ਗੁਰਬਾਣੀ ਦੀ ਸਰਲ iਵਆiਖਆ!(ਭਾਗ 466)
ਗਉੜੀ ਗੁਆਰੇਰੀ ਮਹਲਾ 3 ॥
ਏਕਸੁ ਤੇ ਸਭਿ ਰੂਪ ਹਹਿ ਰੰਗਾ ॥
ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥
ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥1॥
ਸੰਸਾਰ ਵਿਚ ਦਿਖਦੇ ਇਹ ਸਾਰੇ ਵੱਖ ਵੱਖ ਰੂਪ ਤੇ ਰੰਗ ਉਸ ਇਕ ਪਰਮਾਤਮਾ ਤੋਂ ਹੀ ਬਣੇ ਹਨ। ਉਸ ਇਕ ਤੋਂ ਹੀ ਹਵਾ ਪੈਦਾ ਹੋਈ ਹੈ, ਪਾਣੀ ਬਣਿਆ ਹੈ, ਅੱਗ ਪੈਦਾ ਹੋਈ ਹੈ, ਤੇ ਇਹ ਸਾਰੇ ਤੱਤ, ਵੱਖ ਵੱਖ ਰੂਪ ਰੰਗ ਵਾਲੇ ਜੀਵਾਂ ਵਿਚ ਮਿਲੇ ਹੋਏ ਹਨ। ਉਹ ਪਰਮਾਤਮਾ ਆਪ ਹੀ ਵੱਖ ਵੱਖ ਰੰਗਾਂ ਵਾਲੇ ਜੀਵਾਂ ਦੀ ਸੰਭਾਲ ਕਰਦਾ ਹੈ।1।
ਏਕੁ ਅਚਰਜੁ ਏਕੋ ਹੈ ਸੋਈ ॥
ਗੁਰਮੁਖਿ ਵੀਚਾਰੇ ਵਿਰਲਾ ਕੋਈ ॥1॥ ਰਹਾਉ ॥
ਇਹ ਇਕ ਅਸਚਰਜ ਕੌਤਕ ਹੈ ਕਿ ਪਰਮਾਤਮਾ ਆਪ ਹੀ ਇਸ ਬਹੁ-ਰੰਗੀ ਸੰਸਾਰ ਵਿਚ ਹਰ ਥਾਂ ਮੌਜੂਦ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ ਅਸਚਰਜ ਕੌਤਕ ਨੂੰ ਵਿਚਾਰਦਾ ਹੈ।1।ਰਹਾਉ।
ਸਹਜਿ ਭਵੈ ਪ੍ਰਭੁ ਸਭਨੀ ਥਾਈ ॥
ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥
ਆਪੇ ਸੁਤਿਆ ਦੇਇ ਜਗਾਈ ॥2॥
ਆਪਣੀ ਆਤਮਕ ਅਡੋਲਤਾ ਵਿਚ ਟਿiਕਆ ਹੋਇਆ ਹੀ ਉਹ ਪਰਮਾਤਮਾ ਸਬਨਾਂ ਥਾਵਾਂ ਵਿਚ ਵਿਆਪਕ ਹੋ ਰਿਹਾ ਹੈ।
ਕਿਤੇ ਉਹ ਗੁਪਤ ਹੈ, ਕਿਤੇ ਪਰਤੱਖ ਹੈ। ਇਹ ਸਾਰੀ ਜਗਤ ਖੇਲ ਪਰਮਾਤਮਾ ਨੇ ਆਪ ਹੀ ਬਣਾਈ ਹੋਈ ਹੈ। ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੇ ਹੋਏ ਜੀਵਾਂ ਨੂੰ ਪਰਮਾਤਮਾ ਆਪ ਹੀ ਜਗਾ ਦੇਂਦਾ ਹੈ।2।
ਤਿਸ ਕੀ ਕੀਮਤਿ ਕਿਨੈ ਨ ਹੋਈ ॥
ਕਹਿ ਕਹਿ ਕਥਨੁ ਕਹੈ ਸਭੁ ਕੋਈ ॥
ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥3॥
ਹਰੇਕ ਜੀਵ ਆਪਣੇ ਵਲੋਂ ਪਰਮਾਤਮਾ ਦੇ ਗੁਣ ਆਖ ਆਖ ਕੇ ਉਨ੍ਹਾਂ ਗੁਣਾਂ ਦਾ ਵਰਣਨ ਕਰਦਾ ਹੈ, ਪਰ ਕਿਸੇ ਜੀਵ ਪਾਸੋਂ ਉਸ ਦਾ ਮੁੱਲ ਨਹੀਂ ਪੈ ਸਕਦਾ। ਹਾਂ ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ।3।
ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥
ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥
ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥4॥9॥29॥
ਇਸ ਬਹੁ-ਰੰਗੀ ਸੰਸਾਰ ਦਾ ਮਾਲਕ ਪਰਮਾਤਮਾ, ਹਰੇਕ ਜੀਵ ਦੀ ਅਰਜ਼ੋਈ ਸੁਣ ਸੁਣ ਕੇ ਹਰੇਕ ਦੀ ਸੰਭਾਲ ਕਰਦਾ ਹੈ, ਤੇ ਅਰਦਾਸ ਸੁਣ ਕੇ ਹੀ ਜੀਵ ਨੂੰ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ। ਗੁਰ-ਸ਼ਬਦ ਵਿਚ ਜੁੜਿਆ ਮਨੁੱਖ ਗੁਰੂ ਦੀ ਦੱਸੀ ਸੇਵਾ ਤੇ ਲੋਕ-
ਪਰਲੋਕ ਵਿਚ ਬੜਾ ਆਦਰ-ਮਾਣ ਪ੍ਰਾਪਤ ਕਰਦਾ ਹੈ। ਹੇ ਨਾਨਕ, ਗੁਰੂ ਦੇ ਸ਼ਬਦ ਦੀ ਬਰਕਤ ਨਾਲ ਹੀ ਅਨੇਕਾਂ ਜੀਵ ਪਰਮਾਤਮ ਦੇ ਨਾਮ ਰੰਗ ਵਿਚ ਰੰਗੇ ਜਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ।4।9।29[
ਚੰਦੀ ਅਮਰ ਜੀਤ ਸਿੰਘ (ਚਲਦਾ)