ਗੁਰਬਾਣੀ ਦੀ ਸਰਲ ਵਿਆਖਆਿ!(ਭਾਗ 439)
ਗਉੜੀ ਮਹਲਾ 1 ॥
ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥
ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥1॥
ਹੇ ਪ੍ਰਭੂ ਤੇਰੇ ਡਰ-ਅਦਬ ਵਿਚ ਰਿਹਾਂ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ, ਜਿੱਥੇ ਮਨ ਤੇਰੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਹਿਰਦੇ ਵਿਚ ਇਹ ਯਕੀਨ ਬਣ ਜਾਂਦਾ ਹੈ ਕਿ ਤੂੰ ਮੇਰੇ ਅੰਦਰ ਵਸਦਾ ਹੈਂ ਅਤੇ ਸਭ ਵਿਚ ਵੱਸਦਾ ਹੈਂ। ਤੇਰੇ ਡਰ ਵਿਚ
ਰਿਹਾਂ, ਦੁਨੀਆਂ ਦਾ ਹਰੇਕ ਕਿਸਮ ਦਾ ਸਹਿਮ ਦੂਰ ਹੋ ਜਾਂਦਾ ਹੈ। ਤੇਰਾ ਡਰ ਐਸਾ ਨਹੀਂ ਹੁੰਦਾ ਕਿ ਉਸ ਡਰ ਵਿਚ ਰਿਹਾਂ ਕੋਈ ਹੋਰ ਸਹਿਮ ਟਿਿਕਆ ਰਹੇ। ਹੇ ਪ੍ਰਭੂ, ਤੈਥੋਂ ਬਿਨਾ ਜੀਵ ਦਾ ਕੋਈ ਹੋਰ ਥਾਂ-ਆਸਰਾ ਨਹੀਂ ਹੈ। ਜਗਤ ਵਿਚ ਜੋ ਕੁਝ ਹੋ ਰਿਹਾ ਹੈ ਸਭ ਤੇਰੀ ਮਰਜ਼ੀ ਨਾਲ ਹੋ ਰਿਹਾ ਹੈ।1।
ਡਰੀਐ ਜੇ ਡਰੁ ਹੋਵੈ ਹੋਰੁ ॥
ਡਰਿ ਡਰਿ ਡਰਣਾ ਮਨ ਕਾ ਸੋਰੁ ॥1॥ ਰਹਾਉ ॥
ਹੇ ਪ੍ਰਭੂ ਤੇਰਾ ਡਰ-ਅਦਬ ਟਿਕਣ ਦੀ ਥਾਂ ਜੇ ਜੀਵ ਦੇ ਹਿਰਦੇ ਵਿਚ ਕੋਈ ਹੋਰ ਡਰ ਟਿਕਆ ਰਹੇ, ਤਾਂ ਜੀਵ ਸਦਾ ਸਹਿiਮਆ ਰਹਿੰਦਾ ਹੈ, ਮਨ ਦੀ ਘਬਰਾਹਟ, ਮਨ ਦਾ ਸਹਿਮ ਹਰ ਵੇਲੇ ਬਣਿਆ ਰਹਿੰਦਾ ਹੈ।1।ਰਹਾਉ।
ਨ ਜੀਉ ਮਰੈ ਨ ਡੂਬੈ ਤਰੈ ॥ ਜਿਿਨ ਕਿਛੁ ਕੀਆ ਸੋ ਕਿਛੁ ਕਰੈ ॥
ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥2॥
ਪ੍ਰਭੂ ਦੇ ਡਰ ਅਦਬ ਵਿਚ ਰਿਹਾਂ ਹੀ ਇਹ ਯਕੀਨ ਬਣ ਜਾਂਦਾ ਹੈ ਕਿ ਜੀਵ ਨਾ ਮਰਦਾ ਹੈ, ਨਾ ਕਿਤੇ ਡੁੱਬ ਸਕਦਾ ਹੈ, ਨਾ ਕਿਤੇ ਤਰਦਾ ਹੈ, ਜਿਹੜਾ ਕਿਤੇ ਡੁੱਬਦਾ ਹੀ ਨਹੀਂ, ਉਸ ਦੇ ਤਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ ਯਕੀਨ ਬਣਿਆ ਰਹਿੰਦਾ ਹੈ ਕਿ ਜਿਸ ਪਰਮਾਤਮਾ ਨੇ ਇਹ ਜਗਤ ਬਣਾਇਆ ਹੈ, ਉਹੀ ਸਭ ਕੁਝ ਕਰ ਰਿਹਾ ਹੈ, ਉਸ ਦੇ ਹੁਕਮ ਵਿਚ ਹੀ ਜੀਵ ਜੰਮਦਾ ਹੈ ਤੇ ਹੁਕਮ ਵਿਚ ਹੀ ਮਰਦਾ ਹੈ, ਲੋਕ ਪਰਲੋਕ ਵਿਚ ਜੀਵ ਨੂੰ, ਉਸ ਦੇ ਹਕਮ ਵਿਚ ਟਿਕੇ ਰਹਿਣਾ ਪੈੰਦਾ ਹੈ।2।
ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਿਚ ਭੂਖ ਬਹੁਤੁ ਨੈ ਸਾਨੁ ॥
ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥3॥
ਜਿਸ ਹਿਰਦੇ ਵਿਚ ਪ੍ਰਭੂ ਦਾ ਡਰ-ਅਦਬ ਨਹੀਂ ਹੈ, ਮੋਹ ਹੈ, ਹੰਕਾਰ ਹੈ, ਉਸ ਹਿਰਦੇ ਵਿਚ ਤ੍ਰਿਸ਼ਨਾ ਦੀ ਕਾਂਗ, ਨਦੀ ਵਾਙ ਠਾਠਾਂ ਮਾਰ ਰਹੀ ਹੈ। ਪ੍ਰਭੂ ਦਾ ਡਰ-ਅਦਬ ਹੀ ਆਤਮਕ ਜੀਵਨ ਦੀ ਖੁਰਾਕ ਹੈ, ਆਤਮਾ ਦਾ ਆਸਰਾ ਹੈ, ਜੋ ਇਹ ਖੁਰਾਕ ਨਹੀਂ ਖਾਂਦੇ, ਉਹ ਦੁਨੀਆ ਦੇ ਸਹਮ ਵਿਚ ਰਹਿ ਕੇ ਕਮਲੇ ਹੋਏ ਰਹਿੰਦੇ ਹਨ।3।
ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥
ਜਾ ਕੇ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥4॥2॥
ਹੇ ਪ੍ਰਭੂ, ਤੇਰੇ ਡਰ-ਅਦਬ ਵਿਚ ਰਿਹਾਂ ਹੀ ਇਹ ਯਕੀਨ ਬਣਦਾ ਹੈ ਕਿ, ਜਿਸ ਕਿਸੇ ਦਾ ਕੋਈ ਸਹਾਈ ਬਣਦਾ ਹੈ, ਕੋਈ ਵਿਰਲਾ ਹੀ ਬਣਦਾ ਹੈ, ਕਿਸੇ ਦਾ ਕੋਈ ਸਦਾ ਲਈ ਸਾਥੀ ਸਹਾਇਕ ਨਹੀਂ ਬਣ ਸਕਦਾ, ਪਰ ਹਰੇਕ ਜੀਵ ਤੇਰਾ ਪੈਦਾ ਕੀਤਾ ਹੋਇਆ ਹੈ, ਤੂੰ ਸਭ ਦੀ ਸਾਰ ਰੱਖਣ ਵਾਲਾ ਹੈਂ।
ਹੇ ਨਾਨਕ, ਜਿਸ ਪਰਮਾਤਮਾ ਦੇ ਇਹ ਸਾਰੇ ਜੀਵ-ਜੰਤ ਪੈਦਾ ਕੀਤੇ ਹੋਏ ਹਨ, ਜੀਵਾਂ ਵਾਸਤੇ ਉਸ ਦਾ ਹੀ ਇਹ ਧਨ-ਮਾਲ ਬਣਾਇਆ ਹੋਇਆ ਹੈ। ਇਸ ਤੋਂ ਵੱਧ ਇਹ ਵਿਚਾਰਨਾ ਤੇ ਆਖਣਾ ਕਿ ਉਹ ਪ੍ਰਭੂ ਆਪਣੇ ਪੈਦਾ ਕੀਤੇ ਜੀਵਾਂ ਦੀ ਕਿਵੇਂ ਸੰਭਾਲ ਕਰਦਾ ਹੈ, ਔਖਾ ਕੰਮ ਹੈ ।4।2।
ਚੰਦੀ ਅਮਰ ਜੀਤ ਸਿੰਘ (ਚਲਦਾ)