ਗੁਰਬਾਣੀ ਦੀ ਸਰਲ iਵਆiਖਆ!(ਭਾਗ 453)
ਗਉੜੀ ਚੇਤੀ ਮਹਲਾ 1 ॥
ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥
ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥1॥
ਹੇ ਭਾਈ, ਜੇ ਤੂੰ ਜਨਮਾਂ ਜਨਮਾਂਤਰਾਂ ਦੇ ਕੀਤੇ ਮੰਦ ਕਰਮਾਂ ਦੇ ਸੰਸਕਾਰਾਂ ਨੂੰ ਕੱਟਣ ਵਾਲੇ ਪਰਮਾਤਮਾ ਨੂੰ ਯਾਦ ਕਰਦਾ ਰਹੇਂ, ਜੇ ਤੂੰ ਉਸ ਨਾਮ ਦੇ ਸਿਮਰਨ ਵਿਚ ਆਪਣੇ ਚਿੱਤ ਨੂੰ ਪੱਕਾ ਕਰ ਲਵੇਂ, ਤਾਂ ਤੈਨੂੰ ਯਕੀਨ ਆ ਜਾਵੇਗਾ ਕਿ ਮਨ ਦੇ ਰੋਗ ਨੂੰ ਦੂਰ ਕਰਨ ਵਾਲੀ ਸਭ ਤੋਂ ਵਧੀਆ ਦਵਾਈ, ਪ੍ਰਭੂ ਦਾ ਨਾਮ ਹੀ ਹੈ, ਮਨ ਨੂੰ ਵੱਸ ਵਿਚ ਕਰਨ ਵਾਲਾ ਸਭ ਤੋਂ ਵਧੀਆ ਮੰਤ੍ਰ ਪਰਮਾਤਮਾ ਦਾ ਨਾਮ ਹੀ ਹੈ।1।
ਮਨ ਏਕੋ ਸਾਹਿਬੁ ਭਾਈ ਰੇ ॥
ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥1॥ ਰਹਾਉ ॥
ਹੇ ਭਾਈ, ਵਿਕਾਰਾਂ ਵਲੋਂ ਬਚਾ ਸਕਣ ਵਾਲਾ, ਮਨ ਦਾ ਰਾਖਾ, ਇਕ ਪ੍ਰਭੂ-ਨਾਮ ਹੀ ਹੈ, ਉਸ ਦੇ ਗੁਣ ਪਛਾਣ, ਪਰ ਜਿੰਨਾ ਚਿਰ ਤੇਰੇ ਤ੍ਰਿਗੁਣੀ ਇੰਦ੍ਰੇ, ਸੰਸਾਰ ਦੇ ਮੋਹ ਵਿਚ ਰੁੱਝੇ ਹੋਏ ਹਨ, ਉਸ ਅਲੱਖ ਪ੍ਰਭੂ ਨੂੰ ਸਮਝਿਆ ਨਹੀਂ ਜਾ ਸਕਦਾ।1।ਰਹਾਉ।
ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥
ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥2॥
ਅਸਾਂ ਜੀਵਾਂ ਨੇ ਤਾਂ ਮਾਇਆ ਦੀ ਪੰਡ ਹਰ ਵੇਲੇ ਸਿਰ ਉੱਤੇ ਚੁੱਕੀ ਹੋਈ ਹੈ, ਸਾਨੂੰ ਤਾਂ ਆਪਣੇ ਅੰਦਰ ਮਾਇਆ, ਸੱਕਰ ਖੰਡ ਵਰਗੀ ਮਿੱਠੀ ਲੱਗ ਰਹੀ ਹੈ, ਸਾਡੇ ਭਾ ਦੀ ਤਾਂ ਮਾਇਆ ਦੇ ਮੋਹ ਦੀ ਹਨੇਰੀ-ਰਾਤ ਪਈ ਹੋਈ ਹੈ, ਜਿਸ ਵਿਚ ਸਾਨੂੰ ਕੁਝ ਦਿਸਦਾ ਹੀ ਨਹੀਂ, ਤੇ ਓਧਰੋਂ ਜਮ ਚੂਹਾ ਸਾਡੀ ਉਮਰ ਦੀ ਲੱਜ ਟੁੱਕਦਾ ਜਾ ਰਿਹਾ ਹੈ, ਉਮਰ ਘਟਦੀ ਜਾ ਰਹੀ ਹੈ।2।
ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥
ਜੋ ਤਿin ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥3॥
ਹੇ ਭਾਈ, ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਜਿਤਨਾ ਵੀ ਉੱਦਮ ਕਰਦੇ ਹਨ, ਉਤਨਾ ਹੀ ਦੁੱਖ ਵਾਪਰਦਾ ਹੈ। ਲੋਕ ਪਰਲੋਕ ਵਿਚ ਸੋਭਾ ਉਨ੍ਹਾਂ ਨੂੰ ਮਿਲਦੀ ਹੈ, ਜੋ ਗੁਰੂ ਦੇ ਸਨਮੁੱਖ ਰਹਿੰਦੇ ਹਨ।
ਜੋ ਨਿਯਮ ਉਸ ਪਰਮਾਤਮਾ ਨੇ ਬਣਾ ਦਿੱਤਾ ਹੈ, ਉਹੀ ਵਰਤਦਾ ਹੈ, ਉਸ ਨਿਯਮ ਅਨੁਸਾਰ ਜਨਮਾਂ ਜਨਮਾਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਸਮੂਹ, ਜੋ ਸਾਡੇ ਮਨ ਵਿਚ ਟਿਿਕਆ ਪਿਆ ਹੈ, ਆਪਣੇ ਹੀ ਮਨ ਦੇ ਪਿੱਛੇ ਤੁਰਿਆਂ ਮਿਟਾਇਆ ਨਹੀਂ ਜਾ ਸਕਦਾ।3।
ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥
ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥4॥4॥16॥
ਨਾਨਕ ਆਖਦਾ ਹੈ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਪ੍ਰੀਤ ਜੋੜ ਕੇ ਉਸ ਦੇ ਪ੍ਰੇਮ ਵਿਚ ਰੰਗੇ ਰਹਿੰਦੇ ਹਨ, ਉਨ੍ਹਾਂ ਦੇ ਮਨ ਪ੍ਰੇਮ-ਰਸ ਨਾਲ ਸਦਾ ਨਕਾ-ਨੱਕ ਭਰੇ ਰਹਿੰਦੇ ਹਨ, ਉਹ ਪ੍ਰੇਮ ਤੋਂ ਖਾਲੀ ਨਹੀਂ ਹੁੰਦੇ। ਜੇ ਸਾਡਾ ਮੂਰਖ ਮਨ, ਉਨ੍ਹਾਂ ਦੇ ਚਰਨਾਂ ਦੀ ਧੂੜ ਬਣੇ, ਤਾਂ ਇਸ ਨੂੰ ਕੀ ਕੁਝ ਪ੍ਰਾਪਤੀ ਹੋ ਜਾਵੇ ? (ਸਭ ਕੁਝ ਮਿਲ ਜਾਵੇ)।4।4।16
ਚੰਦੀ ਅਮਰ ਜੀਤ ਸਿੰਘ (ਚਲਦਾ)