ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ iਵਆiਖਆ!(ਭਾਗ 474)
ਗੁਰਬਾਣੀ ਦੀ ਸਰਲ iਵਆiਖਆ!(ਭਾਗ 474)
Page Visitors: 32

 

 

  ਗੁਰਬਾਣੀ ਦੀ ਸਰਲ iਵਆiਖਆ!(ਭਾਗ 474)         
     ਗਉੜੀ ਬੈਰਾਗਣਿ ਮਹਲਾ 3
     ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿiਖ ਪਾਇਆ ॥
     ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥
     ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥
     ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥1
      ਪਰਮਾਤਮਾ ਨੇ ਹਰ ਜੀਵ ਦੇ ਮੱਥੇ ਤੇ ਇਹੀ ਲੇਖ ਲਿਖ ਕੇ ਰੱਖ ਦਿੱਤਾ ਹੈ ਕਿ ਹਰੇਕ ਨੂੰ ਇਸ ਲੋਕ ਵਿਚ ਰਹਣ ਵਾਸਤੇ ਥੋੜੇ ਹੀ ਦਿਨ ਮਿਲੇ ਹੋਏ ਹਨ, ਫਿਰ ਵੀ ਸਭ ਜੀਵ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹ ਜੀਵ ਇਸਤ੍ਰੀ, ਲੋਕ-ਪਰਲੋਕ ਵਿਚ ਸੋਭਾ ਖੱਟਦੀ ਹੈ, ਜਿਹੜੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਗੁਣ ਗਾਂਦੀ ਹੈ। ਜਿਹੜੀ ਜੀਵ ਇਸਤ੍ਰੀ ਇਸ ਪੇਕੇ ਘਰ ਵਿਚ ਰਹਣ ਸਮੇ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਸੰਭਾਲਦੀ ਹੈ, ਉਸ ਨੂੰ ਪਰਲੋਕ ਵਿਚ, ਪ੍ਰਭੂ ਦੀ ਹਜ਼ੂਰੀ ਵਿਚ ਆਦਰ ਵਾਲਾ ਥਾਂ ਮਿਲ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਉਹ ਜੀਵ ਇਸਤ੍ਰੀ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲਗਦਾ ਹੈ।1
     ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿiਧ ਪਾਈਐ ॥
     ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥1॥ ਰਹਾਉ ॥
      ਹੇ ਸਤਸੰਗੀ, ਹੇ ਭੈਣ, ਦੱਸ ਉਹ ਪਤੀ-ਪ੍ਰਭੂ ਕਿਸ ਤਰੀਕੇ ਨਾਲ ਮਿਲ ਸਕਦਾ ਹੈ, ਜਿਹੜਾ ਇਸ ਲੋਕ ਵਿਚ ਪਰਲੋਕ ਵਿਚ ਸਭ ਥਾਂ ਵੱਸਦਾ ਹੈ ?  ਹੇ ਜਗਿਆਸੂ ਜੀਵ ਇਸਤ੍ਰੀ, ਉਹ ਪ੍ਰਭੂ-ਪਤੀ ਹਰ ਥਾਂ ਮੌਜੂਦ ਹੁੰਦਿਆਂ ਵੀ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਅਦ੍ਰਸ਼ਟ ਵੀ ਹੈ। ਉਹ ਆਪ ਹੀ ਆਪਣਾ ਮੇਲ ਕਰਾਂਦਾ ਹੈ।1।ਰਹਾਉ।
     ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥
     ਵਡਭਾਗੀ ਸਤਿਗੁਰ ਮਿਲੈ ਮੁਖਿ ਅੰਮ੍ਰਿਤੁ ਪਾਈਐ ॥
     ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥
     ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥2
      ਹੇ ਪਰਮਾਤਮਾ, ਤੂੰ ਆਪ ਹੀ ਸਭ ਜੀਵਾਂ ਦਾ ਮਾਲਕ ਹੈਂ, ਜਿਸ ਜੀਵ ਨੂੰ ਤੂੰ ਆਪ ਹੀ ਮੱਤ ਦੇਂਦਾ ਹੈਂ, ਓਸੇ ਪਾਸੋਂ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ ਅੰਮ੍ਰਿਤ ਪੈਂਦਾ ਹੈ। ਉਸ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ, ਉਸ ਦੀ ਮਾਨਸਿਕ ਡਾਵਾਂਡੋਲ ਦਸ਼ਾ ਮੁਕ ਜਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਿਕਆ ਰਹਿੰਦਾ ਹੈ, ਉਹ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ। ਹੇ ਭਾਈ, ਹਰ ਥਾਂ ਪ੍ਰਭੂ ਆਪ ਹੀ ਆਪ ਮੌਜੂਦ ਹੈ, ਉਹ ਆਪ ਹੀ ਜੀਵਾਂ ਨੂੰ ਆਪਣੇ ਨਾਮ ਵਿਚ ਜੋੜਦਾ ਹੈ।2  
     ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥
     ਸਤਿਗੁਰ ਸੇਵਾ ਨਾ ਕਰਹਿ ਫਿiਰ ਫਿiਰ ਪਛੁਤਾਣੇ ॥
     ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥
     ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥3
      ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗਿਆਨ ਤੋਂ ਸੱਖਣੇ ਹੁੰਦੇ ਹਨ, ਜੀਵਨ-ਜੁਗਤ ਤੋਂ ਅਣਜਾਣ ਹੁੰਦੇ ਹਨ, ਉਹ ਹੰਕਾਰ ਵਿਚ ਰਹਿੰਦੇ ਹਨ ਉਨ੍ਹਾਂ ਦਾ ਪਰਮਾਤਮਾ ਨਾਲ ਮੇਲ ਨਹੀਂ ਹੁੰਦਾ। ਉਹ ਆਪਣੇ ਮਾਣ ਵਿਚ ਰਹਿ ਕੇ ਸੱਚੇ ਗੁਰੂ ਦੀ ਸਰਨ ਨਹੀਂ ਪੈਂਦੇ, ਕੁਰਾਹੇ ਪੈ ਕੇ ਮੁੜ ਮੁੜ ਪਛਤਾਂਦੇ ਵੀ ਰਹਿੰਦੇ ਹਨ। ਉਹ ਮਨੁੱਖ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਵਿਚ ਉਨ੍ਹਾਂ ਦਾ ਆਤਮਕ ਜੀਵਨ ਗਲ ਜਾਂਦਾ ਹੈ। ਮੇਰੇ ਕਰਤਾਰ ਨੂੰ ਇਹੀ ਚੰਗਾ ਲਗਦਾ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਜਨਮ ਮਰਨ ਵਿਚ ਹੀ ਭਟਕਦੇ ਰਹਣ।3
     ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥
     ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰ ਸੂਰਾ ॥
     ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥
     ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥431737
      ਜਿਸ ਵਡਭਾਗੀ ਮਨੁੱਖ ਦੇ ਮੱਥੇ ਉੱਤੇ ਮੇਰੇ ਹਰਿ-ਪ੍ਰਭ ਨੇ ਆਪਣੀ ਧੁਰ-ਦਰਗਾਹ ਤੋਂ ਬਖਸ਼ਿਸ਼ ਦਾ ਅਟੱਲ ਲੇਖ ਲਿਖ ਦਿੱਤਾ ਉਸ ਨੂੰ ਸਭ ਵਿਕਾਰਾਂ ਤੋਂ ਹੱਥ ਦੇ ਕੇ ਬਚਾਣ ਵਾਲਾ ਸੂਰਮਾ ਗੁਰੂ ਮਿਲ ਪੈਂਦਾ ਹੈ, ਗੁਰੂ ਦੀ ਕਿਰਪਾ ਨਾਲ ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ।  ਹੇ ਭਾਈ, ਪਰਮਾਤਮਾ ਦਾ ਨਾਮ ਹੀ ਮੇਰਾ ਪਿਉ ਹੈ, ਨਾਮ ਹੀ ਮੇਰੀ ਮਾਂ ਹੈ, ਪਰਮਾਤਮਾ ਦਾ ਨਾਮ ਹੀ ਮੇਰਾ ਸੰਬੰਧੀ ਹੈ, ਮੇਰਾ ਵੀਰ ਹੈ, ਮੈਂ ਸਦਾ ਪਰਮਾਤਮਾ ਦੇ ਦਰ ਤੇ ਹੀ ਅਰਜ਼ੋਈ ਕਰਦਾ ਹਾਂ ਕਿ ਹੇ ਪ੍ਰਭੂ, ਹੇ ਹਰੀ, ਇਹ ਨਾਨਕ ਤੇਰਾ ਨਿਮਾਣਾ ਦਾਸ ਹੈ, ਇਸ ਉੱਤੇ ਬਖਸ਼ਿਸ਼ ਕਰ ਤੇ ਇਸ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ।431737
   ਚੰਦੀ ਅਮਰ ਜੀਤ ਸਿੰਘ   (ਚਲਦਾ)    

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.