ਗੁਰਬਾਣੀ ਦੀ ਸਰਲ iਵਆiਖਆ!(ਭਾਗ 452)
ਗਉੜੀ ਚੇਤੀ ਮਹਲਾ 1 ॥
ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥
ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥1॥
ਹੇ ਗਾਫਲ, ਆਪਣੇ ਸਰੀਰ ਦੇ ਅੰਦਰ ਹੀ ਮੰਦੀਆਂ ਵਾਸ਼ਨਾਵਾਂ ਨੂੰ ਰੋਕ, ਇਹ ਹਨ ਅਸਲ ਮੁੰਦ੍ਰਾਂ। ਸਰੀਰ ਨੂੰ ਨਾਸ਼ਵੰਤ ਸਮਝ, ਇਸ ਯਕੀਨ ਨੂੰ ਗੁਦੜੀ ਬਣਾ। ਹੇ ਗਾਫਲ ਤੁਸੀਂ ਹੋਰਨਾਂ ਨੂੰ ਚੇਲੇ ਬਣਾਂਦੇ ਫਿਰਦੇ ਹੋ, ਆਪਣੇ ਪੰਜੇ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰੋ, ਚੇਲੇ ਬਣਾਉ, ਆਪਣੇ ਮਨ ਨੂੰ ਡੰਡਾ ਬਣਤਾਉ ਤੇ ਹੱਥ ਵਿਚ ਫੜੋ, ਕਾਬੂ ਕਰੋ।1।
ਜੋਗ ਜੁਗਤਿ ਇਵ ਪਾਵਸਿਤਾ ॥
ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥1॥ ਰਹਾਉ ॥
ਹੇ ਗਾਫਲ, ਤੂੰ ਗਾਜਰ ਮੂਲੀ ਆਦਿ ਖਾਣ ਵਿਚ ਮਨ ਜੋੜਦਾ ਫਿਰਦਾ ਹੈਂ, ਪਰ ਜੇ ਤੂੰ ਉਸ ਗੁਰ-ਸ਼ਬਦ ਵਿਚ ਮਨ ਜੋੜੇਂ, ਜਿਸ ਤੋਂ ਬਿਨਾ ਕੋਈ ਹੋਰ ਜੀਵਨ-ਰਾਹ ਵਿਖਾਣ ਦੇ ਸਮਰੱਥ ਨਹੀਂ ਹੈ, ਤਾਂ ਤੂੰ ਇਸ ਤਰ੍ਹਾਂ ਜੋਗ, ਪ੍ਰਭੂ ਚਰਨਾਂ ਨਾਲ ਜੁੜਨ ਦਾ ਤਰੀਕਾ ਲੱਭ ਲਵੇਂਗਾ ।1।ਰਹਾਉ।
ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥
ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥2॥
ਜੇ, ਗੰਗਾ ਦੇ ਕੰਢੇ ਸਿਰ ਮੁਨਾਇਆਂ ਗੁਰੂ ਮਿਲਦਾ ਹੈ, ਤੁਸੀਂ ਤਾਂ ਗੰਗਾ ਦੇ ਕੰਢੇ ਸਿਰ ਮੁਨਾ ਕੇ ਗੁਰੂ ਧਾਰਦੇ ਹੋ, ਅਸਾਂ ਤਾਂ ਗੁਰੂ ਨੂੰ ਹੀ ਗੰਗਾ ਬਣਾ ਲਿਆ ਹੈ। ਸਾਡੇ ਵਾਸਤੇ ਗੁਰੂ ਹੀ ਮਹਾਂ-ਪਵਿੱਤ੍ਰ ਤੀਰਥ ਹੈ। ਅੰਨ੍ਹਾ ਗਾਫਲ ਉਸ ਇਕੋ ਮਾਲਕ ਨੂੰ ਨਹੀਂ ਸਿਮਰਦਾ, ਜੋ ਤਿੰਨਾਂ ਭਵਨਾਂ ਦੇ ਜੀਵਾਂ ਨੂੰ ਤਾਰਨ ਦੇ ਸਮਰੱਥ ਹੈ।2।
ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥
ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥3॥
ਹੇ ਜੋਗੀ, ਤੂੰ ਜੋਗ ਦਾ ਵਿਖਾਵਾ ਕਰ ਕੇ ਨਿਰੀਆਂ ਗੱਲਾਂ ਵਿਚ ਹੀ ਲੋਕਾਂ ਦਾ ਮਨ ਪਰਚਾਂਦਾ ਹੈਂ, ਪਰ ਤੇਰਾ ਆਪਣਾ ਸੰਸਾ ਉੱਕਾ ਹੀ ਦੂਰ ਨਹੀਂ ਹੁੰਦਾ। ਜੇ ਤੂੰ ਇਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੇਂ, ਤਾਂ ਲੱਬ ਤੇ ਲੋਭ ਦੇ ਕਾਰਨ ਬਣੀ ਹੋਈ ਤੇਰੀ ਭਟਕਣਾ ਦੂਰ ਹੋ ਜਾਏ।3।
ਜਪਸਿ ਨਿਰੰਜਨੁ ਰਚਸਿ ਮਨਾ ॥
ਕਾਹੇ ਬੋਲਹਿ ਜੋਗੀ ਕਪਟੁ ਘਨਾ ॥1॥ ਰਹਾਉ ॥
ਹੇ ਜੋਗੀ, ਤੂੰ ਬਹੁਤਾ ਠੱਗੀ ਫਰੇਬ ਦਾ ਬੋਲ ਕਿਉਂ ਬੋਲਦਾ ਹੈਂ ? ਆਪਣਾ ਮਨ ਜੋੜ ਕੇ ਮਾਇਆ-ਰਹਿਤ ਪ੍ਰਭੂ ਦਾ ਨਾਮ ਸਿਮਰੋ।1।ਰਹਾਉ।
ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥
ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿiਰ ਪਾਛੈ ਪਛੁਤਾਣੀਤਾ ॥4॥3॥15॥
ਜਿਸ ਮਨੁੱਖ ਦਾ ਸਰੀਰ ਝੱਲਾ ਹੋਇਆ ਪਿਆ ਹੋਵੇ, ਜਿਸ ਦੇ ਗਿਆਨ-ਇੰਦ੍ਰੇ ਵਿਕਾਰਾਂ ਵਿਚ ਝੱਲੇ ਹੋਏ ਪਏ ਹੋਣ, ਜਿਸ ਦਾ ਜੀਵ-ਆਤਮਾ ਇਆਣਾ ਹੋਵੇ, ਜ਼ਿੰਦਗੀ ਦਾ ਸਹੀ ਰਸਤਾ ਨਾ ਸਮਝਦਾ ਹੋਵੇ, ਉਸ ਦੀ ਸਾਰੀ ਉਮਰ ਮਾਇਆ ਦੀ ਮਮਤਾ ਵਿਚ ਲੰਘ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਾਇਆ ਦੇ ਸਾਰੇ ਪਦਾਰਥ ਜਗਤ ਵਿਚ ਹੀ ਛੱਡ ਕੇ ਸਰੀਰ ਇਕੱਲਾ ਹੀ ਮਸਾਣਾਂ ਵਿਚ ਸੜਦਾ ਹੈ, ਸਮਾ ਵਿਹਾ ਜਾਣ ਤੇ ਜੀਵ ਪਛਤਾਉਂਦਾ ਹੈ।4।3।15।
ਚੰਦੀ ਅਮਰ ਜੀਤ ਸਿੰਘ (ਚਲਦਾ)