ਗੁਰਬਾਣੀ ਦੀ ਸਰਲ iਵਆiਖਆ!(ਭਾਗ 448)
ਗਉੜੀ ਮਹਲਾ 1 ॥
ਜਿiਨ ਅਕਥੁ ਕਹਾਇਆ ਅਪਿਓ ਪੀਆਇਆ ॥
ਅਨ ਭੈ ਵਿਸਰੇ ਨਾਮਿ ਸਮਾਇਆ ॥1॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਜਿਸ ਮਨੁੱਖ ਨੇ ਅਕੱਥ ਪ੍ਰਭੂ ਨੂੰ ਆਪ ਸਿਮਰਿਆ ਹੈ ਤੇ ਹੋਰਨਾਂ ਨੂੰ ਸਿਮਰਨ ਲਈ ਪ੍ਰੇਰਿਆ ਹੈ, ਉਸ ਨੇ ਆਪ ਨਾਮ-ਅੰਮ੍ਰਿਤ ਪੀਤਾ ਹੈ ਤੇ ਹੋਰਨਾਂ ਨੂੰ ਪਿਲਾਇਆ ਹੈ, ਉਸ ਨੂੰ ਦੁਨੀਆ ਵਾਲੇ ਹੋਰ ਸਾਰੇ ਸਹਿਮ ਭੁੱਲ ਜਾਂਦੇ ਹਨ, ਕਿਉਂਕਿ ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ।1।
ਕਿਆ ਡਰੀਐ ਡਰੁ ਡਰਹਿ ਸਮਾਨਾ ॥
ਪੂਰੇ ਗੁਰ ਕੈ ਸਬਦਿ ਪਛਾਨਾ ॥1॥ ਰਹਾਉ ॥
ਜਿਸ ਮਨੁੱਖ ਨੇ ਪੂਰੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ ਦੁਨੀਆ ਦੇ ਝਮੇਲਿਆਂ ਵਿਚ ਸਹਿਮਦਾ ਨਹੀਂ, ਉਸ ਦਾ ਦੁਨੀਆ ਵਾਲਾ ਸਹਿਮ ਪਰਮਾਤਮਾ ਵਾਸਤੇ ਉਸ ਦੇ ਹਿਰਦੇ ਵਿਚ ਟਿਕੇ ਹੋਏ ਡਰ-ਅਦਬ ਵਿਚ ਮੁਕ ਜਾਂਦਾ ਹੈ ।1।ਰਹਾਉ।
ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥
ਸਹਜਿ ਸੁਭਾਇ ਮਿਲੇ ਸਾਬਾਸਿ ॥2॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਰਾਸ-ਪੂੰਜੀ ਹੈ, ਉਹ ਮਾਇਆ ਦੀ ਖਾਤਰ ਨਹੀਂ ਡੋਲਦਾ, ਉਹੀ ਅਡੋਲ ਅਵਸਥਾ ਵਿਚ ਟਿiਕਆ ਰਹਿੰਦਾ ਹੈ, ਉਹ ਪ੍ਰਭੂ ਦੇ ਪਿਆਰ ਵਿਚ ਟਿiਕਆ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੋਂ ਆਦਰ ਮਿਲਦਾ ਹੈ।2।
ਜਾਹਿ ਸਵਾਰੈ ਸਾਂਝ ਬਿਆਲ ॥
ਇਤ ਉਤ ਮਨਮੁਖ ਬਾਧੇ ਕਾਲ ॥3॥
ਪਰ ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਹਰ ਵੇਲੇ, ਸਵੇਰੇ-ਸ਼ਾਮ ਮਾਇਆ ਦੀ ਨੀਂਦ ਵਿਚ ਹੀ ਸੁੱਤੇ ਰੱਖਦਾ ਹੈ, ਉਹ ਸਦਾ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਲੋਕ-ਪਰਲੋਕ ਵਿਚ ਹੀ ਮੌਤ ਦੇ ਸਹਿਮ ਨਾਲ ਬੱਝੇ ਰਹਿੰਦੇ ਹਨ, ਜਿਤਨਾ ਚਿਰ ਏਥੇ ਹਨ, ਮੌਤ ਦਾ ਸਹਮ ਉਨ੍ਹਾਂ ਦੇ ਸਿਰ ਉੱਤੇ ਸਵਾਰ ਰਹਿੰਦਾ ਹੈ, ਇਸ ਤੋਂ ਪਿੱਛੋਂ ਵੀ ਜਨਮ-ਮਰਨ ਦੇ ਗੇੜ ਵਿਚ ਧੱਕੇ ਖਾਂਦੇ ਹਨ।3।
ਅਹਿiਨਸਿ ਰਾਮੁ ਰਿਦੈ ਸੇ ਪੂਰੇ ॥
ਨਾਨਕ ਰਾਮ ਮਿਲੇ ਭ੍ਰਮ ਦੂਰੇ ॥4॥11॥
ਹੇ ਨਾਨਕ, ਜਿਨ੍ਹਾਂ ਦੇ ਹਿਰਦੇ ਵਿਚ ਦਿਨ-ਰਾਤ, ਹਰ ਵੇਲੇ ਪਰਮਾਤਮਾ ਵੱਸਦਾ ਹੈ, ਉਹ ਪੂਰਨ ਮਨੁੱਖ ਹਨ, ਉਹ ਡੋਲਦੇ ਨਹੀਂ, ਜਿਨ੍ਹਾਂ ਨੂੰ ਪਰਮਾਤਮਾ ਮਿਲ ਪਿਆ, ਉਨ੍ਹਾਂ ਦੀਆਂ ਸਭ ਭਟਕਣਾਂ ਮੁੱਕ ਜਾਂਦੀਆਂ ਹਨ ।4।11।
ਚੰਦੀ ਅਮਰ ਜੀਤ ਸਿੰਘ (ਚਲਦਾ)