਜਾਂਦਾ। ਹੇ ਭਾਈ, ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਨ੍ਹਾਂ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ।2। 
     ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥
     ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥3
      ਉਹੀ ਮਨੁੱਖ ਸੋਹਣੇ, ਸੁੰਦਰ ਜੀਵਨ ਵਾਲੇ ਹਨ, ਜਿਨ੍ਹਾਂ ਦਾ ਬਹਣ ਖਲੋਣ ਸਾਧ-ਸੰਗਤ ਵਿਚ ਹੈ। ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ ਲਿਆ, ਉਹ ਬੇਅੰਤ ਡੂੰਘੇ ਜਿਗਰੇ ਵਾਲੇ ਬਣ ਜਾਂਦੇ ਹਨ।3
     ਹਰਿ ਅਮਿਉ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥
     ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥4
      ਹੇ ਭਾਈ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਣਾ ਚਾਹੀਦਾ ਹੈ, ਇਹ ਨਾਮ ਅੰਮ੍ਰਿਤ ਸਾਰੇ ਰਸਾਂ ਦਾ ਸੋਮਾ ਹੈ। ਹੇ ਭਾਈ, ਪਰਮਾਤਮਾ ਦੇ ਸੇਵਕ ਤੋਂ ਸਿਿਖਆ ਲਿਆਂ ਆਤਮਕ ਜੀਵਨ ਮਿਲਦਾ ਹੈ, ਇਸ ਵਾਸਤੇ ਤੂੰ ਵੀ ਸਦਾ ਸ਼ਬਦ ਗੁਰੂ ਦੇ ਪੈਰ ਪੂਜ, ਗੁਰੂ ਦੀ ਸਰਨ ਪਿਆ ਰਹੁ, ਤੇ ਇਸ ਤਰ੍ਹਾਂ ਆਪਣੇ ਸਾਰੇ ਕੰਮ ਸਿਰੇ ਚਾੜ੍ਹ ਲੈ।4
     ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥
     ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥5
      ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ ਸੇਵਕ ਬਣਾ ਲਿਆ ਹੈ, ਉਸ ਨੇ ਹੀ ਖਸਮ-ਪ੍ਰਭੂ ਦਾ ਸਿਮਰਨ ਕਰਦੇੇ ਰਹਿਣਾ ਹੈ।
ਜਿਸ ਮਨੁੱਖ ਦੇ ਮੱਥੇ ਉੱਤੇ ਪ੍ਰਭੂ ਦੀ ਇਸ ਦਾਤ ਦਾ ਭਾਗ ਜਾਗ ਪਵੇ, ਉਹ ਵਿਕਾਰਾਂ ਦਾ ਟਾਕਰਾ ਕਰ ਸਕਣ ਦੇ ਸਮਰੱਥ, ਸੂਰਮਾ ਬਣ ਜਾਂਦਾ ਹੈ, ਉਹ ਮਨੁੱਖਾਂ ਵਿਚ ਸ੍ਰੇਸ਼ਟ ਮਨੁੱਖ ਮੰਨਿਆ ਜਾਂਦਾ ਹੈ।5। 
     ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥
     ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥6
      ਹੇ ਭਾਈ, ਆਪਣੇ ਮਨ ਵਿਚ ਹੀ ਚੁੱਭੀ ਲਾਉ ਤੇ ਪ੍ਰਭੂ ਦਾ ਦਰਸ਼ਨ ਕਰੋ, ਇਹੀ ਹੈ ਦੁਨੀਆ ਦੇ ਸਾਰੇ ਰਸਾਂ ਦੇ ਭੋਗ, ਇਹੀ ਹੈ ਦੁਨੀਆ ਦੀਆਂ ਪਾਤਸ਼ਾਹੀਆਂ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨੂੰ ਆਪਣੇ ਅੰਦਰ ਹੀ ਵੇਖ ਲਿਆ ਹੈ, ਉਨ੍ਹਾਂ ਦੇ ਮਨਾਂ ਵਿਚ ਕਦੇ ਕੋਈ ਵਿਕਾਰ ਪੈਦਾ ਨਹੀਂ ਹੁੰਦਾ, ਉਹ ਸਿਮਰਨ ਦੀ ਸੱਚੀ ਕਾਰ ਵਿਚ ਲੱਗ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।6
     ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥
     ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥7
      ਜਿਸ ਮਨੁੱਖ ਨੇ ਕਰਤਾਰ ਨੂੰ ਆਪਣੇ ਮਨ ਵਿਚ ਵਸਾ ਲਿਆ, ਉਸ ਨੇ ਮਨੁੱਖਾ ਜਨਮ ਦਾ ਫਲ ਪ੍ਰਾਪਤ ਕਰ ਲਿਆ।
ਹੇ ਜੀਵ-ਇਸਤ੍ਰੀ, ਜੇ ਤੈਨੂੰ ਕੰਤ-ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲਗ ਜਾਵੇ ਤਾਂ ਤੇਰਾ ਇਹ ਸੁਹਾਗ ਸਦਾ ਲਈ ਤੇਰੇ ਸਿਰ ਉੱਤੇ ਕਾਇਮ ਰਹੇਗਾ।7। 
     ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥
     ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥8438
      ਪਰਮਾਤਮਾ ਦਾ ਨਾਮ, ਸਦਾ ਕਾਇਮ ਰਹਣ ਵਾਲਾ ਧਨ ਹੈ, ਜਿਨ੍ਹਾਂ ਨੇ ਇਹ ਸਦਾ ਕਾਇਮ ਰਹਣ ਵਾਲਾ ਧਨ ਲੱਭ ਲਿਆ, ਜਿਹੜੇ ਬੰਦੇ ਸਾਰੇ ਡਰ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਗਏ, ਹੇ ਨਾਨਕ ਉਨ੍ਹਾਂ ਨੂੰ ਪਰਮਾਤਮਾ ਨੇ ਆਪਣੇ ਲੜ ਲਾ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ। ਉਨ੍ਹਾਂ ਨੇ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈ।8438
    ਚੰਦੀ ਅਮਰ ਜੀਤ ਸਿੰਘ   (ਚਲਦਾ)

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.